ਸੁਸਾਇਡ ਨੋਟ ਲਿਖ ਕੇ ਵਿਅਕਤੀ ਨੇ ਕੀਤੀ ਖੁਦਕੁਸ਼ੀ, ਅਜੇ ਇੱਕ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ

Punjab

ਬਹੁਤ ਪਰਿਵਾਰਾਂ ਵਿਚ ਆਪਸੀ ਕਲੇਸ਼ ਨੇ ਘਰ ਉਜਾੜ ਦਿੱਤੇ ਹਨ। ਅਕਸਰ ਹੀ ਘਰੇਲੂ ਕਲੇਸ਼ ਪ੍ਰੇਸ਼ਾਨੀਆਂ ਕਾਰਨ ਕਈ ਲੋਕ ਗੁੱਸੇ ਵਿਚ ਗਲਤ ਕਦਮ ਚੁੱਕ ਲੈਂਦੇ ਹਨ। ਅਜਿਹਾ ਹੀ ਇਕ ਮਾਮਲਾ ਜਲੰਧਰ ਨੇੜਿਓ ਸਾਹਮਣੇ ਆਇਆ ਹੈ। ਜਲੰਧਰ ਦੇ ਬਸਤੀ ਸ਼ੇਖ ਦੇ ਵੱਡਾ ਬਾਜ਼ਾਰ ਵਿੱਚ ਰਹਿਣ ਵਾਲੇ ਗੁਰਦੀਪ ਸਿੰਘ ਪੁੱਤ ਤਰਲੋਚਨ ਸਿੰਘ ਨੇ ਆਪਣੀ ਪਤਨੀ ਰੀਆ ਮਹਿਰਾ ਤੋਂ ਪ੍ਰੇਸ਼ਾਨ ਹੋਕੇ ਆਪਣੇ ਆਪ ਨੂੰ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ।

ਇਸ ਦੇ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਮ੍ਰਿਤਕ ਦੀ ਭੈਣ ਗੁਰਪ੍ਰੀਤ ਕੌਰ ਵਲੋਂ ਦੱਸਿਆ ਗਿਆ ਹੈ ਕਿ ਇੱਕ ਸਾਲ ਪਹਿਲਾਂ ਉਸ ਦੇ ਭਰਾ ਦਾ ਵਿਆਹ ਰੀਆ ਮਹਿਰਾ ਦੇ ਨਾਲ ਹੋਇਆ ਸੀ। ਹੁਣ ਉਸ ਦੇ ਬੱਚਾ ਵੀ ਹੋਣ ਵਾਲਾ ਸੀ ਪਰ ਉਸ ਦੀ ਸੱਸ ਅਤੇ ਉਸ ਦੀ ਪਤਨੀ ਉਸ ਦੇ ਭਰਾ ਨੂੰ ਕਾਫ਼ੀ ਤੰਗ ਪ੍ਰੇਸ਼ਾਨ ਕਰਦੇ ਸਨ। ਇਸ ਪ੍ਰੇਸ਼ਾਨੀ ਦੇ ਕਾਰਨ ਹੀ ਉਸ ਦੇ ਭਰਾ ਨੇ ਆਪਣੇ ਵਲੋਂ ਇਕ ਸੁਸਾਇਡ ਨੋਟ ਲਿਖਕੇ ਖੁਦਕੁਸ਼ੀ ਕਰ ਲਈ ਹੈ।

ਦੱਸਿਆ ਜਾ ਰਿਹਾ ਹੈ ਕਿ ਸੁਸਾਇਡ ਨੋਟ ਦੇ ਵਿੱਚ ਮ੍ਰਿਤਕ ਵਲੋਂ ਆਪਣੀ ਮੌਤ ਦਾ ਜ਼ਿੰਮੇਵਾਰ ਆਪਣੀ ਪਤਨੀ ਅਤੇ ਆਪਣੀ ਸੱਸ ਨੂੰ ਠਹਿਰਾਇਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਣ ਉੱਤੇ ਪਹੁੰਚੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਇਸ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ । ਪੁਲਿਸ ਵਲੋਂ ਮੌਕੇ ਉੱਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜੇ ਵਿੱਚ ਲੈ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ।

ਹੇਠ ਦੇਖੋ ਇਸ ਮਾਮਲੇ ਨਾਲ ਜੁੜੀ ਹੋਈ ਵੀਡੀਓ ਰਿਪੋਰਟ

Leave a Reply

Your email address will not be published. Required fields are marked *