ਪੰਜਾਬ ਵਿਚ ਥਾਣਾ ਸ਼ਾਹਕੋਟ ਅਧੀਨ ਆਉਂਦੇ ਪਿੰਡ ਸਲੇਚਾਂ ਵਿੱਚ ਬੀਤੇ ਸ਼ਨੀਵਾਰ ਰਾਤ ਨੂੰ ਇਕ ਨੌਜਵਾਨ ਜਵਾਨ ਦੀ ਤੇਜਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਗਈ। ਇਸ ਮ੍ਰਿਤਕ ਦੀ ਪਹਿਚਾਣ 27 ਸਾਲ ਦੇ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਤਲਵੰਡੀ ਬੂਟੀਆਂ ਸ਼ਾਹਕੋਟ ਦੇ ਰੂਪ ਵਿੱਚ ਹੋਈ ਹੈ। ਇਹ ਮ੍ਰਿਤਕ ਨੌਜਵਾਨ ਮਜਦੂਰੀ ਦਾ ਕੰਮ ਕਰਦਾ ਸੀ। ਹਰਪ੍ਰੀਤ ਗੁਆਂਢੀਆਂ ਦੇ ਵਿਆਹ ਦੀ ਪਾਰਟੀ ਵਿੱਚ ਸ਼ਾਮਿਲ ਹੋਣ ਲਈ ਘਰ ਤੋਂ ਗਿਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਉਨ੍ਹਾਂ ਵਲੋਂ ਜਦੋਂ ਰਾਤ 9: 30 ਵਜੇ ਹਰਪ੍ਰੀਤ ਸਿੰਘ ਨੂੰ ਫੋਨ ਕੀਤਾ ਗਿਆ ਤਾਂ ਉਸ ਦਾ ਫੋਨ ਬੰਦ ਆਇਆ। ਉਨ੍ਹਾਂ ਨੇ ਸੋਚਿਆ ਕਿ ਉਹ ਪਾਰਟੀ ਵਿੱਚ ਹੈ। ਇਸ ਲਈ ਉਸ ਨੇ ਫੋਨ ਨਹੀਂ ਚੁੱਕਿਆ।
ਜਦੋਂ ਬੀਤੇ ਐਤਵਾਰ ਨੂੰ ਸਵੇਰੇ ਇੱਕ ਵਿਅਕਤੀ ਪਿੰਡ ਸਾਰੰਗਵਾਲ ਤੋਂ ਸਲੇਚਾਂ ਨੂੰ ਜਾਂਦੀ ਕੱਚੀ ਸੜਕ ਤੇ ਸੈਰ ਕਰ ਰਿਹਾ ਸੀ ਤਾਂ ਉਸ ਨੇ ਪਿੰਡ ਸਲੇਚਾਂ ਦੇ ਕਿਸਾਨ ਕੁਲਬੀਰ ਸਿੰਘ ਦੇ ਖੇਤ ਵਿੱਚ ਖੂਨ ਨਾਲ ਲਿਬੜੀ ਹੋਈ ਲਾਸ਼ ਦੇਖੀ। ਉਸ ਨੇ ਤੁਰੰਤ ਕੁਲਬੀਰ ਸਿੰਘ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਕੁਲਬੀਰ ਸਿੰਘ ਵਲੋਂ ਮੌਕੇ ਤੇ ਪਹੁੰਚ ਕੇ ਸ਼ਾਹਕੋਟ ਪੁਲਿਸ ਨੂੰ ਸੂਚਤ ਕੀਤਾ ਗਿਆ।
DSP ਸ਼ਾਹਕੋਟ ਜਸਵਿੰਦਰ ਸਿੰਘ ਖਹਿਰਾ ਇੰਸਪੈਕਟਰ ਸੁਰਿੰਦਰ ਕੁਮਾਰ ਸਭ ਇੰਸਪੈਕਟਰ ਬਲਕਾਰ ਸਿੰਘ ASI ਕਸ਼ਮੀਰ ਸਿੰਘ CIA ਸਟਾਫ ਇੰਨਚਾਰਜ ਪੁਸ਼ਪ ਬਾਲੀ ਡਾਗ ਸਕਵਾਇਡ ਅਤੇ ਫਿੰਗਰ ਪ੍ਰਿੰਟ ਐਕਸਪਰਟ ਦੀ ਟੀਮ ਦੇ ਨਾਲ ਮੌਕੇ ਉੱਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਇੰਸਪੈਕਟਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਨੇ ਹਰਪ੍ਰੀਤ ਸਿੰਘ ਦੀ ਤੇਜਧਾਰ ਹਥਿਆਰਾਂ ਨਾਲ ਹੱਤਿਆ ਕੀਤੀ ਹੈ। ਪੁਲਿਸ ਵਲੋਂ ਹਰਪ੍ਰੀਤ ਸਿੰਘ ਦੇ ਵੱਡੇ ਭਰਾ ਗੁਰਪ੍ਰੀਤ ਸਿੰਘ ਦੇ ਬਿਆਨ ਤੇ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ।
ਨੀਚੇ ਦੇਖੋ ਇਸ ਖ਼ਬਰ ਨਾਲ ਜੁੜੀ ਹੋਈ ਵੀਡੀਓ ਰਿਪੋਰਟ