ਨਿੱਕੀ ਜਿਹੀ ਲੜਾਈ ਦਾ ਬਣ ਗਿਆ ਵੱਡਾ ਵਿਵਾਦ, ਇਕ ਧਿਰ ਨੇ ਕੀਤੀ ਫਾਇਰਿੰਗ, ਵਿੱਛ ਗਏ ਸੱਥਰ

Punjab

ਪੰਜਾਬ ਵਿਚ ਜਿਲ੍ਹਾ ਤਰਨਤਾਰਨ ਦੇ ਭਿੱਖੀਵਿੰਡ ਕਸਬੇ ਵਿੱਚ ਬੀਤੀ ਰਾਤ ਨੂੰ ਇੱਕ ਨੌਜਵਾਨ ਦੀ ਗੋਲੀ ਮਾਰਕੇ ਹੱਤਿਆ ਕਰਨ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਸ ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰਸਿਮਰਨ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਦੋਦੇ ਥਾਣਾ ਝਬਾਲ ਦੇ ਰੂਪ ਵਿੱਚ ਹੋਈ ਹੈ। ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਗੁਰਪ੍ਰੀਤ ਸਿੰਘ ਉਰਫ ​​ਗੋਪੀ ਅਤੇ ਉਸ ਦੇ ਗੁਆਡੀਆਂ ਦਾ ਕਿਸੇ ਗੱਲ ਨੂੰ ਲੈ ਕੇ ਕਿਹਾ-ਸੁਣੀ ਹੋ ਗਈ ਸੀ ਜਿਸ ਤੋਂ ਬਾਅਦ ਦੋਵਾਂ ਪੱਖਾਂ ਵਿੱਚ ਵਿਵਾਦ ਜਿਆਦਾ ਵੱਧ ਗਿਆ ਸੀ।

ਇਸ ਮਾਮਲੇ ਬਾਰੇ ਗੁਰਪ੍ਰੀਤ ਸਿੰਘ ਦੀ ਪਤਨੀ ਮਨਦੀਪ ਕੌਰ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਦੇ ਗੁਆਂਢੀ ਮੰਗਾ ਅਤੇ ਭੋਲੂ ਨੂੰ ਪੁਲਿਸ ਨੇ ਸਮੈਕ ਦੇ ਨਾਲ ਗ੍ਰਿਫਤਾਰ ਕੀਤਾ ਸੀ ਲੇਕਿਨ ਸ਼ਾਮ ਨੂੰ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਇਸ ਗੱਲ ਨੂੰ ਲੈ ਕੇ ਉਨ੍ਹਾਂ ਨੇ ਮਨਦੀਪ ਕੌਰ ਦੇ ਪਤੀ ਦੇ ਨਾਲ ਕੁੱਟਮਾਰ ਕੀਤੀ ਅਤੇ ਉਸ ਨੂੰ ਜਖ਼ਮੀ ਕਰ ਦਿੱਤਾ। ਭੋਲੂ ਅਤੇ ਮੰਗਾ ਨੇ ਮ੍ਰਿਤਕ ਦੇ ਘਰ ਉੱਤੇ ਹਮਲਾ ਕੀਤਾ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਜਿਸ ਦੇ ਕਾਰਨ ਘਰ ਆਏ ਸਾਡੇ ਰਿਸ਼ਤੇਦਾਰ ਹਰਸਿਮਰਨ ਸਿੰਘ ਪੁੱਤਰ ਜੋਗਿੰਦਰ ਸਿੰਘ ਨੂੰ ਗੋਲੀ ਲੱਗ ਗਈ ਅਤੇ ਉਸ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ।

ਗੁਰਪ੍ਰੀਤ ਸਿੰਘ ਦੀ ਪਤਨੀ ਮਨਦੀਪ ਕੌਰ ਵਲੋਂ ਇਸ ਮੌਕੇ ਉੱਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ। ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਮੌਕੇ ਉੱਤੇ ਪਹੁੰਚੇ ਭਿਖੀਵਿੰਡ ਥਾਣੇ ਦੇ ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਆਪਣੇ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਵਿਚ ਭੇਜ ਦਿੱਤਾ ਹੈ। ਅੱਗੇ ਉਨ੍ਹਾਂ ਨੇ ਦੱਸਿਆ ਹੈ ਕਿ ਇਸ ਮ੍ਰਿਤਕ ਨੌਜਵਾਨ ਦੇ ਖਿਲਾਫ ਵੀ ਕਈ ਮਾਮਲੇ ਦਰਜ ਹਨ। ਇਸਦੇ ਬਾਵਜੂਦ ਵੀ ਉਹ ਪੂਰੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਪੜਤਾਲ ਕਰਕੇ ਕਾਰਵਾਈ ਕਰਨਗੇ।

ਦੇਖੋ ਇਸ ਖ਼ਬਰ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *