ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਪੰਜਾਬੀ ਨੌਜਵਾਨ ਵਿਦੇਸ਼ੀ ਧਰਤੀ ਉਤੇ ਆਪਣੇ ਸੁਨਿਹਰੇ ਭਵਿੱਖ ਦੀਆਂ ਉਮੀਦਾਂ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਕਈ ਵਾਰ ਜ਼ਿੰਦਗੀ ਦੇ ਇਸ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
ਇਸੇ ਤਰ੍ਹਾਂ ਪੰਜਾਬ ਤੋਂ ਅਮਰੀਕਾ ਦੀ ਧਰਤੀ ਉੱਤੇ ਆਪਣੇ ਭਵਿੱਖ ਨੂੰ ਖੁਸ਼ਹਾਲ ਬਣਾਉਣ ਦੇ ਲਈ ਗਏ ਜਿਲ੍ਹਾ ਕਪੂਰਥਲੇ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਦਰਦਨਾਕ ਸੜਕ ਹਾਦਸੇ ਦੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਜੱਸੀ ਸੂਦ ਵਾਸੀ ਸਿੱਧਵਾਂ ਦੋਨੇ ਦੇ ਤੌਰ ਉੱਤੇ ਹੋਈ ਹੈ। ਇਸ ਦਾ ਕਾਰਨ ਦੱਸਿਆ ਜਾ ਰਿਹਾ ਹੈ ਕਿ ਟੱਰਕ ਚਲਾਉਂਦੇ ਸਮੇਂ ਉਸ ਨੇ ਆਪਣੀ ਸੀਟ ਬੈਲਟ ਨਹੀਂ ਲਾਈ ਸੀ। ਜਿਸ ਦੇ ਕਾਰਨ ਗੱਡੀ ਨਾਲ ਟਕੱਰ ਹੋਣ ਨਾਲ ਮੌਕੇ ਤੇ ਹੀ ਉਸ ਦੀ ਮੌਤ ਹੋ ਗਈ। ਉਕਤ ਨੌਜਵਾਨ ਆਪਣੇ ਮਾਤਾ ਪਿਤਾ ਦਾ ਇਕਲੋਤਾ ਪੁੱਤ ਦੱਸਿਆ ਜਾ ਰਿਹਾ ਹੈ। ਜਿਸ ਦੀ ਅਚਾਨਕ ਹੋਈ ਮੌਤ ਨੇ ਮਾਤਾ ਪਿਤਾ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ।
ਜਿਉਂ ਹੀ ਇਹ ਖਬਰ ਪਿੰਡ ਸਿੱਧਵਾਂ ਦੋਨਾ ਦੇ ਵਿਚ ਪਹੁੰਚੀ ਤਾਂ ਪਰਵਾਰਿਕ ਮੈਬਰਾਂ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਜੱਸੀ ਸੂਦ ਦੇ ਪਿਤਾ ਟਿੱਕਾ ਰਾਜ ਸੂਦ ਵਾਸੀ ਪਿੰਡ ਸਿੱਧਵਾਂ ਦੋਨਾ ਨੇ ਸਥਾਨਕ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਹੈ ਕਿ ਉਨ੍ਹਾਂ ਨੇ ਆਪਣੇ ਪੁੱਤਰ ਜੱਸੀ ਨੂੰ ਤਕਰੀਬਨ ਸਾਢੇ ਤਿੰਨ ਸਾਲ ਪਹਿਲਾਂ ਉਸ ਦੇ ਚੰਗੇ ਭਵਿੱਖ ਲਈ ਅਮਰੀਕਾ ਭੇਜਿਆ ਸੀ। ਜਿੱਥੇ ਉਸ ਦੇ ਵਲੋਂ ਸਖ਼ਤ ਮਿਹਨਤ ਕੀਤੀ ਗਈ ਅਤੇ ਹਾਲ ਹੀ ਵਿੱਚ ਡੇਢ ਮਹੀਨੇ ਪਹਿਲਾਂ ਉਹ ਅਮਰੀਕਾ ਦੇ ਵਿੱਚ ਪੱਕਾ ਹੋਇਆ ਸੀ।
ਅੱਗੇ ਉਨ੍ਹਾਂ ਨੇ ਕਿਹਾ ਹੈ ਕਿ ਜੱਸੀ ਟਰਾਲਾ ਡਰਾਈਵਰ ਦੇ ਤੌਰ ਉੱਤੇ ਕੰਮ ਕਰ ਰਿਹਾ ਸੀ। ਜਿਸ ਦੌਰਾਨ ਉਹ ਬੀਤੇ ਦਿਨਾਂ ਵਿਚ ਕੈਲੀਫੋਰਨੀਆ ਤੋਂ ਆਪਣੇ ਲੋਡ ਹੋਏ ਟਰਾਲੇ ਨੂੰ ਲੈ ਕੇ ਜਾ ਰਿਹਾ ਸੀ ਕਿ ਸਾਹਮਣੇ ਵਾਲੀ ਕਾਰ ਵਲੋਂ ਅਚਾਨਕ ਬ੍ਰੇਕ ਲਗਾ ਦਿੱਤੀ ਗਈ। ਜਿਸ ਨੂੰ ਬਚਾਉਣ ਦੇ ਚੱਕਰ ਦੇ ਵਿੱਚ ਉਸ ਦਾ ਟਰਾਲਾ ਪਲਟ ਗਿਆ। ਇਸ ਦੌਰਾਨ ਉਹ ਗੰਭੀਰ ਰੁਪ ਦੇ ਵਿਚ ਜਖ਼ਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ।