ਇਹ ਖ਼ਬਰ ਪੰਜਾਬ ਦੇ ਜਿਲ੍ਹਾ ਗੁਰਦਾਸਪੁਰ ਤੋਂ ਹੈ। ਜਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ ਇਲਾਕੇ ਵਿੱਚ ਚੋਰੀ ਦੀਆਂ ਘਟਨਾਵਾਂ ਰੁਕ ਜਾਣ ਦਾ ਨਾਮ ਨਹੀਂ ਲੈ ਰਹੀਆਂ। ਇਥੇ ਆਏ ਦਿਨ ਹੀ ਕਿਸੇ ਨਾ ਕਿਸੇ ਘਰ ਜਾਂ ਦੁਕਾਨ ਨੂੰ ਆਪਣਾ ਨਿਸ਼ਾਨਾ ਬਣਾ ਕੇ ਚੋਰ ਚੋਰੀ ਦੀ ਘਟਨਾ ਨੂੰ ਅੰਜਾਮ ਦੇ ਰਹੇ ਹਨ। ਹਾਲਾਂਕਿ ਪੁਲਿਸ ਵੀ ਚੋਰਾਂ ਨੂੰ ਫੜਨ ਦੇ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਹੁਣ ਇੱਕ ਵਾਰ ਫਿਰ ਤੋਂ ਚੋਰੀ ਦਾ ਇੱਕ ਤਾਜ਼ਾ ਮਾਮਲਾ ਥਾਣਾ ਦੀਨਾਨਗਰ ਦੇ ਅਧੀਨ ਆਉਂਦੇ ਪਿੰਡ ਅਵਾਂਖਾ ਵਿੱਚ ਦੇਖਣ ਨੂੰ ਮਿਲਿਆ ਹੈ। ਜਿੱਥੋਂ ਚੋਰਾਂ ਵਲੋਂ ਇੱਕ ਰਿਟਾਇਰਡ ਫੌਜੀ ਦੇ ਘਰ ਵਿਚੋਂ 24 ਤੋਲੇ ਸੋਨਾ ਅਤੇ 50 ਹਜਾਰ ਰੁਪਏ ਦੀ ਨਗਦ ਰਾਸ਼ੀ ਚੁਰਾ ਲਈ ਗਈ। ਉਨ੍ਹਾਂ ਵਲੋਂ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਸ ਘਟਨਾ ਦੇ ਬਾਰੇ ਵਿਚ ਜਾਣਕਾਰੀ ਦਿੰਦਿਆਂ ਹੋਇਆਂ ਰਿਟਾਇਰਡ ਫੌਜੀ ਬਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਆਪਣੇ ਪੇਕੇ ਗਈ ਹੋਈ ਸੀ। ਜਿਸ ਨੂੰ ਲੈਣ ਦੇ ਲਈ ਉਹ ਸ਼ਨੀਵਾਰ ਦੀ ਸ਼ਾਮ ਨੂੰ ਹੀ ਆਪਣੇ ਸਹੁਰੇ ਘਰ ਗਿਆ ਹੋਇਆ ਸੀ। ਉਸ ਨੇ ਦੱਸਿਆ ਕਿ ਜਦੋਂ ਉਹ ਐਤਵਾਰ ਸਵੇਰੇ ਆਪਣੇ ਘਰ ਪਰਤੇ ਤਾਂ ਦੇਖਿਆ ਕਿ ਕਮਰੇ ਦੇ ਤਾਲੇ ਟੁੱਟੇ ਹੋਏ ਸਨ। ਅੰਦਰ ਜਾਕੇ ਦੇਖਿਆ ਤਾਂ ਅਲਮਾਰੀ ਟੁੱਟੀ ਹੋਈ ਸੀ ਅਤੇ ਸਮਾਨ ਏਧਰ ਉੱਧਰ ਬਿਖਰਿਆ ਪਿਆ ਸੀ। ਜਦੋਂ ਉਨ੍ਹਾਂ ਨੇ ਛਾਨਬੀਣ ਕੀਤੀ ਤਾਂ ਪਤਾ ਚਲਿਆ ਕਿ ਚੋਰ ਉਨ੍ਹਾਂ ਦੇ ਘਰ ਤੋਂ 24 ਤੋਲੇ ਸੋਨਾ ਅਤੇ 50 ਹਜਾਰ ਰੁਪਏ ਦੀ ਨਗਦੀ ਨੂੰ ਚੁਰਾ ਕੇ ਲੈ ਗਏ। ਉਸ ਨੇ ਦੱਸਿਆ ਕਿ ਚੋਰ ਉਨ੍ਹਾਂ ਦੇ ਘਰ ਦੇ ਗੇਟ ਨੂੰ ਟੱਪ ਕੇ ਅੰਦਰ ਵੜੇ ਹਨ।
ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਡਾਗ ਸਕਵਾਇਡ ਦੀ ਟੀਮ ਦੇ ਨਾਲ ਮੌਕੇ ਤੇ ਪਹੁੰਚੀ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਹਾਲਾਂਕਿ ਇਸ ਖਬਰ ਦੇ ਲਿਖਣ ਤੱਕ ਪੁਲਿਸ ਦੇ ਹੱਥ ਕੋਈ ਵੀ ਸੁਰਾਗ ਨਹੀਂ ਲੱਗਿਆ ਛੇ ਦਿਨਾਂ ਵਿੱਚ ਹੋ ਚੁੱਕੀਆਂ ਵੱਡੀਆਂ ਤਿੰਨ ਚੋਰੀ ਦੀਆਂ ਘਟਨਾਵਾਂ ਦੀਨਾਨਗਰ ਵਿੱਚ ਚੋਰਾਂ ਦੇ ਹੌਂਸਲੇ ਇਨ੍ਹੇ ਬੁਲੰਦ ਹੋ ਚੁੱਕੇ ਹਨ ਕਿ ਉਹ ਬੜੇ ਸੌਖੇ ਤਰੀਕੇ ਦੇ ਨਾਲ ਚੋਰੀ ਦੀ ਘਟਨਾ ਨੂੰ ਅੰਜਾਮ ਦੇ ਕੇ ਰਫੂ ਚੱਕਰ ਹੋ ਜਾਂਦੇ ਹਨ।