ਇਹ ਖ਼ਬਰ ਪੰਜਾਬ ਦੇ ਫਗਵਾੜਾ ਤੋਂ ਸਾਹਮਣੇ ਆਈ ਹੈ। ਫਗਵਾੜਾ ਵਿੱਚ ਰਾਸ਼ਟਰੀ ਰਾਜ ਮਾਰਗ ਨੰਬਰ ਇੱਕ ਉੱਤੇ ਗੱਡੀ ਦੀ ਰਿਪੇਅਰ ਕਰ ਰਹੇ ਤਿੰਨ ਵਿਅਕਤੀਆਂ ਨੂੰ ਇਕ ਤੇਜ ਰਫਤਾਰ ਕਾਰ ਨੇ ਆਪਣੀ ਲਪੇਟ ਵਿੱਚ ਲੈ ਲਿਆ। ਜਿਸ ਤੋਂ ਬਾਅਦ ਮੌਕੇ ਉੱਤੇ 2 ਵਿਅਕਤੀਆਂ ਦੀ ਮੌਤ ਹੋ ਗਈ। ਇਨ੍ਹਾਂ ਦੇ ਨਾਲ ਮੌਜੂਦ ਤੀਜਾ ਸਾਥੀ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ ਜਿਸ ਨੂੰ ਜਖਮੀ ਹਾਲਤ ਵਿੱਚ ਇਲਾਜ ਦੇ ਲਈ ਸਥਾਨਕ ਸਿਵਲ ਹਸਪਤਾਲ ਲਿਜਾਇਆ ਗਿਆ। ਇਸ ਦੌਰਾਨ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਜਲੰਧਰ ਦੇ ਵੱਡੇ ਹਸਪਤਾਲ ਵੱਲ ਰੈਫਰ ਕਰ ਦਿੱਤਾ ਹੈ।
ਵੀਡੀਓ ਰਿਪੋਰਟ ਦੇਖਣ ਲਈ ਪੋਸਟ ਦੇ ਹੇਠਾਂ ਜਾਓ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਾਸ਼ਟਰੀ ਰਾਜ ਮਾਰਗ ਨੰਬਰ ਇੱਕ ਉੱਤੇ ਇੱਕ ਖੜੀ ਗੱਡੀ ਦੀ ਰਿਪੇਅਰ ਕਰ ਰਹੇ ਤਿੰਨ ਵਿਅਕਤੀਆਂ ਜਿਨ੍ਹਾਂ ਦੀ ਪਹਿਚਾਣ ਸ਼ਾਹੀਨ ਵਾਸੀ ਸਤਨਾਮਪੁਰਾ ਫਗਵਾੜਾ ਤਾਇਊਬ ਅਤੇ ਪ੍ਰੇਮਚੰਦ ਵਾਸੀ ਲੇਹਲ ਕਲਾਂ, ਜਲੰਧਰ ਨੂੰ ਆ ਰਹੀ ਤੇਜ ਰਫਤਾਰ ਕਾਰ ਨੇ ਆਪਣੀ ਲਪੇਟ ਵਿੱਚ ਲੈ ਲਿਆ। ਜਿਸ ਤੋਂ ਬਾਅਦ ਮੌਕੇ ਉੱਤੇ ਹੀ ਤਾਇਊਬ ਅਤੇ ਪ੍ਰੇਮਚੰਦ ਦੀ ਮੌਤ ਹੋ ਗਈ ਹੈ। ਜਦੋਂ ਕਿ ਸ਼ਾਹੀਨ ਗੰਭੀਰ ਰੂਪ ਦੇ ਵਿੱਚ ਜਖਮੀ ਹੋ ਗਿਆ ਹੈ।
ਇਸ ਹਾਦਸੇ ਦੌਰਾਨ ਮੌਕੇ ਉੱਤੇ ਮੌਜੂਦ ਰਹੇ ਕੁੱਝ ਲੋਕਾਂ ਨੇ ਦੱਸਿਆ ਕਿ ਹਾਦਸਾ ਇੰਨਾ ਜਿਆਦਾ ਭਿਆਨਕ ਸੀ ਕਿ ਕੁੱਝ ਸਮੇਂ ਤੱਕ ਕਿਸੇ ਨੂੰ ਤਾਂ ਇਸ ਗੱਲ ਦਾ ਪਤਾ ਹੀ ਨਹੀਂ ਲੱਗਿਆ ਕਿ ਵਾਸਤਵ ਵਿੱਚ ਹੋਇਆ ਕੀ ਹੈ। ਇਸ ਹਾਦਸੇ ਤੋਂ ਬਾਅਦ ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ਉੱਤੇ ਪਹੁੰਚੀਆਂ ਫਗਵਾੜਾ ਪੁਲਿਸ ਦੀਆਂ ਟੀਮਾਂ ਨੇ ਮ੍ਰਿਤਕ ਤਾਇਿਊਬ ਅਤੇ ਪ੍ਰੇਮਚੰਦ ਦੀ ਲਾਸ਼ ਨੂੰ ਆਪਣੇ ਕਬਜੇ ਦੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ। ਜਦੋਂ ਕਿ ਜਖਮੀ ਹੋਏ ਸ਼ਾਹੀਨ ਨੂੰ ਸਥਾਨਕ ਸਿਵਲ ਹਸਪਤਾਲ ਵਿੱਚ ਡਾਕਟਰਾਂ ਦੇ ਵੱਲੋਂ ਮੁੱਢਲਾ ਇਲਾਜ ਦੇਣ ਤੋਂ ਬਾਅਦ ਜਲੰਧਰ ਵਿੱਚ ਵੱਡੇ ਹਸਪਤਾਲ ਦੇ ਲਈ ਰੈਫਰ ਕਰ ਦਿੱਤਾ ਗਿਆ। ਪੁਲਿਸ ਆਧਿਕਾਰੀਆਂ ਨੇ ਦੱਸਿਆ ਹੈ ਕਿ ਕਾਰ ਦਾ ਡਰਾਈਵਰ ਆਪਣੀ ਕਾਰ ਨੂੰ ਛੱਡ ਕੇ ਮੌਕੇ ਹਾਦਸੇ ਵਾਲੀ ਥਾਂ ਤੋਂ ਫਰਾਰ ਹੋ ਗਿਆ। ਪੁਲਿਸ ਨੇ ਕਾਰ ਨੂੰ ਕਬਜੇ ਵਿੱਚ ਲੈ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਪੜਤਾਲ ਨੂੰ ਸ਼ੁਰੂ ਕਰ ਦਿੱਤਾ ਹੈ।
ਵੀਡੀਓ ਰਿਪੋਰਟ