ਪੰਜਾਬ ਵਿਚ ਜਿਲ੍ਹਾ ਗੁਰਦਾਸਪੁਰ ਦੇ ਪਿੰਡ ਮੱਲੀਆਂ ਦੇ ਨਜਦੀਕ ਹਾਈਡਲ ਪ੍ਰੋਜੇਕਟ ਉਸਾਰੀ ਦੇ ਦੌਰਾਨ ਨਹਿਰ ਵਿੱਚ ਡੂਬੇ ਰਵੀ ਅਤੇ ਮਨਜਿੰਦਰ ਆਪਣੇ ਪਰਿਵਾਰ ਦੇ ਇਕਲੌਤੇ ਚਿਰਾਗ ਸਨ। ਇਸ ਘਟਨਾ ਕਾਰਨ ਦੋਵਾਂ ਦੇ ਪਰਿਵਾਰਾਂ ਉੱਤੇ ਦੁਖਾਂ ਦਾ ਪਹਾੜ ਟੁੱਟ ਪਿਆ ਹੈ।
ਇਸ ਸਬੰਧੀ ਪਿੰਡ ਧਾਰੀਵਾਲ ਕਲਾਂ ਦੇ ਮਨਜਿੰਦਰ ਸਿੰਘ ਦੇ ਦਿਵਿਆਂਗ ਪਿਤਾ ਹਰਦੀਪ ਸਿੰਘ ਨੇ ਦੱਸਿਆ ਕਿ ਮਨਜਿਦਰ ਸਿੰਘ ਤੋਂ ਇਲਾਵਾ ਉਸ ਦੀਆਂ ਦੋ ਬੇਟੀਆਂ ਹਨ। ਮਨਜਿਦਰ ਸਿੰਘ ਦੀ ਮਾਂ ਵੀ ਦਿਵਿਆਂਗ ਹੈ। ਉਨ੍ਹਾਂ ਨੇ ਦੱਸਿਆ ਕਿ ਮਨਜਿੰਦਰ ਸਿੰਘ ਜੋ ਕਮਾਉਂਦਾ ਸੀ। ਉਸ ਨਾਲ ਹੀ ਉਨ੍ਹਾਂ ਦਾ ਗੁਜਾਰਾ ਚੱਲਦਾ ਸੀ। ਲੇਕਿਨ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਹਾਦਸੇ ਤੋਂ ਬਾਅਦ ਮਨਜਿੰਦਰ ਸਿੰਘ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਭਾਵੇਂ ਕੰਪਨੀ ਵਲੋਂ ਮ੍ਰਿਤਕਾ ਦੇ ਪਰਿਵਾਰਾਂ ਨੂੰ 10 -10 ਲੱਖ ਰੁਪਏ ਦਾ ਮੁਆਵਜਾ ਦਿੱਤਾ ਗਿਆ ਹੈ। ਲੇਕਿਨ ਇਹ ਰਕਮ ਉਨ੍ਹਾਂ ਦੇ ਦੁੱਖ ਨੂੰ ਹੋਰ ਵਧਾਉਣ ਵਾਲੀ ਹੈ।
ਦੂਜੇ ਮ੍ਰਿਤਕ ਰਵੀ ਕੁਮਾਰ ਦੇ ਬੁਜੁਰਗ ਪਿਤਾ ਸਰਦਾਰੀ ਲਾਲ ਨੇ ਦੱਸਿਆ ਕਿ ਰਵੀ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ। ਇਸ ਤੋਂ ਇਲਾਵਾ ਉਨ੍ਹਾਂ ਦੀਆਂ ਤਿੰਨ ਬੇਟੀਆਂ ਹਨ। ਉਨ੍ਹਾਂ ਦਾ ਇਲਜ਼ਾਮ ਹੈ ਕਿ ਉਨ੍ਹਾਂ ਦੇ ਬੇਟੇ ਦੀ ਮੌਤ ਕੰਪਨੀ ਮਾਲਿਕਾਂ ਦੀ ਲਾਪਰਵਾਹੀ ਕਾਰਨ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਇਸ ਦੁਨੀਆਂ ਤੋਂ ਚਲਾ ਗਿਆ ਹੈ ਅਤੇ ਅਜਿਹੇ ਵਿੱਚ ਕੰਪਨੀ ਮਾਲਿਕਾਂ ਨੂੰ ਸਖ਼ਤ ਤੋਂ ਸਖ਼ਤ ਸਜਾ ਮਿਲਣੀ ਚਾਹੀਦੀ ਹੈ। ਰਵੀ ਕੁਮਾਰ ਦੇ ਪਰਿਵਾਰ ਦਾ ਵੀ ਰੋ ਰੋ ਕੇ ਬੁਰਾ ਹਾਲ ਹੈ।
ਉਥੇ ਹੀ ਅਕਾਲੀ ਨੇਤਾ ਗੁਰਇਕਬਾਲ ਸਿੰਘ ਮਾਹਲ ਅਤੇ ਕਿਸਾਨ ਸੰਗਠਨ ਦੇ ਨੇਤਾ ਗੁਰਮੁਖ ਸਿੰਘ ਦਾ ਕਹਿਣਾ ਹੈ ਕਿ ਅਜਿਹੇ ਹਾਲਾਤ ਵਿੱਚ ਪਰਿਵਾਰ ਦਾ ਜੋ ਨੁਕਸਾਨ ਹੋਇਆ ਹੈ ਉਹ ਪੈਸੇ ਦੇਕੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੋਵਾਂ ਨੌਜਵਾਨਾਂ ਦੀ ਮੌਤ ਨੇ ਜਿੱਥੇ ਪੂਰੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਉਕਤ ਨੇਤਾਵਾਂ ਨੇ ਕਿਹਾ ਕਿ ਇਸ ਜਰੂਰਤਮੰਦ ਪਰਿਵਾਰਾਂ ਨੂੰ ਪੰਜਾਬ ਸਰਕਾਰ 20 -20 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਤੁਰੰਤ ਦੇਵੇ।