ਇਹ ਖਬਰ ਪੰਜਾਬ ਵਿਚ ਜਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ ਤੋਂ ਹੈ। ਇਥੇ 14 ਸਾਲ ਦੇ ਮੁੰਡੇ ਦੀ ਮੌਤ ਦੇ ਮਾਮਲੇ ਵਿੱਚ ਨਾਮਜਦ ਕੀਤੇ ਗਏ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਕੀਤੇ ਜਾਣ ਦੇ ਰੋਸ਼ ਵਜੋਂ ਹੋਈ ਐਤਵਾਰ ਨੂੰ ਪਰਿਵਾਰਕ ਮੈਂਬਰਾਂ ਨੇ ਕਿਸਾਨ ਲੀਡਰਾਂ ਅਤੇ ਰਾਜਨੀਤਕ ਲੋਕਾਂ ਦੇ ਨਾਲ ਮਿਲ ਕੇ ਨੈਸ਼ਨਲ ਹਾਈਵੇ ਤੇ ਧਰਨਾ ਲਾ ਕੇ ਜਾਮ ਲਗਾ ਦਿੱਤਾ। ਹਾਈਵੇ ਉੱਤੇ ਲਾਸ਼ ਰੱਖਕੇ ਪੁਲਿਸ ਪ੍ਰਸ਼ਾਸਨ ਖਿਲਾਫ ਨਾਰੇਬਾਜੀ ਕੀਤੀ ਗਈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਟ੍ਰੈਫਿਕ ਪ੍ਰਭਾਵਿਤ ਹੋ ਗਈ। ਪੁਲਿਸ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਸਮਝਾਉਣ ਦੀ ਬੇਹੱਦ ਕੋਸ਼ਿਸ਼ ਕੀਤੀ ਲੇਕਿਨ ਪ੍ਰਦਰਸ਼ਨਕਾਰੀ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਅੜੇ ਰਹੇ। ਸਾਢੇ ਚਾਰ ਘੰਟੇ ਤੱਕ ਚੱਲੇ ਧਰਨੇ ਤੋਂ ਬਾਅਦ ਪੁਲਿਸ ਅਧਿਕਾਰੀਆਂ ਦੁਆਰਾ ਦਿੱਤੇ ਗਏ ਭਰੋਸੇ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਆਪਣੇ ਧਰਨੇ ਨੂੰ ਖ਼ਤਮ ਕੀਤਾ।
ਇਥੇ ਧਿਆਨ ਯੋਗ ਗੱਲ ਹੈ ਕਿ ਚਾਰ ਦਿਨ ਪਹਿਲਾਂ ਪੁਲਿਸ ਨੇ ਮਾਰੇ ਗਏ ਅਜਵਿੰਦਰ ਸਿੰਘ ਦੇ ਪਿਤਾ ਜਸਵਿਦਰ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਚਾਰ ਲੋਕਾਂ ਦੇ ਖਿਲਾਫ ਰਾਡ ਮਾਰ ਕੇ ਮੌਤ ਦੇ ਘਾਟ ਉਤਾਰਨ ਦੇ ਮਾਮਲੇ ਵਿੱਚ ਨਾਮਜਦ ਕੀਤਾ ਸੀ। ਲੇਕਿਨ ਪੁਲਿਸ ਵਲੋਂ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਚਲਦਿਆਂ ਪਰਿਵਾਰਿਕ ਮੈਬਰਾਂ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਸੀ। ਇੰਨਸਾਫ ਨਾ ਮਿਲਦਾ ਦੇਖ ਪਰਵਾਰਿਕ ਮੈਬਰਾਂ ਨੂੰ ਇੰਨਸਾਫ ਲਈ ਸੜਕਾਂ ਉੱਤੇ ਉੱਤਰਨ ਲਈ ਮਜਬੂਰ ਹੋਣਾ ਪਿਆ।
ਜਸਵਿਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਅਜਵਿੰਦਰ ਸਿੰਘ ਦੀ ਮੌਤ ਨੂੰ ਚਾਰ ਦਿਨ ਹੋ ਚੁੱਕੇ ਹਨ। ਲੇਕਿਨ ਪੁਲਿਸ ਵਲੋਂ ਦੋਸ਼ੀਆਂ ਨੂੰ ਫੜਨ ਲਈ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ, ਸਗੋਂ ਉਨ੍ਹਾਂ ਨੂੰ ਭਰੋਸੇ ਹੀ ਦਿੱਤੇ ਜਾ ਰਹੇ ਹਨ। ਇਸ ਤੋਂ ਦੁਖੀ ਹੋਕੇ ਉਨ੍ਹਾਂ ਨੂੰ ਸੜਕ ਉੱਤੇ ਉੱਤਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਪੁਲਿਸ ਪ੍ਰਸ਼ਾਸਨ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮਾਮਲਾ ਦਰਜ ਹੋਏ ਨੂੰ ਚਾਰ ਦਿਨ ਹੋ ਚੁੱਕੇ ਹਨ। ਲੇਕਿਨ ਅਜੇ ਤੱਕ ਕਿਸੇ ਦੀ ਵੀ ਗ੍ਰਿਫਤਾਰੀ ਨਹੀਂ ਹੋ ਸਕੀ। ਉਨ੍ਹਾਂ ਨੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਫੜ ਕੇ ਸਲਾਖਾਂ ਦੇ ਪਿੱਛੇ ਭੇਜ ਕੇ ਉਨ੍ਹਾਂ ਦੇ ਪਰਵਾਰ ਨੂੰ ਇੰਨਸਾਫ ਦਵਾਇਆ ਜਾਵੇ।
ਭਰੋਸੇ ਤੋਂ ਬਾਅਦ ਚੁੱਕਿਆ ਧਰਨਾ
ਦੋਸ਼ੀਆਂ ਦੀ ਗ੍ਰਿਫਤਾਰੀ ਨਾ ਕੀਤੇ ਜਾਣ ਦੇ ਰੋਸ਼ ਵਿਚ ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਨੈਸ਼ਨਲ ਹਾਈਵੇ ਤੇ ਰੱਖ ਕੇ ਸਵੇਰੇ ਸਾਢੇ 11 ਵਜੇ ਹੀ ਧਰਨਾ ਸ਼ੁਰੂ ਕੀਤਾ ਸੀ। ਧਰਨੇ ਨੂੰ ਚੁੱਕਣ ਲਈ ਪਹਿਲਾਂ ਡੀਐਸਪੀ ਰਾਜਬੀਰ ਸਿੰਘ ਪਹੁੰਚੇ।। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਬੇਹੱਦ ਸਮਝਾਉਣ ਦੀ ਕੋਸ਼ਿਸ਼ ਕੀਤਾ ਲੇਕਿਨ ਪਰਵਾਰਿਕ ਮੈਂਬਰ ਇਸ ਗੱਲ ਉੱਤੇ ਅੜੇ ਰਹੇ ਕਿ ਜਦੋਂ ਤੱਕ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਹੋ ਜਾਂਦੀ ਉਹ ਧਰਨਾ ਨਹੀਂ ਚੱਕਣਗੇ। ਸ਼ਾਮ ਚਾਰ ਵਜੇ ਧਰਨੇ ਵਾਲੀ ਥਾਂ ਤੇ ਪਹੁੰਚੇ ਐਸਪੀ ਡਾ. ਮੁਕੇਸ਼ ਨੇ ਭਰੋਸਾ ਦਿੱਤਾ ਕਿ ਤਿੰਨ ਮਈ ਤੱਕ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਤੋਂ ਬਾਅਦ ਪਰਵਾਰਿਕ ਮੈਬਰਾਂ ਨੇ ਕਿਹਾ ਕਿ ਦਿੱਤੇ ਗਏ ਸਮੇਂ ਤੱਕ ਉਹ ਲਾਸ਼ ਦਾ ਅੰਤਮ ਸੰਸਕਾਰ ਨਹੀਂ ਕਰਨਗੇ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਤਾਂ ਉਨ੍ਹਾਂ ਵਲੋਂ ਫਿਰ ਤੋਂ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।