ਨਾਜਾਇਜ ਸਬੰਧਾਂ ਦੇ ਚਲਦੇ ਨੌਜਵਾਨ ਨਾਲ ਵੱਡੀ ਵਾਰਦਾਤ, ਪਹਿਲਾਂ ਦਿੱਤੀਆਂ ਸੀ ਧਮਕੀਆਂ ਅਤੇ ਹੁਣ ਕੀਤਾ ਇਹ ਕੰਮ

Punjab

ਪੰਜਾਬ ਵਿਚ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਨਵਾਂ ਪਿੰਡ ਵਿੱਚ ਇੱਕ ਨੌਜਵਾਨ ਦੀ ਦੋ ਦੋਸ਼ੀਆਂ ਨੇ ਆਪਣੇ ਸਾਥੀਆਂ ਦੇ ਨਾਲ ਮਿਲਕੇ ਹੱਤਿਆ ਕਰ ਦਿੱਤੀ ਹੈ। ਇਸ ਮ੍ਰਿਤਕ ਦੀ ਪਹਿਚਾਣ ਨਵਾਂ ਪਿੰਡ ਵਾਸੀ ਧਰਮਜੀਤ ਸਿੰਘ ਦੇ ਰੂਪ ਵਿਚ ਹੋਈ ਹੈ ਪਰਵਾਰਿਕ ਮੈਂਬਰਾਂ ਨੇ ਇਸ ਘਟਨਾ ਲਈ ਪੁਲਿਸ ਨੂੰ ਜ਼ਿੰਮੇਦਾਰ ਦੱਸਿਆ ਹੈ। ਉਥੇ ਹੀ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜੇ ਵਿੱਚ ਲੈ ਕੇ ਦੋ ਨੌਜਵਾਨਾਂ ਜੋਬਨ ਅਤੇ ਸ਼ੰਮੀ ਦੇ ਖਿਲਾਫ ਮਾਮਲੇ ਨੂੰ ਦਰਜ ਕਰ ਲਿਆ ਹੈ।

ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਵਾਰਿਕ ਮੈਂਬਰ ਦਵਿੰਦਰ ਸਿੰਘ ਨੇ ਦੱਸਿਆ ਕਿ ਧਰਮਜੀਤ ਸਿੰਘ ਦੇ ਕਿਸੇ ਮਹਿਲਾ ਦੇ ਨਾਲ ਨਜਾਇਜ ਸਬੰਧਾਂ ਦੇ ਚਲਦਿਆਂ ਦੋਸ਼ੀ ਜੋਬਨ ਅਤੇ ਸ਼ੰਮੀ ਦੇ ਨਾਲ ਦੁਸ਼ਮਣੀ ਚੱਲ ਰਹੀ ਸੀ। ਪਹਿਲਾਂ ਵੀ ਦੋਸ਼ੀ ਮ੍ਰਿਤਕ ਨੂੰ ਡਰਾਉਂਦੇ ਧਮਕਾਉਂਦੇ ਰਹਿੰਦੇ ਸਨ। ਸਵੇਰ ਦੇ ਸਮੇਂ ਦੋਸ਼ੀ ਕੁੱਝ ਨੌਜਵਾਨਾਂ ਦੇ ਨਾਲ ਆਏ ਅਤੇ ਧਰਮਜੀਤ ਸਿੰਘ ਨੂੰ ਘੇਰ ਲਿਆ। ਇਸ ਤੋਂ ਬਾਅਦ ਦਾਤਰ ਦੇ ਨਾਲ ਉਸ ਤੇ ਵਾਰ ਕਰਨੇ ਸ਼ੁਰੂ ਕਰ ਦਿੱਤੇ। ਜਿਸ ਦੇ ਨਾਲ ਧਰਮਜੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਪਰਵਾਰਿਕ ਮੈਬਰਾਂ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਸ਼ਿਕਾਇਤ ਪਹਿਲਾਂ ਵੀ ਪੁਲਿਸ ਨੂੰ ਕੀਤੀ ਗਈ ਸੀ। ਪ੍ਰੰਤੂ ਪੁਲਿਸ ਨੇ ਕੋਈ ਕਦਮ ਨਹੀਂ ਚੱਕਿਆ।

ਪਰਵਾਰਿਕ ਮੈਬਰਾਂ ਦੇ ਬਿਆਨਾਂ ਦੇ ਆਧਾਰ ਤੇ ਹੋਵੇਗੀ ਕਾਰਵਾਈ

ਇਥੇ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਪਰਿਵਾਰ ਦੇ ਮੈਬਰਾਂ ਨਾਲ ਗੱਲਬਾਤ ਕਰ ਰਹੀ ਹੈ। ਉਨ੍ਹਾਂ ਦੇ ਬਿਆਨਾਂ ਦੇ ਆਧਾਰ ਉੱਤੇ ਹੀ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਦੋਸ਼ੀਆਂ ਨੂੰ ਫੜਨ ਲਈ ਵੀ ਟੀਮ ਨੂੰ ਭੇਜ ਦਿੱਤਾ ਗਿਆ ਹੈ। ਪੁਲੀਸ ਨੇ ਕਿਹਾ ਕਿ ਬਹੁਤ ਜਲਦੀ ਹੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ।

Leave a Reply

Your email address will not be published. Required fields are marked *