ਭੈਣ ਦੀ ਲਵ ਮੈਰਿਜ ਤੋਂ ਨਾਰਾਜ਼ ਭਰਾਵਾਂ ਨੇ ਕਰ ਦਿੱਤਾ ਵੱਡਾ ਕਾਂਡ, ਭਰੇ ਬਜ਼ਾਰ ਵਿਚ ਤੇਜਧਾਰ ਹਥਿਆਰਾਂ ਨਾਲ ਕੀਤਾ ਇਹ ਕੰਮ

Punjab

ਪੰਜਾਬ ਵਿਚ ਤਰਨਤਾਰਨ ਦੇ ਕਸਬਾ ਪੱਟੀ ਦੇ ਵਾਰਡ ਨੰਬਰ-7 ਦੇ ਵਿਚ ਲਵ ਮੈਰਿਜ ਕਰਵਾਉਣ ਵਾਲੀ ਕੁੜੀ ਦਾ ਉਸ ਦੇ ਭਰਾਵਾਂ ਨੇ ਗਲ ਵੱਢ ਕੇ ਕਤਲ ਕਰ ਦਿੱਤਾ ਹੈ। ਤਿੰਨ ਮਹੀਨੇ ਪਹਿਲਾਂ ਇਸ ਕੁੜੀ ਨੇ ਅਦਾਲਤ ਵਿੱਚ ਆਪਣੇ ਪ੍ਰੇਮੀ ਨਾਲ ਵਿਆਹ ਕਰਵਾਇਆ ਸੀ। ਕੁੜੀ ਦਾ ਪਰਿਵਾਰ ਇਸ ਵਿਆਹ ਤੋਂ ਨਰਾਜ ਸੀ। ਇਸੇ ਗੁੱਸੇ ਦੇ ਕਾਰਨ ਕੁੜੀ ਦੇ ਰਿਸ਼ਤੇਦਾਰਾਂ ਅਤੇ ਚਚੇਰੇ ਭਰਾ ਨੇ ਭਰੇ ਬਾਜ਼ਾਰ ਵਿਚ ਉਸ ਨੂੰ ਦਾਤਰਾਂ ਨਾਲ ਕੱਟ ਦਿੱਤਾ। ਸੜਕ ਤੇ ਕੁੜੀ ਪੰਜ ਮਿੰਟ ਤੱਕ ਤੜਫਦੀ ਰਹੀ ਅਤੇ ਇਸ ਤੋਂ ਬਾਅਦ ਉਸ ਨੇ ਦਮ ਤੋੜ ਦਿੱਤਾ। ਥਾਣਾ ਸਦਰ ਦੀ ਪੁਲੀਸ ਨੇ ਮ੍ਰਿਤਕ ਸਨੇਹਾ ਦੇ ਅਸਲੀ ਭਰਾ ਰੋਹਿਤ ਅਤੇ ਚਚੇਰੇ ਭਰਾ ਅਮਰ ਦੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਖਬਰ ਲਿਖਣ ਤੱਕ ਅਪਰਾਧੀ ਫਰਾਰ ਸਨ।

ਮ੍ਰਿਤਕ ਕੁੜੀ ਦੀ ਤਸਵੀਰ

ਇਸ ਮਾਮਲੇ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਸਨੇਹਾ ਦਾ ਰਾਜਨ ਜੋਸ਼ਨ ਨਾਲ ਪ੍ਰੇਮ ਸੰਬੰਧ ਸੀ। ਕੁੜੀ ਦੇ ਪਰਿਵਾਰ ਵਾਲੇ ਦੋਵਾਂ ਦੇ ਪਿਆਰ ਤੋਂ ਖੁਸ਼ ਨਹੀਂ ਸਨ। ਇਸ ਦੇ ਬਾਵਜੂਦ ਦੋਹਾਂ ਨੇ ਵਿਆਹ ਕਰਾਉਣ ਦਾ ਮਨ ਬਣਾ ਲਿਆ। ਤਿੰਨ ਮਹੀਨੇ ਪਹਿਲਾਂ ਸਨੇਹਾ ਨੇ ਆਪਣੇ ਪਰਿਵਾਰਕ ਮੈਂਬਰਾਂ ਤੋਂ ਲੁਕ ਕੇ ਅਦਾਲਤ ਵਿਚ ਰਾਜਨ ਨਾਲ ਵਿਆਹ ਕਰਵਾਇਆ ਸੀ। ਇਸ ਕਾਰਨ ਸਨੇਹਾ ਦੇ ਭਰਾ ਅਤੇ ਮਾਂ ਨੇ ਦੋਵਾਂ ਨਾਲ ਰੰਜਿਸ਼ ਰੱਖਣੀ ਸ਼ੁਰੂ ਕਰ ਦਿੱਤੀ ਸੀ।

ਘਰੋਂ ਸਾਮਾਨ ਲੈਣ ਲਈ ਗਈ ਸੀ ਬਾਹਰ

ਮ੍ਰਿਤਕ ਕੁੜੀ ਸੁਨੇਹਾ ਸ਼ੁੱਕਰਵਾਰ ਰਾਤ ਨੂੰ ਘਰ ਤੋਂ ਕੁਝ ਸਾਮਾਨ ਲੈਣ ਲਈ ਬਾਜ਼ਾਰ ਗਈ ਸੀ। ਸਨੇਹਾ ਦੇ ਭਰਾ ਜੋ ਪਹਿਲਾਂ ਹੀ ਘਾਤ ਵਿਚ ਸਨ ਉਨ੍ਹਾਂ ਨੇ ਉਸ ਨੂੰ ਰਸਤੇ ਵਿਚ ਘੇਰ ਲਿਆ। ਪਹਿਲਾਂ ਉਹ ਸਨੇਹਾ ਨੂੰ ਥੱਪੜ ਮਾਰਦੇ ਹਨ। ਇਸ ਤੋਂ ਬਾਅਦ ਉਸ ਨੂੰ ਦਾਤਰਾਂ ਨਾਲ ਕੱਟ ਦਿੱਤਾ। ਢਾਈ ਮਿੰਟ ਵਿਚ ਇਹ ਸਾਰੀ ਘਟਨਾ ਵਾਪਰ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਦੋਸ਼ੀ ਮੌਕੇ ਤੋਂ ਭੱਜ ਗਏ। ਪੰਜ ਮਿੰਟਾਂ ਤੱਕ ਸੁਨੇਹਾ ਸੜਕ ਤੇ ਤੜਫਦੀ ਰਹੀ ਕਿਸੇ ਨੇ ਉਸ ਦੀ ਮਦਦ ਨਹੀਂ ਕੀਤੀ। ਹਸਪਤਾਲ ਲਿਜਾਣ ਤੋਂ ਪਹਿਲਾਂ ਹੀ ਸਨੇਹਾ ਨੇ ਦਮ ਤੋੜ ਦਿੱਤਾ।

ਵਾਰਦਾਤ ਦੀ ਸੂਚਨਾ ਮਿਲਣ ਤੇ ਸਬੰਧਤ ਥਾਣਾ ਸਦਰ ਅਤੇ ਸਬੰਧਤ ਡੀ.ਐਸ.ਪੀ. ਪੁਲੀਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਅਨੁਸਾਰ ਸਪੈਸ਼ਲ ਬੋਰਡ ਲਾਸ਼ ਦਾ ਪੋਸਟਮਾਰਟਮ ਕਰੇਗਾ। ਉਸ ਤੋਂ ਬਾਅਦ ਹੀ ਸਪੱਸ਼ਟ ਹੋ ਜਾਵੇਗਾ ਕਿ ਮੌਤ ਦਾ ਅਸਲ ਕਾਰਨ ਕੀ ਸੀ।

ਇਸ ਸਬੰਧੀ ਥਾਣਾ ਸਦਰ ਦੇ ਇੰਚਾਰਜ ਐਸਐਚਓ ਬਲਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਲੜਕੀ ਦਾ ਪਰਿਵਾਰ ਲਵ ਮੈਰਿਜ ਤੋਂ ਖੁਸ਼ ਨਹੀਂ ਸੀ। ਇਸ ਲਈ ਲੜਕੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਮਾਮਲੇ ਵਿੱਚ ਲੜਕੀ ਦੇ ਪਰਿਵਾਰ ਦੇ ਦੋ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਕਤਲ ਕਰਨ ਵਾਲੇ ਕੁੜੀ ਦਾ ਭਰਾ ਸੀ। ਉਨ੍ਹਾਂ ਦੱਸਿਆ ਕਿ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦੀ ਹੀ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। CCTV ਕੈਮਰਿਆਂ ਦੀ ਵੀ ਮਦਦ ਲਈ ਜਾ ਰਹੀ ਹੈ।

Leave a Reply

Your email address will not be published. Required fields are marked *