ਕੈਨੇਡਾ ਵਿਚ ਪੜ੍ਹਨ ਗਈ ਪੰਜਾਬਣ ਕੁੜੀ ਨਾਲ ਦਰਦਨਾਕ ਹਾਦਸਾ, ਪਰਿਵਾਰ ਵਿਚ ਛਾਇਆ ਸੋਗ, ਸਰਕਾਰ ਨੂੰ ਲਾਈ ਇਹ ਗੁਹਾਰ

Punjab

ਇਹ ਦੁਖਦਾਈ ਖ਼ਬਰ ਪੰਜਾਬ ਦੇ ਮੋਹਾਲੀ ਚੰਡੀਗੜ੍ਹ ਕੁਰਾਲੀ ਨਾਲ ਸਬੰਧਤ ਹੈ। ਕੈਨੇਡਾ ਦੇ ਸ਼ਹਿਰ ਸਰੀ ਵਿਚ ਸਟਰਾਬੇਰੀ ਹਿੱਲ ਲਾਇਬ੍ਰੇਰੀ ਨੇੜੇ ਹੋਏ ਹਾਦਸੇ ‘ਚ ਪੰਜਾਬ ਦੇ ਸ਼ਹਿਰ ਕੁਰਾਲੀ ਦੀ ਰਹਿਣ ਵਾਲੀ 22 ਸਾਲਾ ਲੜਕੀ ਅਮਨਜੋਤ ਉਰਫ ਸ਼ਵੇਤਾ ਦੀ ਮੌਤ ਹੋ ਜਾਣ ਦੀ ਦੁੱਖਭਰੀ ਖ਼ਬਰ ਪ੍ਰਾਪਤ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਜਦੋਂ ਲੜਕੀ ਸੜਕ ਤੇ ਜਾ ਰਹੀ ਸੀ ਤਾਂ ਇਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਦੇ ਕਾਰਨ ਇਹ ਦਰਦਨਾਕ ਹਾਦਸਾ ਵਾਪਰ ਗਿਆ। ਲੜਕੀ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਕੈਨੇਡਾ ਤੋਂ ਨਹੀਂ ਹੈ। ਮਿ੍ਤਕ ਲੜਕੀ ਦੇ ਮਾਪਿਆਂ ਵਲੋਂ ਪੰਜਾਬ ਅਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਧੀ ਦੀ ਲਾਸ਼ ਪੰਜਾਬ ਲਿਆਉਣ ਅਤੇ ਇਸ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ।

ਇਸ ਮਾਮਲੇ ਸਬੰਧੀ ਕੁਰਾਲੀ ਦੇ ਬਾਰਡ ਨੰਬਰ 9 ਵਿਚ ਰਹਿਣ ਵਾਲੇ ਸੰਜੀਵ ਕੁਮਾਰ ਭਾਗੀ ਨੇ ਦੁੱਖੀ ਮਨ ਨਾਲ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਰਾਤ ਕੈਨੇਡਾ ਤੋਂ ਉਨ੍ਹਾਂ ਦੀ ਲੜਕੀ ਦੀ ਜਾਣ ਪਹਿਚਾਣ ਵਾਲੀਆਂ ਲੜਕੀਆਂ ਦਾ ਫੂਨ ਆਇਆ ਕਿ ਅਮਨਜੋਤ ਦੀ ਇਕ ਹਾਦਸੇ ਵਿਚ ਮੌਤ ਹੋ ਗਈ ਹੈ। ਪਿਤਾ ਨੇ ਦੱਸਿਆ ਕਿ ਅਮਨਜੋਤ ਭਾਗੀ ਨੇ ਕਰੀਬ ਤਿੰਨ ਸਾਲ ਪਹਿਲਾਂ ਸਥਾਨਕ ਸਰਕਾਰੀ ਕੰਨਿਆ ਸਕੂਲ ਤੋਂ 12ਵੀਂ ਚੰਗੇ ਅੰਕਾਂ ਨਾਲ ਪਾਸ ਕੀਤੀ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਬੇਟੀ ਪੜ੍ਹਾਈ ਵਿਚ ਬਹੁਤ ਹੁਸ਼ਿਆਰ ਸੀ।

ਉਨ੍ਹਾਂ ਨੇ ਆਪਣੀ ਬੇਟੀ ਦੀ ਕੈਨੇਡਾ ਵਿਚ ਉੱਚ ਸਿੱਖਿਆ ਹਾਸਲ ਕਰਨ ਦੀ ਇੱਛਾ ਨੂੰ ਪੂਰਾ ਕਰਨ ਲਈ ਲੱਖਾਂ ਰੁਪਏ ਖਰਚ ਕੇ ਆਪਣੀ ਬੇਟੀ ਨੂੰ ਇੱਥੋਂ ਕੈਨੇਡਾ ਪੜ੍ਹਨ ਦੇ ਲਈ ਭੇਜਿਆ ਸੀ। ਧੀ ਨੂੰ ਕੈਨੇਡਾ ਗਏ ਕਰੀਬ ਤਿੰਨ ਸਾਲ ਹੋ ਚੁੱਕੇ ਸਨ ਕਿ ਇਹ ਹਾਦਸਾ ਵਾਪਰ ਗਿਆ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੇ ਇਸ ਘਟਨਾ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਇਸ ਸਬੰਧੀ ਪਹਿਲਕਦਮੀ ਦੇ ਆਧਾਰ ਉਤੇ ਲੋੜੀਂਦੀ ਕਾਰਵਾਈ ਕਰਨ ਲਈ ਨਿਰਦੇਸ਼ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ।

Leave a Reply

Your email address will not be published. Required fields are marked *