ਸਕੂਲ ਬੱਸ ਦਾ ਤੇਜ ਰਫਤਾਰ ਟਰੱਕ ਨਾਲ ਭਿਆਨਕ ਹਾਦਸਾ, ਇਕ ਵਿਦਿਆਰਥੀ ਦੀ ਗਈ ਜਾਨ, 15 ਜ਼ਖਮੀ, ਜਾਂਂਚ ਜਾਰੀ

Punjab

ਪੰਜਾਬ ਵਿਚ ਜਿਲ੍ਹਾ ਹੁਸ਼ਿਆਰਪੁਰ ਚ ਸ਼ੁੱਕਰਵਾਰ ਸਵੇਰੇ ਕਸਬਾ ਦਸੂਹਾ ਤੋਂ ਬੁਰੀ ਖਬਰ ਆਈ ਹੈ। ਇੱਥੇ ਬੱਚਿਆਂ ਨੂੰ ਲੈ ਕੇ ਜਾ ਰਹੀ ਸੇਂਟ ਪਾਲ ਕਾਨਵੈਂਟ ਸਕੂਲ ਦੀ ਬੱਸ ਨੂੰ ਪਿੱਛੇ ਤੋਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਇਕ ਵਿਦਿਆਰਥੀ ਹਰਮਨ ਦੀ ਮੌਤ ਹੋ ਗਈ, ਜਦੋਂ ਕਿ 15 ਵਿਦਿਆਰਥੀ ਜ਼ਖਮੀ ਹੋ ਗਏ। ਹਾਦਸੇ ਦਾ ਕਾਰਨ ਟਰੱਕ ਡਰਾਈਵਰ ਨੀਂਦ ਆਉਣਾ ਦੱਸਿਆ ਜਾ ਰਿਹਾ ਹੈ। ਸੜਕ ਤੇ ਟ੍ਰੈਫਿਕ ਨੂੰ ਦੇਖਦੇ ਹੋਏ ਜਿਵੇਂ ਹੀ ਸਕੂਲ ਬੱਸ ਦੇ ਡਰਾਈਵਰ ਨੇ ਬੱਸ ਦੀ ਰਫਤਾਰ ਹੌਲੀ ਕੀਤੀ ਤਾਂ ਪਿੱਛੇ ਤੋਂ ਆ ਰਹੇ ਟਰੱਕ ਡਰਾਈਵਰ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਇਸ ਹਾਦਸੇ ਵਿਚ ਮ੍ਰਿਤਕ ਵਿਦਿਆਰਥੀ ਹਰਮਨ ਪਿੰਡ ਲੋਧੀ ਚੱਕ, ਟਾਂਡਾ ਉੜਮੁੜ ਦਾ ਰਹਿਣ ਵਾਲਾ ਸੀ। ਹਾਦਸੇ ਦੇ ਸਮੇਂ ਬੱਸ ਵਿੱਚ 16 ਵਿਦਿਆਰਥੀ ਸਵਾਰ ਸਨ। ਹਾਦਸਾ ਹੁੰਦੇ ਹੀ ਚੀਕ ਚਿਹਾੜਾ ਪੈ ਗਿਆ ਅਤੇ ਹਫੜਾ-ਦਫੜੀ ਮਚ ਗਈ। ਸੜਕ ਤੇ ਮੌਜੂਦ ਲੋਕਾਂ ਨੇ ਦੌੜ ਕੇ ਕਿਸੇ ਤਰ੍ਹਾਂ ਪੀੜਤ ਬੱਚਿਆਂ ਨੂੰ ਬਾਹਰ ਕੱਢਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਸੇਂਟ ਪਾਲ ਕਾਨਵੈਂਟ ਸਕੂਲ ਦਸੂਹਾ ਦੀ ਬੱਸ ਵੱਖੋ-ਵੱਖ ਪਿੰਡਾਂ ਤੋਂ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਜਦੋਂ ਬੱਸ ਸਕੂਲ ਤੋਂ ਥੋੜ੍ਹੀ ਦੂਰ ਸਥਿਤ ਰਿਲਾਇੰਸ ਪੈਟਰੋਲ ਪੰਪ ਨੇੜੇ ਪੁੱਜੀ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਬੱਸ ਪਿੱਛੇ ਤੋਂ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਤੋਂ ਬਾਅਦ ਮੌਕੇ ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।

ਬੱਸ ਵਿੱਚ ਸਵਾਰ ਬੱਚਿਆਂ ਦੇ ਮਾਪਿਆਂ ਨੇ ਮੌਕੇ ਤੇ ਪਹੁੰਚ ਕੇ ਸਥਾਨਕ ਲੋਕਾਂ ਅਤੇ ਪੁਲੀਸ ਦੀ ਮਦਦ ਨਾਲ ਬੱਚਿਆਂ ਨੂੰ ਦਸੂਹਾ ਦੇ ਸਿਵਲ ਹਸਪਤਾਲ ਵਿਚ ਪਹੁੰਚਾਇਆ। ਜਿੱਥੇ ਦੋ ਤੋਂ ਤਿੰਨ ਬੱਚਿਆਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ। ਇਲਾਜ ਦੌਰਾਨ ਹਰਮਨ ਦੀ ਮੌਤ ਹੋ ਗਈ।

ਵਿਧਾਇਕ ਕਰਮਵੀਰ ਘੁੰਮਣ ਹਸਪਤਾਲ ਪਹੁੰਚੇ

ਘਟਨਾ ਤੋਂ ਕੁਝ ਹੀ ਦੇਰ ਵਿੱਚ ਦਸੂਹਾ ਦੇ ਵਿਧਾਇਕ ਕਰਮਵੀਰ ਘੁਮਾਣ ਅਤੇ ਪੁਲਿਸ ਅਧਿਕਾਰੀ ਵੀ ਮੌਕੇ ਤੇ ਪਹੁੰਚ ਗਏ। ਘੁੰਮਣ ਨੇ ਬੱਚਿਆਂ ਦੇ ਇਲਾਜ ਲਈ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਪੁਲਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *