ਅਮਰੀਕਾ ਵਿਚ 8 ਮਹੀਨੇ ਦੀ ਬੱਚੀ ਸਮੇਤ ਭਾਰਤੀ ਮੂਲ ਦੇ, ਚਾਰ ਲੋਕਾਂ ਨਾਲ ਹੋਇਆ ਮਾੜਾ ਕੰਮ, ਪੁਲਿਸ ਜਾਂਚ ‘ਚ ਜੁਟੀ

Punjab

ਇਹ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ। ਅਮਰੀਕਾ ਦੇ ਕੈਲੀਫੋਰਨੀਆ ਦੇ ਮਰਸਡ ਕਾਉਂਟੀ ਤੋਂ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਭਾਰਤੀ ਮੂਲ ਦੀ ਅੱਠ ਮਹੀਨੇ ਦੀ ਬੱਚੀ ਅਤੇ ਉਸ ਦੇ ਮਾਤਾ-ਪਿਤਾ ਨੂੰ ਸੋਮਵਾਰ ਨੂੰ ਅਗਵਾ ਕਰ ਲਿਆ ਗਿਆ। ਮੀਡੀਆ ਰਿਪੋਰਟਾਂ ਦੇ ਮੁਤਾਬਕ ਮਰਸਡ ਕਾਊਂਟੀ ਸ਼ੈਰਿਫ ਦੇ ਦਫਤਰ ਨੇ ਸੋਮਵਾਰ ਨੂੰ ਇਕ ਬਿਆਨ ‘ਚ ਕਿਹਾ ਕਿ ਜਸਦੀਪ ਸਿੰਘ ਉਮਰ 27 ਸਾਲ ਜਸਲੀਨ ਕੌਰ ਅਤੇ ਉਨ੍ਹਾਂ ਦੀ 8 ਮਹੀਨੇ ਦੀ ਬੱਚੀ ਆਰੋਹੀ ਢੇਰੀ ਤੋਂ ਇਲਾਵਾ ਅਮਨਦੀਪ ਸਿੰਘ ਉਮਰ 39 ਸਾਲ ਨੂੰ ਅਗਵਾ ਕਰ ਲਿਆ ਗਿਆ ਹੈ।

ਕੈਲੀਫੋਰਨੀਆ ਪੁਲਿਸ ਵਲੋਂ ਸ਼ੱਕੀ ਨੂੰ ਹਥਿਆਰਬੰਦ ਅਤੇ “ਬਹੁਤ ਖਤਰਨਾਕ” ਦੱਸਿਆ ਗਿਆ ਹੈ। ਪੁਲਿਸ ਨੇ ਅਜੇ ਤੱਕ ਇਸ ਘਟਨਾ ਬਾਰੇ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਮਾਮਲੇ ਦੀ ਜਾਂਚ ਪੜਤਾਲ ਮੁੱਢਲੇ ਪੜਾਅ ‘ਤੇ ਚੱਲ ਰਹੀ ਹੈ। ਹਾਲਾਂਕਿ, ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਚਾਰ ਪਰਿਵਾਰਕ ਮੈਂਬਰਾਂ ਨੂੰ ਹਾਈਵੇਅ-59 ਦੇ 800 ਬਲਾਕ ਵਿੱਚ ਇੱਕ ਵਪਾਰਕ ਕੇਂਦਰ ਤੋਂ ਜ਼ਬਰਦਸਤੀ ਅਗਵਾ ਕੀਤਾ ਗਿਆ ਹੈ।

ਪੁਲਿਸ ਨੇ ਜਨਤਾ ਨੂੰ ਅਪੀਲ ਕੀਤੀ

ਐਨਬੀਸੀ ਨਿਊਜ਼ ਨੇ ਦੱਸਿਆ ਕਿ ਪੁਲਿਸ ਅਧਿਕਾਰੀਆਂ ਨੇ ਅਗਵਾ ਦੇ ਇਰਾਦੇ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਇਸ ਦੇ ਨਾਲ ਹੀ, ਸ਼ੈਰਿਫ ਦਫਤਰ ਨੇ ਸੋਮਵਾਰ ਨੂੰ ਜਨਤਾ ਨੂੰ ਅਪੀਲ ਕੀਤੀ, ਸ਼ੱਕੀ ਜਾਂ ਪੀੜਤ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਲੋਕਾਂ ਨੂੰ ਸ਼ੱਕੀ ਜਾਂ ਪੀੜਤ ਵਿਅਕਤੀ ਕੋਲ ਨਹੀਂ ਜਾਣਾ ਚਾਹੀਦਾ ਅਤੇ ਜੇਕਰ ਉਹ ਦਿਖਾਈ ਦਿੰਦੇ ਹਨ, ਤਾਂ ਤੁਰੰਤ 911 ‘ਤੇ ਕਾਲ ਕਰੋ ਅਤੇ ਸੂਚਿਤ ਕਰੋ। ਇਹ ਪਹਿਲੀ ਵਾਰ ਨਹੀਂ ਹੈ ਕਿ ਭਾਰਤੀਆਂ ਨੂੰ ਅਗਵਾ ਕੀਤਾ ਗਿਆ ਹੋਵੇ। ਇਸ ਤੋਂ ਪਹਿਲਾਂ 2019 ਵਿੱਚ, ਇੱਕ ਭਾਰਤੀ ਮੂਲ ਦਾ ਤੁਸ਼ਾਰ ਅਤਰੇ ਆਪਣੀ ਪ੍ਰੇਮਿਕਾ ਦੀ ਕਾਰ ਵਿੱਚ ਮ੍ਰਿਤਕ ਪਾਇਆ ਗਿਆ ਸੀ।

Leave a Reply

Your email address will not be published. Required fields are marked *