ਭਾਰਤੀ ਮਸਾਲਿਆਂ ਵਿਚ ਕਈ ਅਜਿਹੀਆਂ ਚੀਜ਼ਾਂ ਪਾਈਆਂ ਜਾਂਦੀਆਂ ਹਨ ਜੋ ਸਵਾਦ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦੀਆਂ ਹਨ। ਅਜਿਹੀ ਹੀ ਹੈ ਹਰੀ ਇਲਾਇਚੀ। ਹਰੀ ਇਲਾਇਚੀ ਦਾ ਸੇਵਨ ਕਰਨ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਦੂਰ ਰਹੋਗੇ। ਇਸ ਵਿਚ ਰਿਬੋਫਲੇਵਿਨ, ਵਿਟਾਮਿਨ-ਸੀ, ਪੋਟਾਸ਼ੀਅਮ, ਮੈਗਨੀਸ਼ੀਅਮ, ਕੈਲਸ਼ੀਅਮ ਅਤੇ ਨਿਆਸੀਨ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਪੋਸ਼ਕ ਤੱਤ ਕਈ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ਦੇ ਵਿੱਚ ਮਨੁੱਖੀ ਸਰੀਰ ਦੀ ਮਦਦ ਕਰਦੇ ਹਨ। ਆਓ ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਹਰੀ ਇਲਾਇਚੀ ਖਾਣ ਦੇ ਕੀ ਫਾਇਦੇ ਹੁੰਦੇ ਹਨ।
ਪਾਚਨ ਪ੍ਰਣਾਲੀ ਰੱਖੇ ਤੰਦਰੁਸਤ
ਹਰੀ ਇਲਾਇਚੀ ਦਾ ਸੇਵਨ ਕਰਨ ਨਾਲ ਗੈਸ ਬਦਹਜਮੀ ਐਸਡਿਟੀ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਹ ਤੁਹਾਡੇ ਪਾਚਨ ਤੰਤਰ ਨੂੰ ਸਿਹਤਮੰਦ ਰੱਖਣ ਵਿੱਚ ਵੀ ਮਦਦ ਕਰਦੀ ਹੈ। ਜੇਕਰ ਤੁਹਾਨੂੰ ਪੇਟ ਸੰਬੰਧੀ ਕੋਈ ਸਮੱਸਿਆ ਹੈ ਤਾਂ ਤੁਸੀਂ 5 ਇਲਾਇਚੀ, ਇੱਕ ਛੋਟਾ ਟੁਕੜਾ ਅਦਰਕ, 4 ਲੌਂਗ, 1 ਚਮਚ ਸੁੱਕਾ ਧਨੀਆ ਨੂੰ ਬਾਰੀਕ ਪੀਸ ਲਓ। ਇਸ ਤੋਂ ਬਾਅਦ ਤਿਆਰ ਕੀਤਾ ਗਿਆ ਪਾਊਡਰ ਗਰਮ ਪਾਣੀ ਵਿਚ ਮਿਲਾ ਕੇ ਪੀਓ। ਇਸ ਪਾਊਡਰ ਨਾਲ ਤੁਸੀਂ ਪੇਟ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।
ਬਲੱਡ ਪ੍ਰੈਸ਼ਰ ਰਹੇਗਾ ਕੰਟਰੋਲ
ਜੇਕਰ ਤੁਹਾਡਾ ਬਲੱਡ ਪ੍ਰੈਸ਼ਰ ਹਾਈ ਹੁੰਦਾ ਹੈ ਤਾਂ ਤੁਹਾਨੂੰ ਇਲਾਇਚੀ ਦਾ ਸੇਵਨ ਨਿਯਮਿਤ ਰੂਪ ਵਿਚ ਕਰਨਾ ਚਾਹੀਦਾ ਹੈ। ਇਸ ਦੇ ਨਿਯਮਤ ਸੇਵਨ ਨਾਲ ਬਲੱਡ ਪ੍ਰੈਸ਼ਰ ਨਾਰਮਲ ਰਹੇਗਾ। ਤੁਸੀਂ ਇਸ ਨੂੰ ਆਪਣੀ ਰੋਜ਼ਾਨਾ ਖੁਰਾਕ ਦਾ ਹਿੱਸਾ ਬਣਾ ਸਕਦੇ ਹੋ।
ਤਣਾਅ ਕਰੇ ਦੂਰ
ਅੱਜਕੱਲ੍ਹ ਦੀ ਵਿਅਸਤ ਜੀਵਨ ਸ਼ੈਲੀ ਦੇ ਕਾਰਨ ਬਹੁਤ ਸਾਰੇ ਲੋਕ ਤਣਾਅ, ਡਿਪ੍ਰੈਸ਼ਨ ਵਰਗੀਆਂ ਸਮੱਸਿਆਵਾਂ ਦਾ ਸ਼ਿਕਾਰ ਹੋ ਰਹੇ ਹਨ। ਇਨ੍ਹਾਂ ਸਾਰੀਆਂ ਚੀਜ਼ਾਂ ਤੋਂ ਰਾਹਤ ਪਾਉਣ ਲਈ ਅਤੇ ਮੂਡ ਨੂੰ ਤਰੋਤਾਜ਼ਾ ਕਰਨ ਲਈ ਤੁਸੀਂ ਛੋਟੀ ਇਲਾਇਚੀ ਦਾ ਸੇਵਨ ਕਰ ਸਕਦੇ ਹੋ। ਇਲਾਇਚੀ ਵਾਲੀ ਚਾਹ ਜਾਂ ਇਲਾਇਚੀ ਦਾ ਸੇਵਨ ਕਰਨ ਨਾਲ ਤੁਸੀਂ ਤਣਾਅ ਤੋਂ ਛੁਟਕਾਰਾ ਪਾ ਸਕੋਗੇ।
ਮੂੰਹ ਦੇ ਛਾਲਿਆਂ ਤੋਂ ਮਿਲੇਗੀ ਰਾਹਤ
ਜੇਕਰ ਤੁਹਾਡੇ ਮੂੰਹ ਵਿਚ ਵਾਰ-ਵਾਰ ਛਾਲੇ ਹੋ ਜਾਂਦੇ ਹਨ ਤਾਂ ਤੁਸੀਂ ਹਰੀ ਛੋਟੀ ਇਲਾਇਚੀ ਨੂੰ ਬਾਰੀਕ ਪੀਸ ਲਓ। ਇਸ ਤੋਂ ਤਿਆਰ ਪਾਊਡਰ ਨੂੰ ਛਾਲਿਆਂ ਉਤੇ ਲਗਾਓ। ਤੁਹਾਨੂੰ ਇਸ ਸਮੱਸਿਆ ਤੋਂ ਕਾਫੀ ਰਾਹਤ ਮਿਲੇਗੀ।
ਦੂਰ ਕਰੇ ਮੂੰਹ ਦੀ ਬਦਬੂ
ਜੇਕਰ ਤੁਸੀਂ ਮੂੰਹ ਦੀ ਬਦਬੂ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਹਰੀ ਇਲਾਇਚੀ ਦਾ ਸੇਵਨ ਨਿਯਮਿਤ ਰੂਪ ਨਾਲ ਕਰ ਸਕਦੇ ਹੋ। ਇਹ ਮਾਊਥ ਫਰੈਸ਼ਨਰ ਹੈ। ਇਸ ਨੂੰ ਖਾਣ ਨਾਲ ਤੁਹਾਡੇ ਮੂੰਹ ਦੀ ਬਦਬੂ ਦੂਰ ਹੋ ਜਾਵੇਗੀ।
Disclaimer. ਇਸ ਆਰਟੀਕਲ ਦੇ ਵਿੱਚ ਦੱਸੇ ਗਏ ਢੰਗ, ਤਰੀਕੇ ਅਤੇ ਦਾਵਿਆਂ ਦੀ ਦੇਸ਼ੀ ਸੁਰਖੀਆਂ ਪੇਜ਼ ਪੁਸ਼ਟੀ ਨਹੀਂ ਕਰਦਾ ਹੈ। ਇਨ੍ਹਾਂ ਨੂੰ ਕੇਵਲ ਸੁਝਾਅ ਦੇ ਤੌਰ ਤੇ ਲਵੋ। ਇਸ ਤਰ੍ਹਾਂ ਦੇ ਕਿਸੇ ਵੀ ਉਪਚਾਰ, ਦਵਾਈ ਅਤੇ ਖੁਰਾਕ ਉੱਤੇ ਅਮਲ ਕਰਨ ਤੋਂ ਪਹਿਲਾਂ ਆਪਣੇ ਡਾਕਟਰ ਦੀ ਸਲਾਹ ਜਰੂਰ ਲਵੋ ਜੀ।