ਪੰਜਾਬ ਵਿਚ ਬੀਤੇ ਦਿਨ ਜਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਗੱਟੀ ਰਾਜੋਕੇ ਵਿੱਚ ਮ੍ਰਿਤਕ ਰਜਵੰਤ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਸਹੁਰਿਆਂ ਤੇ ਦਾਜ ਦੇ ਲਾਲਚ ਵਿੱਚ ਉਨ੍ਹਾਂ ਦੀ ਧੀ ਨੂੰ ਕੋਈ ਜ਼ਹਿਰੀਲੀ ਚੀਜ਼ ਪਿਲਾ ਕੇ ਕਤਲ ਕਰਨ ਦਾ ਦੋਸ਼ ਲਾਇਆ ਹੈ। ਜਿਸ ਤੇ ਪੁਲਸ ਨੇ 24 ਘੰਟੇ ਬੀਤ ਜਾਣ ‘ਤੇ ਵੀ ਕੋਈ ਕਾਰਵਾਈ ਨਹੀਂ ਕੀਤੀ ਤਾਂ ਪਰਿਵਾਰਕ ਮੈਂਬਰਾਂ ਨੇ ਥਾਣੇ ਅੱਗੇ ਸੜਕ ਤੇ ਜਾਮ ਲਗਾ ਦਿੱਤਾ ਅਤੇ ਦੁਪਹਿਰ ਦੋ ਘੰਟੇ ਤੱਕ ਧਰਨਾ ਦਿੱਤਾ। ਐਸਪੀਐਚ ਦੇ ਭਰੋਸੇ ਤੋਂ ਬਾਅਦ ਰਿਸ਼ਤੇਦਾਰਾਂ ਨੇ 3 ਵਜੇ ਧਰਨੇ ਨੂੰ ਚੁੱਕਿਆ।
ਮ੍ਰਿਤਕ ਲੜਕੀ ਦੇ ਭਰਾ ਛਿੰਦਾ ਨੇ ਦੱਸਿਆ ਕਿ ਉਸ ਦੀ ਭੈਣ ਰਾਜਵੰਤ ਕੌਰ ਦਾ ਵਿਆਹ ਛੇ ਮਹੀਨੇ ਪਹਿਲਾਂ ਪਿੰਡ ਗੱਟੀ ਰਾਜੋਕੇ ਦੇ ਲਵਜੀਤ ਨਾਲ ਹੋਇਆ ਸੀ। ਪਰ ਵਿਆਹ ਤੋਂ ਕੁਝ ਦਿਨ ਬਾਅਦ ਹੀ ਉਸ ਦੇ ਸਹੁਰੇ ਵਾਲੇ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਲੱਗ ਪਏ ਸਨ। ਉਸਨੇ ਸਾਨੂੰ ਕਈ ਵਾਰ ਕਿਹਾ ਕਿ ਉਹ ਮੈਨੂੰ ਪਰੇਸ਼ਾਨ ਕਰ ਰਹੇ ਹਨ ਪਰ ਅਸੀਂ ਉਸਨੂੰ ਸਮਝਾਇਆ ਕਿ ਪਰਿਵਾਰਾਂ ਵਿੱਚ ਝਗੜੇ ਹੁੰਦੇ ਰਹਿੰਦੇ ਹਨ। ਅਜੇ ਦੋ ਦਿਨ ਪਹਿਲਾਂ ਮੈਨੂੰ ਫੋਨ ਆਇਆ ਕਿ ਉਹ ਦਾਜ ਦੀ ਮੰਗ ਕਰ ਰਿਹਾ ਹਨ। ਜਿਸ ਤੋਂ ਬਾਅਦ ਉਨ੍ਹਾਂ ਨੇ ਬੀਤੇ ਦਿਨ ਸਾਡੀ ਭੈਣ ਨੂੰ ਕੋਈ ਜ਼ਹਿਰੀਲੀ ਚੀਜ਼ ਦੇ ਕੇ ਮਾਰ ਦਿੱਤਾ। ਉਸ ਦੀ ਭੈਣ ਦੀ ਸਹੇਲੀ ਦਾ ਫੋਨ ਆਇਆ ਕਿ ਰਾਜਵੰਤ ਕੌਰ ਦੀ ਮੌਤ ਹੋ ਗਈ ਹੈ।
ਉਨ੍ਹਾਂ ਉਸ ਦੇ ਪਿੰਡ ਜਾ ਕੇ ਉਸ ਦੀ ਲਾਸ਼ ਲੈ ਕੇ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤੀ ਅਤੇ ਇਸ ਘਟਨਾ ਦੀ ਪੁਲੀਸ ਨੂੰ ਸੂਚਨਾ ਦਿੱਤੀ। ਅਸੀਂ ਪੁਲਿਸ ਨੂੰ ਸ਼ਿਕਾਇਤ ਕੀਤੀ ਪਰ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ ਸੀ ਅਤੇ ਨਾ ਹੀ ਦੋਸ਼ੀਆਂ ਨੂੰ ਫੜ ਰਹੀ ਸੀ, ਜਿਸ ਕਾਰਨ ਉਨ੍ਹਾਂ ਨੇ ਸੋਮਵਾਰ ਦੁਪਹਿਰ 1 ਵਜੇ ਦੇ ਕਰੀਬ ਸਦਰ ਥਾਣੇ ਅੱਗੇ ਧਰਨਾ ਦਿੱਤਾ। ਤਿੰਨ ਵਜੇ ਐਸਪੀਐਚ ਸੋਹਣ ਲਾਲ ਆਏ ਅਤੇ ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦਾ ਭਰੋਸਾ ਦਿੰਦਿਆਂ ਮੁਲਜ਼ਮਾਂ ਨੂੰ ਫੜਨ ਦਾ ਭਰੋਸਾ ਦਿੱਤਾ, ਜਿਸ ਮਗਰੋਂ ਧਰਨਾ ਚੁੱਕਿਆ ਗਿਆ।