ਪੰਜਾਬ ਦੇ ਜਿਲ੍ਹਾ ਲੁਧਿਆਣਾ ਵਿਖੇ ਇਕ ਵਿਆਹੁਤਾ ਵਲੋਂ ਆਪਣੇ ਸਹੁਰਿਆਂ ਤੋਂ ਤੰਗ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲੈਣ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕਾ ਦੀ ਪਛਾਣ ਸ਼ਕਤੀ ਨਗਰ ਨਿਵਾਸੀ ਰੁਪਿੰਦਰ ਕੌਰ ਉਮਰ 34 ਸਾਲ ਦੇ ਰੂਪ ਵਜੋਂ ਹੋਈ ਹੈ, ਜਿਸ ਨੇ ਸ਼ਨੀਵਾਰ ਦੀ ਸਵੇਰ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਦੂਜੇ ਪਾਸੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਸਹੁਰਿਆਂ ‘ਤੇ ਕਈ ਗੰਭੀਰ ਦੋਸ਼ ਵੀ ਲਾਏ ਹਨ।
ਗੁਆਂਢੀਆਂ ਨੇ ਫਾਹੇ ਤੇ ਲਟਕਦੀ ਦੇਖੀ
ਮੱਖਣ ਸਿੰਘ ਨੇ ਦੱਸਿਆ ਕਿ ਪਹਿਲਾਂ ਵੀ ਕਈ ਵਾਰ ਝਗੜਾ ਥਾਣੇ ਤੱਕ ਪਹੁੰਚ ਚੁੱਕਾ ਹੈ। ਹਰ ਵਾਰ ਸਮਝੌਤਾ ਹੋ ਜਾਂਦਾ ਸੀ। ਸਹੁਰੇ ਪਰਿਵਾਰ ਵਾਲੇ ਰੁਪਿੰਦਰ ਨੂੰ ਘਰ ਰੱਖਣ ਲਈ ਤਿਆਰ ਨਹੀਂ ਸੀ। ਗੁਆਂਢੀਆਂ ਨੇ ਰੁਪਿੰਦਰ ਨੂੰ ਫਾਹੇ ਤੇ ਲਟਕਦਾ ਦੇਖਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਰੌਲਾ ਪਾਇਆ ਤਾਂ ਸਹੁਰੇ ਪਰਿਵਾਰ ਵਾਲੇ ਮੌਕੇ ਤੋਂ ਫਰਾਰ ਹੋ ਗਏ। ਜਿਸ ਤੋਂ ਬਾਅਦ ਸੂਚਨਾ ਮਿਲਦੇ ਹੀ ਉਹ ਵੀ ਮੌਕੇ ‘ਤੇ ਪਹੁੰਚ ਗਏ।
ਜਿਸ ਤੋਂ ਬਾਅਦ ਥਾਣਾ ਟਿੱਬਾ ਦੀ ਪੁਲਸ ਨੇ ਰੁਪਿੰਦਰ ਕੌਰ ਦੇ ਭਰਾ ਗੁਰਦੀਪ ਸਿੰਘ ਦੀ ਸ਼ਿਕਾਇਤ ਤੇ ਉਸ ਦੇ ਪਤੀ ਗੁਰਪ੍ਰੀਤ ਸਿੰਘ, ਸਹੁਰਾ ਸੁਰਿੰਦਰ ਸਿੰਘ, ਸੱਸ ਮਨਜੀਤ ਕੌਰ ਅਤੇ ਦਿਉਰ ਦਰਾਣੀ ਦੇ ਨਾਲ ਦੋਸਤ ਉਤੇ ਵੀ ਆਤਮਹੱਤਿਆ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਜਾਂਚ ਤੋਂ ਬਾਅਦ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਇਸ ਸਬੰਧੀ ਚੌਂਕੀ ਸੁਭਾਸ਼ ਨਗਰ ਦੇ ਇੰਚਾਰਜ ਏ.ਐੱਸ.ਆਈ. ਗੁਰਦਿਆਲ ਸਿੰਘ ਨੇ ਦੱਸਿਆ ਕਿ ਰੁਪਿੰਦਰ ਕੌਰ ਦਾ ਵਿਆਹ ਕਰੀਬ 12 ਸਾਲ ਪਹਿਲਾਂ ਗੁਰਪ੍ਰੀਤ ਸਿੰਘ ਨਾਲ ਹੋਇਆ ਸੀ। ਦੋਵਾਂ ਦਾ ਇੱਕ ਬੇਟਾ ਅਤੇ ਬੇਟੀ ਵੀ ਹੈ। ਦੋਵਾਂ ਵਿਚਾਲੇ ਪਿਛਲੇ ਕਰੀਬ ਚਾਰ ਸਾਲਾਂ ਤੋਂ ਲਗਾਤਾਰ ਝਗੜਾ ਚੱਲ ਰਿਹਾ ਸੀ। ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਦੋਸ਼ੀਆਂ ਨੇ ਸ਼ੁੱਕਰਵਾਰ ਦੀ ਰਾਤ ਨੂੰ ਰੁਪਿੰਦਰ ਕੌਰ ਦੀ ਫਿਰ ਕੁੱਟਮਾਰ ਕੀਤੀ, ਜਿਸ ਤੋਂ ਪ੍ਰੇਸ਼ਾਨ ਰੁਪਿੰਦਰ ਨੇ ਸ਼ਨੀਵਾਰ ਸਵੇਰੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਅਨੁਸਾਰ ਸਾਰੇ ਦੋਸ਼ੀ ਫ਼ਰਾਰ ਹਨ ਜਿਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।