ਇਹ ਮੰਦਭਾਗੀ ਖ਼ਬਰ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਭੈਣੀ ਰਾਜਪੂਤਾਂ ਤੋਂ ਸਾਹਮਣੇ ਆਈ ਹੈ। ਇਥੋਂ ਦਾ ਇਕ 19 ਸਾਲ ਦਾ ਨੌਜਵਾਨ ਜੋ ਕਿ 16 ਦਸੰਬਰ ਨੂੰ ਆਪਣੇ ਘਰ ਤੋਂ ਕਿਸੇ ਕੰਮ ਦੇ ਲਈ ਬਾਹਰ ਗਿਆ ਪਰ ਮੁੜ ਘਰ ਨਹੀਂ ਪਰਤਿਆ। ਦੋ ਦਿਨ ਤੱਕ ਉਸ ਨੌਜਵਾਨ ਮੁੰਡੇ ਦੇ ਪਰਿਵਾਰਕ ਮੈਂਬਰ ਉਸ ਦੀ ਭਾਲ ਕਰਦੇ ਰਹੇ ਪਰ ਉਸ ਦਾ ਕੋਈ ਪਤਾ ਨਹੀਂ ਲੱਗਿਆ। ਅਖੀਰ 18 ਦਸੰਬਰ ਨੂੰ ਨੇੜਲੇ ਥਾਣਾ ਘਰਿੰਡਾ ਵਿਖੇ ਉਸ ਦੇ ਮਾਪਿਆਂ ਨੇ ਗੁੰਮਸ਼ੁਦਾ ਦੀ ਰਿਪੋਰਟ ਦਰਜ ਕਰਵਾਈ। ਕੇਸ ਦਰਜ ਕਰਕੇ ਪੁਲਿਸ ਨੇ ਨੌਜਵਾਨ ਦੀ ਭਾਲ਼ ਕਰਨੀ ਸ਼ੁਰੂ ਕਰ ਦਿੱਤੀ।
ਪਰ ਅੱਜ ਜੋ ਪਤਾ ਲੱਗਿਆ ਉਸ ਖ਼ਬਰ ਨੇਂ ਸਾਰੇ ਪਿੰਡ ਨੂੰ ਝੰਜੋੜ ਕੇ ਰੱਖ ਦਿੱਤਾ। ਇਸ ਘਟਨਾ ਸਬੰਧੀ ਪਿੰਡ ਭੈਣੀ ਰਾਜਪੂਤਾਂ ਦੇ ਵਾਸੀ ਸੁਰਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਜਸਵਿੰਦਰ ਸਿੰਘ ਉਮਰ 19 ਸਾਲ ਸੀ। ਉਹ ਘਰੋਂ ਕਿਸੇ ਕੰਮ ਦੇ ਲਈ ਬਾਹਰ ਗਿਆ ਸੀ ਪਰ ਵਾਪਸ ਘਰ ਨਹੀਂ ਆਇਆ। ਸੁਰਜੀਤ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਜਸਵਿੰਦਰ ਸਿੰਘ ਉਸ ਦਾ ਇਕਲੌਤਾ ਪੁੱਤਰ ਸੀ। ਉਸ ਦੇ ਬਿਨਾਂ ਘਰ ਸੁੰਨਾ ਹੋ ਗਿਆ।
ਤੁਹਾਨੂੰ ਦੱਸ ਦੇਈਏ ਕਿ ਜਦੋਂ ਭੈਣੀ ਪਿੰਡ ਦੇ ਕੁਝ ਲੋਕ ਆਪਣੇ ਕੁਤਿਆਂ ਨਾਲ ਪਿੰਡ ਦੇ ਮੈਦਾਨ ਵਿਚ ਗਏ ਤਾਂ ਉਨ੍ਹਾਂ ਪਿੰਡ ਦੇ ਮੌਜੂਦਾ ਸਰਪੰਚ ਨੂੰ ਦੱਸਿਆ ਕਿ ਪਿੰਡ ਦੇ ਮੈਦਾਨ ਵਿੱਚ ਮਿੱਟੀ ਵਿੱਚ ਇੱਕ ਵਿਅਕਤੀ ਦੀ ਲਾ ਸ਼ ਦੱਬੀ ਹੋਈ ਹੈ। ਪਿੰਡ ਦੇ ਮੌਜੂਦਾ ਸਰਪੰਚ ਵਲੋਂ ਇਸ ਮਾਮਲੇ ਬਾਰੇ ਮੌਕੇ ਤੇ ਹੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ। ਪੁਲਿਸ ਵਲੋਂ ਮੌਕੇ ਤੇ ਘਟਨਾ ਵਾਲੀ ਥਾਂ ਆ ਕੇ ਲਾ ਸ਼ ਨੂੰ ਬਾਹਰ ਕੱਢਿਆ ਗਿਆ। ਜਦੋਂ ਲਾ ਸ਼ ਵੇਖੀ ਤਾਂ ਜਸਵਿੰਦਰ ਸਿੰਘ ਦੀ ਸੀ। ਬਾਕੀ ਪਹਿਚਾਣ ਉਸ ਦੇ ਬੂਟਾਂ ਅਤੇ ਸਰੀਰ ਤੇ ਬਣੇ ਟੈਟੂ ਤੋਂ ਹੋ ਗਈ।
ਜਸਵਿੰਦਰ ਸਿੰਘ ਦੀ ਲਾਸ਼ ਮਿਲਣ ਤੋਂ ਬਾਅਦ ਉਸ ਦੇ ਮਾਪਿਆਂ ਦਾ ਰੋ ਰੋ ਬੁਰਾ ਹਾਲ ਹੋ ਗਿਆ। ਮੌਕੇ ਤੇ ਪੁਲਿਸ ਨੇ ਨੌਜਵਾਨ ਜਸਵਿੰਦਰ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਅਧਾਰ ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ।