ਇਹ ਦੁੱਖਭਰੀ ਖਬਰ ਰਾਜਸਥਾਨ ਤੋਂ ਪ੍ਰਾਪਤ ਹੋਈ ਹੈ। ਇਥੋਂ ਦੇ ਸੀਕਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਤਿੰਨ ਵਾਹਨ ਆਪਸ ਵਿਚ ਟਕਰਾ ਗਏ। ਇਸ ਹਾਦਸੇ ਵਿੱਚ 10 ਲੋਕਾਂ ਦੀ ਮੌ-ਤ ਹੋ ਗਈ। ਜਦੋਂ ਕਿ 5 ਹੋਰ ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਵਿਚੋਂ ਤਿੰਨ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਇਲਾਜ ਲਈ ਸੀਕਰ ਰੈਫਰ ਕੀਤਾ ਗਿਆ ਹੈ। ਹਸਪਤਾਲ ਵਿਚ ਇਲਾਜ ਦੌਰਾਨ ਇੱਕ ਹੋਰ ਵਿਅਕਤੀ ਨੇ ਦਮ ਤੋੜ ਦਿੱਤਾ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਹਾਦਸਾ ਖੰਡੇਲਾ ਤੋਂ ਪਲਸਾਨਾ ਰੋਡ ਉਤੇ ਵਾਪਰਿਆ ਹੈ।
ਖਬਰ ਹੈ ਕਿ ਮਾਜੀ ਸਾਹਿਬ ਦੀ ਢਾਣੀ ਨੇੜੇ ਇਕ ਮੋਟਰਸਾਈਕਲ ਅਤੇ ਪਿਕਅੱਪ ਦੀ ਟੱਕਰ ਹੋ ਗਈ। ਇਸ ਤੋਂ ਬਾਅਦ ਦੋਵੇਂ ਵਾਹਨ ਸਾਹਮਣੇ ਤੋਂ ਆ ਰਹੇ ਇਕ ਟਰੱਕ ਨਾਲ ਟਕਰਾ ਗਏ। ਇਸ ਹਾਦਸੇ ਵਿਚ 9 ਲੋਕਾਂ ਨੇ ਮੌਕੇ ਮੌਕੇ ਤੇ ਹੀ ਦਮ ਤੋੜ ਦਿੱਤਾ। ਜਦੋਂ ਕਿ ਇੱਕ ਵਿਅਕਤੀ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌ-ਤ ਹੋ ਗਈ। ਪੁਲਸ ਨੇ ਦੱਸਿਆ ਕਿ ਪਿਕਅੱਪ ਗੱਡੀ ਵਿਚ ਸਵਾਰ ਕਰੀਬ 20 ਲੋਕ ਖੰਡੇਲਾ ਵਿਚ ਸਥਿਤ ਗਣੇਸ਼ ਧਾਮ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਇਹ ਮੰਦਭਾਗਾ ਹਾਦਸਾ ਵਾਪਰ ਗਿਆ। ਪਿਕਅੱਪ ਵਿਚ ਸਵਾਰ ਸਾਰੇ ਲੋਕ ਚੌਮੂ ਦੇ ਸਾਮੋਧ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਮੋਟਰਸਾਈਕਲ ਸਵਾਰ ਵਿਅਕਤੀ ਖੰਡੇਲਾ ਦੇ ਸੁੰਦਰਪੁਰਾ ਦਾ ਰਹਿਣ ਵਾਲਾ ਸੀ।
ਜ਼ਖ਼ਮੀਆਂ ਵਿੱਚ ਇੱਕ ਮੋਟਰਸਾਈਕਲ ਸਵਾਰ ਔਰਤ ਅਤੇ ਦੋ ਬੱਚੇ ਸ਼ਾਮਲ ਹਨ। ਦੂਜੇ ਪਾਸੇ ਇਸ ਮਾਮਲੇ ਮੰਦਭਾਗੀ ਘਟਨਾ ਦੀ ਸੂਚਨਾ ਮਿਲਦੇ ਹੀ ਸੰਸਦ ਮੈਂਬਰ ਸੁਮੇਧਾਨੰਦ ਸਰਸਵਤੀ ਅਤੇ ਸਾਬਕਾ ਕੇਂਦਰੀ ਮੰਤਰੀ ਸੁਭਾਸ਼ ਮਹਾਰੀਆ ਜ਼ਖਮੀਆਂ ਨੂੰ ਮਿਲਣ ਲਈ ਸੀਕਰ ਦੇ ਐਸ ਕੇ ਹਸਪਤਾਲ ਪਹੁੰਚੇ। ਸੀਐਮ ਅਸ਼ੋਕ ਗਹਿਲੋਤ ਨੇ ਵੀ ਹਾਦਸੇ ਉਤੇ ਦੁੱਖ ਪ੍ਰਗਟ ਕੀਤਾ ਹੈ। ਟਵੀਟ ਕਰਕੇ ਉਨ੍ਹਾਂ ਨੇ ਲਿਖਿਆ ਕਿ ਸੜਕ ਹਾਦਸੇ ਵਿੱਚ 10 ਲੋਕਾਂ ਦੀ ਮੌ-ਤ ਬਹੁਤ ਦੁਖਦ ਹੈ। ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਮੇਰੀ ਡੂੰਘੀ ਹਮਦਰਦੀ ਹੈ, ਪ੍ਰਮਾਤਮਾ ਉਨ੍ਹਾਂ ਨੂੰ ਇਹ ਘਾਟਾ ਸਹਿਣ ਦੀ ਤਾਕਤ ਬਖਸ਼ੇ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਵੇ। ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕੀਤੀ।