ਅਬੋਹਰ (ਪੰਜਾਬ) ਦੇ ਅਜ਼ੀਮਗੜ੍ਹ ਵਿਚ ਰਾਕੇਸ਼ ਕੁਮਾਰ ਉਮਰ 26 ਸਾਲ ਨੇ ਗੁਆਂਢੀਆਂ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ। ਨੌਜਵਾਨ ਦੀ ਮੌ-ਤ ਤੋਂ ਪਹਿਲਾਂ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ਵਿਚ ਗੁਆਂਢੀਆਂ ਉਤੇ ਉਸ ਨੂੰ ਬਲੈਕਮੇਲ ਕਰਨ ਦਾ ਦੋਸ਼ ਲਾਇਆ ਗਿਆ ਹੈ। ਨੌਜਵਾਨ ਦੀ ਮ-ਰ-ਨ ਤੋਂ ਬਾਅਦ ਪੁਲਸ ਨੇ 4 ਲੋਕਾਂ ਦੇ ਖਿਲਾਫ ਮ-ਰ-ਨ ਦੇ ਲਈ ਮਜਬੂਰ ਕਰਨ ਦੇ ਦੋਸ਼ ਵਿਚ ਕੇਸ ਦਰਜ ਕਰ ਲਿਆ ਹੈ। ਬਾਅਦ ਵਿਚ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਰੱਖ ਕੇ ਧਰਨਾ ਦਿੱਤਾ। ਦੋਸ਼ੀ ਅਜੇ ਫ਼ਰਾਰ ਹਨ।
ਇਸ ਮਾਮਲੇ ਵਿਚ ਧਰਨੇ ਉਤੇ ਬੈਠੇ ਮ੍ਰਿਤਕ ਰਾਕੇਸ਼ ਦੇ ਪਿਤਾ ਸਤਪਾਲ, ਬਿਮਲਾ ਅਤੇ ਹੋਰਾਂ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਰਾਕੇਸ਼ ਨੇ ਗੁਆਂਢ ਵਿੱਚ ਰਹਿੰਦੀ ਇੱਕ ਲੜਕੀ ਨਾਲ ਗੱਲਬਾਤ ਸੀ। ਦੋਵੇਂ ਫੋਨ ਉਤੇ ਵੀ ਗੱਲ ਕਰਦੇ ਸਨ। ਇਸ ਤੋਂ ਬਾਅਦ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਦੋਵਾਂ ਬਾਰੇ ਪਤਾ ਲੱਗ ਗਿਆ ਤਾਂ ਉਹ ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦੇਣ ਲੱਗੇ। ਲੜਕੀ ਵੀ ਪਰਿਵਾਰ ਵਾਲਿਆਂ ਦਾ ਸਾਥ ਦੇਣ ਲੱਗੀ। ਇਸ ਤੋਂ ਬਾਅਦ ਗੁਆਂਢੀਆਂ ਨੇ ਉਸ ਨੂੰ ਕਥਿਤ ਤੌਰ ਉਤੇ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਲੜਕੀ ਅਤੇ ਉਸ ਦੇ ਪਰਿਵਾਰ ਵਾਲਿਆਂ ਦੀ ਬਲੈਕਮੇਲਿੰਗ ਤੋਂ ਤੰਗ ਆ ਕੇ ਨੌਜਵਾਨ ਨੇ ਜ਼ਹਿਰ ਵਾਲੀ ਦਵਾਈ ਪੀ ਕੇ ਆਪਣੀ ਜਾਨ ਦੇ ਦਿੱਤੀ।
ਪੀੜਤ ਨੌਜਵਾਨ ਨੂੰ ਜ਼ਹਿਰ ਨਿਗਲਣ ਤੋਂ ਬਾਅਦ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ। ਉਸ ਦੀ ਹਾਲਤ ਗੰਭੀਰ ਸੀ। ਪਰਿਵਾਰਕ ਮੈਂਬਰ ਉਸ ਨੂੰ ਕਈ ਹਸਪਤਾਲ ਵਿਚ ਲੈ ਕੇ ਗਏ ਪਰ ਨੌਜਵਾਨ ਦੀ ਮੌ-ਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਮ-ਰ-ਨ ਤੋਂ ਪਹਿਲਾਂ ਉਨ੍ਹਾਂ ਦੇ ਲੜਕੇ ਨੇ ਇਕ ਵੀਡੀਓ ਵੀ ਬਣਾਈ ਸੀ। ਉਸ ਵੀਡੀਓ ਵਿਚ ਲੜਕੀ ਗੁਨਗੁਨ, ਉਸ ਦੀ ਮਾਂ ਸੋਨੀਆ ਅਤੇ ਪਿਤਾ ਦਾ ਨਾਮ ਲਿਆ ਗਿਆ ਹੈ। ਉਨ੍ਹਾਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੇਟੇ ਦੀ ਮੌ-ਤ ਲਈ ਜ਼ਿੰਮੇਵਾਰ ਇਨ੍ਹਾਂ ਲੋਕਾਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇ। ਇਸ ਮਾਮਲੇ ਸਬੰਧੀ ਡੀਐੱਸਪੀ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਲੜਕੀ ਗੁਨਗੁਨ ਸਮੇਤ 4 ਲੋਕਾਂ ਉਤੇ ਮਾਮਲਾ ਦਰਜ ਕੀਤਾ ਗਿਆ ਹੈ। ਇਹ ਸਾਰੇ ਦੋਸ਼ੀ ਘਰ ਤੋਂ ਫਰਾਰ ਹਨ। ਪੁਲਿਸ ਵਲੋਂ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।