ਕੁੜੀ ਦੇ ਸਹੁਰੇ ਘਰ ਤੋਂ ਆਇਆ ਸੁਨੇਹਾ ਸੁਣਕੇ, ਮਾਪਿਆਂ ਦੇ ਸੁੱਕੇ ਸਾਹ, ਲਾਏ ਇਹ ਇਲਜ਼ਾਮ

Punjab

ਇਹ ਖਬਰ ਪੰਜਾਬ ਦੇ ਜਿਲ੍ਹਾ ਲੁਧਿਆਣਾ ਤੋਂ ਪ੍ਰਾਪਤ ਹੋਈ ਹੈ। ਇਥੇ ਬੀਤੇ ਦਿਨੀਂ ਘਰ ਦੇ ਕਲੇਸ਼ ਨੂੰ ਲੈ ਕੇ ਸਹੁਰਿਆਂ ਵਲੋਂ ਸ਼ੱ-ਕੀ ਹਾਲ ਵਿਚ ਆਪਣੀ ਨੂੰਹ ਦਾ ਗਲ ਘੁੱਟ ਕੇ ਕ-ਤ-ਲ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਘਟਨਾ ਬਰੋਟਾ ਰੋਡ ਸ਼ਿਮਲਾਪੁਰੀ ਵਿਚ ਵਾਪਰੀ ਹੈ। ਆਸ਼ਾ ਨਾਮ ਦੀ ਮਹਿਲਾ ਦੀ ਮ੍ਰਿਤਕ ਦੇਹ ਬੈੱਡ ਉਤੇ ਪਈ ਸੀ, ਜਿਸ ਦੇ ਨੱਕ ਵਿਚੋਂ ਬਲੱਡ ਵਹਿ ਰਿਹਾ ਸੀ। ਇਲਾਕੇ ਦੇ ਲੋਕਾਂ ਨੇ ਪੁਲਿਸ ਅਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਸੂਚਿਤ ਕੀਤਾ ਅਤੇ ਉਹ ਮੌਕੇ ਉਤੇ ਪਹੁੰਚ ਗਏ। ਪੁਲਿਸ ਵਲੋਂ ਮੌਕੇ ਉਤੇ ਜਾ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਗਿਆ।

ਇਸ ਮਾਮਲੇ ਬਾਰੇ ਮ੍ਰਿਤਕ ਆਸ਼ਾ ਦੇ ਪਿਤਾ ਚੰਦੂ ਭਗਤ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ ਫਰਵਰੀ 2021 ਨੂੰ ਮਨੀਸ਼ ਪੁੱਤਰ ਬ੍ਰਿਜਪਾਲ ਵਾਸੀ ਬਰੋਟਾ ਰੋਡ ਸ਼ਿਮਲਾਪੁਰੀ ਨਾਲ ਹੋਇਆ ਸੀ। ਵਿਆਹ ਤੋਂ ਕੁਝ ਦਿਨ ਬਾਅਦ ਹੀ ਸਹੁਰੇ ਉਨ੍ਹਾਂ ਦੀ ਧੀ ਨੂੰ ਪ੍ਰੇਸ਼ਾਨ ਕਰਨ ਲੱਗ ਪਏ। ਜਿਸ ਕਾਰਨ ਉਨ੍ਹਾਂ ਦੀ ਲੜਕੀ ਵੀ ਡਿਪਰੈਸ਼ਨ ਦੇ ਵਿਚ ਰਹਿਣ ਲੱਗ ਪਈ ਸੀ ਅਤੇ ਅੱਜ ਉਸ ਦੀ ਮੌ-ਤ ਦੀ ਖ਼ਬਰ ਸੁਣ ਕੇ ਉਸ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਦੇ ਕੋਲੋਂ ਇਨਸਾਫ਼ ਦੀ ਮੰਗ ਕਰਦੇ ਹੋਏ ਕਿਹਾ ਕਿ ਇਸ ਘਟਨਾ ਨਾਲ ਸਬੰਧਤ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

ਇਸ ਮਾਮਲੇ ਵਿਚ ਥਾਣਾ ਸ਼ਿਮਲਾਪੁਰੀ ਦੇ ਇੰਸਪੈਕਟਰ ਪ੍ਰਮੋਦ ਕੁਮਾਰ ਨੇ ਦੱਸਿਆ ਹੈ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਤੇ ਮਾਮਲਾ ਦਰਜ ਕਰਕੇ ਦੋਵੇਂ ਦੋਸ਼ੀ ਮਨੀਸ਼ ਅਤੇ ਉਸ ਦੇ ਪਿਤਾ ਬ੍ਰਿਜਪਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਬਾਕੀ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਮਾਮਲੇ ਬਾਰੇ ਕੁਝ ਕਿਹਾ ਜਾ ਸਕਦਾ ਹੈ। ਸ਼ਿਮਲਾਪੁਰੀ ਥਾਣੇ ਦੇ ਬਾਹਰ ਰਿਸ਼ਤੇਦਾਰਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਦੇਰ ਰਾਤ ਤੋਂ ਕ-ਤ-ਲ ਕਰ ਦਿੱਤਾ ਗਿਆ ਸੀ, ਜਿਸ ਘਟਨਾ ਬਾਰੇ ਉਨ੍ਹਾਂ ਨੂੰ ਸਵੇਰੇ ਖ਼ਬਰ ਮਿਲੀ ਹੈ।

Leave a Reply

Your email address will not be published. Required fields are marked *