ਪੰਜਾਬ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਦੇ ਵਿੱਚ ਇੱਕ ਦਰੱਖਤ ਨਾਲ ਲਟ-ਕਦਾ ਮ੍ਰਿਤਕ ਸਰੀਰ ਮਿਲਣ ਤੋਂ ਬਾਅਦ ਡਰ ਦਾ ਮਾਹੌਲ ਹੈ। ਮ੍ਰਿਤਕ ਦੇਹ ਨਵਾਂਸ਼ਹਿਰ ਰੋਡ ਉਤੇ ਨਹਿਰ ਦੇ ਨਾਲ ਖੇਤਾਂ ਵਿਚ ਦਰੱਖਤ ਨਾਲ ਲਟਕ ਰਹੀ ਸੀ। ਸਵੇਰੇ ਜਦੋਂ ਲੋਕ ਗੰਨੇ ਦੇ ਖੇਤਾਂ ਵਿੱਚ ਕੰਮ ਕਰਨ ਦੇ ਲਈ ਗਏ ਤਾਂ ਉਨ੍ਹਾਂ ਨੇ ਇੱਕ ਦਰੱਖਤ ਨਾਲ ਲਟ-ਕਦੀ ਦੇਹ ਦੇਖੀ। ਇਸ ਘਟਨਾ ਸਬੰਧੀ ਉਨ੍ਹਾਂ ਨੇ ਪਿੰਡ ਦੇ ਪਤਵੰਤੇ ਲੋਕਾਂ ਨੂੰ ਨਾਲ ਲੈ ਕੇ ਤੁਰੰਤ ਹੀ ਪੁਲਿਸ ਨੂੰ ਸੂਚਨਾ ਦਿੱਤੀ। ਜਾਣਕਾਰੀ ਦਿੰਦਿਆਂ ਨਹਿਰ ਦੇ ਕੰਢੇ ਗੰਨੇ ਦੇ ਖੇਤਾਂ ਵਿਚ ਕੰਮ ਕਰਨ ਆਏ ਦਿਲਾਵਰ ਸਿੰਘ ਨੇ ਦੱਸਿਆ ਕਿ ਉਹ ਘਰ ਤੋਂ ਨਿਕਲਣ ਤੋਂ ਬਾਅਦ ਜਿਵੇਂ ਹੀ ਉਹ ਖੇਤਾਂ ਵਿਚ ਕੰਮ ਕਰਨ ਲਈ ਗਿਆ ਤਾਂ ਖੇਤ ਦੇ ਕੰਢੇ ਖੜ੍ਹੇ ਦਰਖਤ ਉਤੇ ਉਸ ਨੂੰ ਕੁਝ ਲਟਕਦਾ ਹੋਇਆ ਦਿਖਾਈ ਦਿੱਤਾ।
ਉਹ ਆਪਣੇ ਸਾਥੀਆਂ ਸਮੇਤ ਦਰੱਖਤ ਦੇ ਨੇੜੇ ਪਹੁੰਚ ਗਿਆ। ਦਰੱਖਤ ਨਾਲ ਲਟਕਦੀ ਮ੍ਰਿਤਕ ਦੇਹ ਦੇਖ ਕੇ ਸਾਰੇ ਡਰ ਗਏ। ਉਨ੍ਹਾਂ ਨੇ ਤੁਰੰਤ ਪ੍ਰਭਾਵ ਨਾਲ ਪਿੰਡ ਦੇ ਲੋਕਾਂ ਨੂੰ ਸੂਚਿਤ ਕੀਤਾ ਅਤੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ। ਖੇਤ ਵਿਚ ਦਰੱਖਤ ਨਾਲ ਲਟ-ਕਦੀ ਦੇਹ ਦੀ ਸੂਚਨਾ ਮਿਲਦਿਆਂ ਸਾਰ ਹੀ ਪੁਲਿਸ ਹਰਕਤ ਵਿਚ ਆ ਗਈ। ਥਾਣਾ ਗੜ੍ਹਸ਼ੰਕਰ ਤੋਂ ਏ. ਐਸ. ਆਈ. ਸੁਖਵਿੰਦਰ ਸਿੰਘ ਤੁਰੰਤ ਪੁਲਿਸ ਟੀਮ ਸਮੇਤ ਮੌਕੇ ਉਤੇ ਪਹੁੰਚ ਗਏ। ਉਨ੍ਹਾਂ ਨੇ ਪਹਿਲਾਂ ਦੇਹ ਨੂੰ ਹੇਠਾਂ ਉਤਾਰ ਕੇ ਉਸ ਦੀ ਸ਼ਨਾਖਤ ਕਰਵਾਈ ਅਤੇ ਫਿਰ ਦੇਹ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਵਿਚ ਭੇਜ ਦਿੱਤਾ।
ਏ.ਐੱਸ.ਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦੇਹ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਹਿਚਾਣ ਮਨਜੀਤ ਕੁਮਾਰ ਪੁੱਤਰ ਸਤਪਾਲ ਰਹਿਣ ਵਾਲਾ ਪਿੰਡ ਬੋੜਾ (ਗੜ੍ਹਸ਼ੰਕਰ) ਦੇ ਰੂਪ ਵਜੋਂ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਪੁਲੀਸ ਨੇ ਮ੍ਰਿਤਕ ਦੇ ਵਾਰਸਾਂ ਨੂੰ ਵੀ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।