ਇਹ ਸਮਾਚਾਰ ਬੀਤੇ ਦਿਨੀਂ ਕੇਰਲ ਤੋਂ ਸਾਹਮਣੇ ਆਇਆ ਹੈ। ਕੇਰਲ ਦੇ ਕੰਨੂਰ ਜ਼ਿਲੇ ਵਿਚ ਸਰਕਾਰੀ ਹਸਪਤਾਲ ਦੇ ਨੇੜੇ ਵੀਰਵਾਰ ਨੂੰ ਇਕ ਕਾਰ ਨੂੰ ਅੱਗ ਲੱਗ ਗਈ, ਜਿਸ ਵਿਚ ਝੁ-ਲ-ਸ-ਣ ਕਾਰਨ ਇਕ ਗਰਭ-ਵਤੀ ਮਹਿਲਾ ਅਤੇ ਉਸ ਦੇ ਪਤੀ ਦੀ ਦੁਖਦ ਮੌ-ਤ ਹੋ ਗਈ। ਇਨ੍ਹਾਂ ਮ੍ਰਿ-ਤ-ਕਾਂ ਦੀ ਪਹਿਚਾਣ ਪ੍ਰਜੀਤ ਉਮਰ 35 ਸਾਲ ਅਤੇ ਉਸ ਦੀ ਪਤਨੀ ਰੀਸ਼ਾ ਉਮਰ 26 ਸਾਲ ਦੇ ਰੂਪ ਵਜੋਂ ਹੋਈ ਹੈ। ਇਹ ਦੋਵੇਂ ਕੰਨੂਰ ਜ਼ਿਲੇ ਦੇ ਕੁੱਟੀਅਤੂਰ ਦੇ ਰਹਿਣ ਵਾਲੇ ਹਨ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਔਰਤ ਨੂੰ ਜਣੇਪੇ ਦੇ ਦਰਦ ਤੋਂ ਬਾਅਦ ਹਸਪਤਾਲ ਲਿਜਾਇਆ ਜਾ ਰਿਹਾ ਸੀ।
ਇਸ ਮਾਮਲੇ ਉਤੇ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਬਚਾਅ ਕਰਮੀਆਂ ਵਲੋਂ ਮੌਕੇ ਉਤੇ ਪਹੁੰਚ ਕੇ ਅੱਗ ਉਤੇ ਕਾਬੂ ਪਾਇਆ ਗਿਆ ਅਤੇ ਪ੍ਰਜੀਤ ਅਤੇ ਰੀਸ਼ਾ ਨੂੰ ਬਾਹਰ ਕੱਢਿਆ ਗਿਆ ਪਰ ਉਦੋਂ ਤੱਕ ਉਨ੍ਹਾਂ ਦੀ ਮੌ-ਤ ਹੋ ਚੁੱਕੀ ਸੀ। ਪੁਲਿਸ ਨੇ ਦੱਸਿਆ ਕਿ ਕਾਰ ਵਿਚ ਛੇ ਲੋਕ ਸਵਾਰ ਸਨ। ਜਦੋਂ ਗੱਡੀ ਨੂੰ ਅੱਗ ਲੱਗ ਗਈ ਤਾਂ ਬੱ-ਚੇ ਸਮੇਤ ਪਿਛਲੀ ਸੀਟ ਉਤੇ ਬੈਠੇ ਚਾਰ ਵਿਅਕਤੀ ਬਾਹਰ ਨਿਕਲਣ ਵਿਚ ਕਾਮਯਾਬ ਹੋ ਗਏ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਮੌਕੇ ਦਾ ਦੌਰਾ ਕਰਨ ਤੋਂ ਬਾਅਦ ਕੰਨੂਰ ਸ਼ਹਿਰ ਦੇ ਪੁਲਿਸ ਕਮਿਸ਼ਨਰ ਅਜੀਤ ਕੁਮਾਰ ਨੇ ਮੀਡੀਆ ਨੂੰ ਦੱਸਿਆ ਕਿ ਬਾਕੀਆਂ ਨੂੰ ਕੋਈ ਸੱਟ ਨਹੀਂ ਲੱਗੀ ਹੈ। ਹਸਪਤਾਲ ਵਿੱਚ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇੱਕ ਚਸ਼ਮਦੀਦ ਨੇ ਦੱਸਿਆ ਕਿ ਉਹ ਉਸ ਸਮੇਂ ਪੂਰੀ ਤਰ੍ਹਾਂ ਬੇਸਹਾਰਾ ਸੀ ਕਿਉਂਕਿ ਕਾਰ ਦਾ ਅਗਲਾ ਹਿੱਸਾ ਤੁਰੰਤ ਹੀ ਅੱਗ ਦੀ ਲਪੇਟ ਵਿਚ ਆ ਗਿਆ ਸੀ। ਉਨ੍ਹਾਂ ਬਚਾਉਣ ਲਈ ਬਹੁਤਾ ਕੁਝ ਨਹੀਂ ਕਰ ਸਕਿਆ ਕਿਉਂਕਿ ਉਸ ਨੂੰ ਲੱਗ ਰਿਹਾ ਸੀ ਕਿ ਕਾਰ ਦਾ ਤੇਲ ਵਾਲਾ ਟੈਂਕ ਕਿਸੇ ਵੀ ਸਮੇਂ ਫਟ ਸਕਦਾ ਹੈ। ਨਾਲ ਹੀ ਅਧਿਕਾਰੀ ਨੇ ਕਿਹਾ ਕਿ ਤਕਨੀਕੀ ਮਾਹਿਰਾਂ ਦੀ ਜਾਂਚ ਤੋਂ ਬਾਅਦ ਹੀ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।