ਪੰਜਾਬ ਦੇ ਬਟਾਲਾ ਅਧੀਨ ਆਉਂਦੇ ਪਿੰਡ ਦਈਆ ਵਿਖੇ ਇਕ ਕਾਰ ਵਿਚ ਸਵਾਰ ਹੋ ਕੇ ਆਏ 6 ਵਿਅਕਤੀ ਸਾਬਕਾ ਸਰਪੰਚ ਦੇ ਘਰ ਅੰਦਰ ਦਾਖਲ ਹੋਏ ਅਤੇ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਜਿਸ ਤੋਂ ਬਾਅਦ ਸਾਬਕਾ ਸਰਪੰਚ ਨੇ ਆਪਣੇ ਲਾਇਸੰਸੀ ਰਿਵਾਲ-ਵਰ ਨਾਲ ਜਵਾਬੀ ਕਾਰਵਾਈ ਕੀਤੀ। ਸਾਬਕਾ ਸਰਪੰਚ ਦੀ ਛਾਤੀ ਨੇੜੇ ਗੋ-ਲੀ ਲੱਗਣ ਦੇ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਸਾਬਕਾ ਸਰਪੰਚ ਵੱਲੋਂ ਕੀਤੇ ਗਏ ਜਵਾਬੀ ਫਾਇਰਾਂ ਵਿੱਚ ਦੋ ਹਮਲਾ ਕਰਨ ਵਾਲੇ ਵੀ ਗੰਭੀਰ ਜਖਮੀ ਹੋ ਗਏ। ਪਰਿਵਾਰਕ ਮੈਂਬਰਾਂ ਨੇ ਜ਼ਖਮੀ ਸਾਬਕਾ ਸਰਪੰਚ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਜਦੋਂ ਕਿ ਗੋਲੀ ਲੱਗਣ ਕਾਰਨ ਦੋ ਹਮਲਾਵਰ ਵੀ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਉਨ੍ਹਾਂ ਦੇ ਸਾਥੀ ਸਿਵਲ ਹਸਪਤਾਲ ਲੈ ਕੇ ਪਹੁੰਚ ਗਏ। ਜਿੱਥੇ ਇੱਕ ਵਾਰ ਫਿਰ ਦੋਵੇਂ ਧਿਰਾਂ ਭਿੜ ਗਈਆਂ ਅਤੇ ਐਮਰਜੈਂਸੀ ਵਾਰਡ ਵਿੱਚ ਵੀ ਦੋਵਾਂ ਧਿਰਾਂ ਵਿੱਚ ਝਗੜਾ ਹੋ ਗਿਆ। ਇਸ ਦੌਰਾਨ ਫਿਰ ਤੋਂ ਗੋ-ਲੀ ਚੱਲ ਜਾਣ ਦੀ ਸੰਭਾਵਨਾ ਬਣ ਗਈ। ਦੱਸਿਆ ਜਾ ਰਿਹਾ ਹੈ ਕਿ ਉਸ ਸਮੇਂ ਹਸਪਤਾਲ ਵਿਚ ਪੁਲਿਸ ਕਰਮਚਾਰੀ ਵੀ ਮੌਜੂਦ ਸਨ। ਬਾਅਦ ਵਿੱਚ ਪੁਲਿਸ ਨੇ ਦੋਵਾਂ ਧਿਰਾਂ ਉਤੇ ਕਾਬੂ ਪਾ ਲਿਆ। ਦੂਜੇ ਪਾਸੇ ਤੋਂ ਦੋ ਜ਼ਖਮੀ ਹਮਲਾ-ਵਰਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਹਸਪਤਾਲ ਰੈਫਰ ਕਰ ਦਿੱਤਾ।
ਮ੍ਰਿਤਕ ਸਾਬਕਾ ਸਰਪੰਚ ਦੀ ਪਹਿਚਾਣ ਸਵਰਨ ਸਿੰਘ ਉਮਰ 55 ਸਾਲ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਦਾਈਆ ਵਜੋਂ ਹੋਈ ਹੈ ਅਤੇ ਦੋ ਜ਼ਖ਼ਮੀ ਦੂਜੀ ਧਿਰ ਵਾਲਿਆਂ ਦੀ ਪਹਿਚਾਣ ਹਰਪਿੰਦਰ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਭੰਬੋਈ, ਅਕਾਸ਼ਪ੍ਰੀਤ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਭਾਜੀ ਨੰਗਲ ਦੇ ਰੂਪ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਸਵਰਨ ਸਿੰਘ ਦੇ ਪੁੱਤਰ ਜਤਿੰਦਰ ਸਿੰਘ ਨੇ ਦੱਸਿਆ ਕਿ ਐਤਵਾਰ ਰਾਤ ਕਰੀਬ 10 ਵਜੇ ਉਹ ਆਪਣੇ ਘਰ ਵਿਚ ਸੁੱਤੇ ਪਏ ਸਨ, ਕਿ ਉਸ ਦੇ ਘਰ ਦੇ ਬਾਹਰ ਇਕ ਕਾਰ ਉਤੇ ਸਵਾਰ ਹੋ ਕੇ 6 ਦੇ ਕਰੀਬ ਵਿਅਕਤੀ ਆਏ ਅਤੇ ਉਨ੍ਹਾਂ ਨੇ ਉਸ ਦੇ ਪਿਤਾ ਦਾ ਨਾਮ ਲੈ ਕੇ ਅਵਾਜ ਮਾਰੀ।
ਜਦੋਂ ਉਸ ਦੇ ਪਿਤਾ ਨੇ ਬਾਹਰ ਆ ਕੇ ਗੇਟ ਖੋਲ੍ਹਿਆ ਤਾਂ ਸਾਰੇ ਜਬਰ-ਦਸਤੀ ਘਰ ਅੰਦਰ ਦਾਖਲ ਹੋਣ ਲੱਗੇ। ਉਨ੍ਹਾਂ ਨੂੰ ਬਾਹਰ ਕੱਢਿਆ ਜਾ ਰਿਹਾ ਸੀ ਕਿ ਉਨ੍ਹਾਂ ਨੇ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਜਿਸ ਤੋਂ ਬਾਅਦ ਉਸ ਦੇ ਪਿਤਾ ਨੇ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਜਵਾਬੀ ਕਾਰਵਾਈ ਕੀਤੀ ਪਰ ਹਮਲਾਵਰਾਂ ਵਲੋਂ ਕੀਤੇ ਗਏ ਫਾਇਰਾਂ ਦੌਰਾਨ ਉਸ ਦੇ ਪਿਤਾ ਦੇ ਕੱਛ ਦੇ ਕੋਲ ਛਾਤੀ ਤੇ ਗੋ-ਲੀ ਲੱਗ ਗਈ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ। ਬਾਅਦ ਵਿਚ ਕਾਰ ਤੇ ਆਏ ਹਮਲਾ ਵਰ ਮੌਕੇ ਤੋਂ ਫ਼ਰਾਰ ਹੋ ਗਏ। ਉਨ੍ਹਾਂ ਨੇ ਆਪਣੇ ਪਿਤਾ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਜਿੱਥੇ ਐਮਰਜੈਂਸੀ ਵਾਰਡ ਦੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਉਸ ਨੇ ਦੱਸਿਆ ਕਿ ਜਦੋਂ ਹਮਲਾ ਵਰਾਂ ਵੱਲੋਂ ਗੋ-ਲੀ ਚਲਾਈ ਜਾ ਰਹੀ ਸੀ ਤਾਂ ਉਸ ਦੇ ਪਿਤਾ ਨੇ ਆਪਣੇ ਬਚਾਅ ਲਈ ਆਪਣੇ ਰਿਵਾਲਵਰ ਨਾਲ ਜਵਾਬੀ ਕਾਰਵਾਈ ਕੀਤੀ ਗਈ ਸੀ। ਦੁਸ਼ਮਣੀ ਬਾਰੇ ਪੁੱਛੇ ਜਾਣ ਉਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਈ ਦੁਸ਼ਮਣੀ ਨਹੀਂ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਜਿਨ੍ਹਾਂ ਦੋ ਹਮਲਾ ਵਰਾਂ ਉਤੇ ਤੁਸੀਂ ਦੋਸ਼ ਲਗਾ ਰਹੇ ਹੋ, ਉਨ੍ਹਾਂ ਨੂੰ ਵੀ ਗੋਲੀ ਲੱਗੀ ਹੈ ਅਤੇ ਉਹ ਵੀ ਜ਼ਖਮੀ ਹੋ ਗਏ ਹਨ, ਤਾਂ ਉਨ੍ਹਾਂ ਨੇ ਕਿਹਾ ਕਿ ਉਸ ਸਮੇਂ ਤੇਜ਼ ਫਾਇਰ ਹੋ ਰਹੇ ਸੀ। ਉਨ੍ਹਾਂ ਨੂੰ ਨਹੀਂ ਪਤਾ ਕਿ ਉਨ੍ਹਾਂ ਨੂੰ ਗੋ-ਲੀ ਕਿੱਥੋਂ ਲੱਗੀ ਹੈ। ਇਸ ਮਾਮਲੇ ਦੇ ਸਬੰਧ ਵਿਚ ਸੂਚਨਾ ਮਿਲਦੇ ਹੀ ਐਸ.ਪੀ ਹੈਡ ਕੁਆਟਰ ਗੁਰਪ੍ਰੀਤ ਸਿੰਘ ਥਾਣਾ ਘੁਮਾਣ ਦੇ ਇੰਚਾਰਜ ਐਸ.ਐਚ.ਓ ਬਲਕਾਰ ਸਿੰਘ, ਸ੍ਰੀ ਹਰਗੋਬਿੰਦਪੁਰ ਦੇ ਡੀ. ਐਸ. ਪੀ. ਗੁਰਬਿੰਦਰਬੀਰ ਸਿੰਘ ਸਿੱਧੂ ਪੁਲਿਸ ਟੀਮ ਸਮੇਤ ਸਿਵਲ ਹਸਪਤਾਲ ਵਿਚ ਪਹੁੰਚੇ ਅਤੇ ਉਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲਿਆ।
ਦੂਜੇ ਪਾਸੇ ਜਾਣਕਾਰੀ ਦਿੰਦੇ ਹੋਏ ਐਸ. ਪੀ. ਹੈੱਡ ਕੁਆਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਦਾਈਆ ਵਿੱਚ ਦੋ ਪਾਸਿਆਂ ਤੋਂ ਗੋਲੀ-ਬਾਰੀ ਹੋਈ ਹੈ। ਜਿਸ ਵਿੱਚ ਪਿੰਡ ਦਾਈਆ ਦੇ ਸਾਬਕਾ ਸਰਪੰਚ ਸਵਰਨ ਸਿੰਘ ਦੀ ਮੌ-ਤ ਹੋ ਗਈ ਹੈ ਅਤੇ ਹਮਲਾ ਕਰਨ ਵਾਲਿਆਂ ਵਿੱਚੋਂ ਦੋ ਹਰਵਿੰਦਰ ਸਿੰਘ ਵਾਸੀ ਭੰਬੋਈ ਅਤੇ ਅਕਾਸ਼ਪ੍ਰੀਤ ਸਿੰਘ ਵਾਸੀ ਭਾਜੀ ਨੰਗਲ ਗੋ-ਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਅੰਮ੍ਰਿਤਸਰ ਹਸਪਤਾਲ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਸਾਬਕਾ ਸਰਪੰਚ ਦੀ ਦੇਹ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਾਇਆ ਗਿਆ ਹੈ। ਬਿਆਨਾਂ ਨੂੰ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।