ਇਹ ਦੁਖਦ ਸਮਾਚਾਰ ਪੰਜਾਬ ਦੇ ਜਿਲ੍ਹਾ ਮੋਗਾ ਤੋਂ ਪ੍ਰਾਪਤ ਹੋਇਆ ਹੈ। ਜਿਲ੍ਹਾ ਮੋਗਾ ਵਿੱਚ ਬੀਤੀ ਰਾਤ ਨੂੰ ਪਿੰਡ ਰਾਜੇਆਣਾ ਦੇ ਨੇੜੇ ਇਕ ਸੜਕ ਹਾਦਸਾ ਵਾਪਰ ਗਿਆ ਹੈ। ਇਸ ਸੜਕ ਹਾਦਸੇ ਦੇ ਵਿੱਚ ਇੱਕ ਵਿਅਕਤੀ ਦੀ ਮੌ-ਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬਾਘਾਪੁਰਾਣਾ ਵਿੱਚ ਇੱਕ ਵਿਆਹ ਸਮਾਗਮ ਤੋਂ ਵਾਪਿਸ ਘਰ ਪਰਤ ਰਹੇ ਸਰਕਾਰੀ ਅਧਿਆਪਕ ਦੀ ਟ੍ਰੈਕਟਰ ਟ੍ਰਾਲੀ ਦੇ ਨਾਲ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਲਾਗ ਪਾਸ ਦੇ ਲੋਕਾਂ ਵਲੋਂ ਤੁਰੰਤ ਹੀ ਉਸ ਨੂੰ ਨੇੜੇ ਦੇ ਹਸਪਤਾਲ ਵਿਚ ਪਹੁੰਚਦਾ ਕੀਤਾ ਗਿਆ, ਪਰ ਹਸਪਤਾਲ ਵਿਚ ਇਲਾਜ ਦੌਰਾਨ ਉਸ ਦੀ ਮੌ-ਤ ਹੋ ਗਈ।
ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਵਾਲੀ ਥਾਂ ਉੱਤੇ ਪਹੁੰਚੀ ਪੁਲਿਸ ਨੇ ਟ੍ਰੈਕਟਰ ਟ੍ਰਾਲੀ ਨੂੰ ਕਬਜ਼ੇ ਵਿੱਚ ਲੈ ਕੇ ਡਰਾਈਵਰ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਬਾਘਾਪੁਰਾਣਾ ਦੇ ਸਬ. ਇੰਸਪੈਕਟਰ ਗੁਰਤੇਜ ਸਿੰਘ ਨੇ ਦੱਸਿਆ ਕਿ ਕਸਬਾ ਬਾਘਾਪੁਰਾਣਾ ਦਾ ਰਹਿਣ ਵਾਲਾ ਦਿਵਿਆਂਗ ਰਾਜੀਵ ਕੁਮਾਰ ਉਮਰ 50 ਸਾਲ ਸਰਕਾਰੀ ਅਧਿਆਪਕ ਸੀ। ਐਤਵਾਰ ਰਾਤ ਨੂੰ ਉਹ ਪਿੰਡ ਰਾਜੇਆਣਾ ਵਿੱਚ ਆਪਣੇ ਜਾਣ ਪਹਿਚਾਣ ਵਾਲਿਆਂ ਦੇ ਘਰ ਇੱਕ ਵਿਆਹ ਵਿੱਚ ਗਿਆ ਹੋਇਆ ਸੀ। ਉਹ ਰਾਤ ਨੂੰ ਟਰਾਈ ਸਾਈਕਲ ਸਕੂਟਰੀ ਉਤੇ ਆਪਣੇ ਘਰ ਨੂੰ ਵਾਪਸ ਆ ਰਿਹਾ ਸੀ।
ਉਸ ਦੀ ਸਕੂਟਰੀ ਹਾਈ ਵੇਅ ਉਤੇ ਸੜਕ ਦੇ ਵਿਚਕਾਰ ਖੜ੍ਹੀ ਟ੍ਰੈਕਟਰ ਟ੍ਰਾਲੀ ਨਾਲ ਜਾ ਕੇ ਟਕਰਾ ਗਈ। ਇਸ ਹਾਦਸੇ ਦੌਰਾਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਇਲਾਜ ਦੇ ਦੌਰਾਨ ਉਸ ਦੀ ਮੌ-ਤ ਹੋ ਗਈ। ਇਸ ਮਾਮਲੇ ਦੀ ਸੂਚਨਾ ਪੁਲਿਸ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ। ਪੁਲੀਸ ਨੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਉਤੇ ਟ੍ਰੈਕਟਰ ਡਰਾਈਵਰ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਮ੍ਰਿਤਕ ਦਾ ਪੋਸਟ ਮਾਰਟਮ ਕਰਵਾ ਕੇ ਮ੍ਰਿਤਕ ਸਰੀਰ ਵਾਰਸਾਂ ਨੂੰ ਸੌਂਪ ਦਿੱਤਾ ਹੈ।