ਜ਼ਿਲ੍ਹਾ ਗੁਰਦਾਸਪੁਰ (ਪੰਜਾਬ) ਵਿਚ ਬਟਾਲਾ ਦੇ ਥਾਣਾ ਘੁਮਾਣ ਅਧੀਨ ਪੈਂਦੇ ਪਿੰਡ ਦਹੀਆ ਵਿਖੇ ਗੋ-ਲੀ ਲੱਗਣ ਦੀ ਘਟਨਾ ਵਿੱਚ ਜ਼ਖ਼ਮੀ ਹੋਏ ਕਬੱਡੀ ਖਿਡਾਰੀ ਹਰਪਿੰਦਰ ਸਿੰਘ ਉਮਰ 26 ਸਾਲ ਦੀ ਅੱਜ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਇਲਾਜ ਦੇ ਦੌਰਾਨ ਮੌ-ਤ ਹੋ ਗਈ। ਮ੍ਰਿਤਕ ਨੌਜਵਾਨ ਦਾ ਪੋਸਟ ਮਾਰਟਮ ਸਿਵਲ ਹਸਪਤਾਲ ਬਟਾਲਾ ਵਿਖੇ ਕਰਵਾਇਆ ਗਿਆ, ਜਿੱਥੇ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਉਤੇ ਇਕਤਰਫ਼ਾ ਕਾਰਵਾਈ ਕਰਨ ਦਾ ਦੋਸ਼ ਲਾਉਂਦਿਆਂ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਸਿਵਲ ਹਸਪਤਾਲ ਬਟਾਲਾ ਵਿਖੇ ਮ੍ਰਿਤਕ ਹਰਪਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਪੋਸਟ ਮਾਰਟਮ ਕਰਵਾਉਣ ਲਈ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਰਪਿੰਦਰ ਸਿੰਘ ਕਬੱਡੀ ਦਾ ਸ਼ੌਕੀਨ ਸੀ ਅਤੇ ਉਸ ਰਾਤ ਨੂੰ ਕਬੱਡੀ ਮੈਚ ਖੇਡ ਕੇ ਆਪਣੇ ਪਿੰਡ ਆ ਰਿਹਾ ਸੀ।
ਉਨ੍ਹਾਂ ਕਿਹਾ ਕਿ ਹਰਪਿੰਦਰ ਸਿੰਘ ਨੂੰ ਰਸਤੇ ਵਿੱਚ ਹੀ ਘੇਰ ਲਿਆ ਗਿਆ ਅਤੇ ਗੋ-ਲੀ ਚਲਾ ਕੇ ਗੰਭੀਰ ਜ਼ਖ਼ਮੀ ਕੀਤੇ ਹਰਪਿੰਦਰ ਸਿੰਘ ਦੀ ਇਲਾਜ ਦੌਰਾਨ ਮੌ-ਤ ਹੋ ਗਈ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਉਤੇ ਘਰ ਵਿਚ ਦਾਖਲ ਹੋ ਕੇ ਹਮਲਾ ਕਰਨ ਦੇ ਲਾਏ ਗਏ ਸਾਰੇ ਦੋਸ਼ ਝੂਠੇ ਹਨ, ਜਦੋਂ ਕਿ ਮ੍ਰਿਤਕ ਨੌਜਵਾਨ ਹਰਪਿੰਦਰ ਸਿੰਘ ਦੇ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ।ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਨੇ ਹਰਪਿੰਦਰ ਸਿੰਘ ਦੇ ਭਰਾ ਜਤਿੰਦਰ ਸਿੰਘ ਅਤੇ ਉਸ ਦੇ 21 ਸਾਲਾ ਪੁੱਤਰ ਨੂੰ ਗ੍ਰਿਫਤਾਰ ਕਰਕੇ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਜਦੋਂ ਕਿ ਜਤਿੰਦਰ ਸਿੰਘ ਅਤੇ ਉਸ ਦਾ ਪੁੱਤਰ ਬੇਕਸੂਰ ਹਨ। ਹਮਲੇ ਦੇ ਸਮੇਂ ਜਤਿੰਦਰ ਸਿੰਘ ਅਤੇ ਉਸ ਦਾ ਪੁੱਤਰ ਮੌਜੂਦ ਨਹੀਂ ਸਨ।
ਇਸ ਮਾਮਲੇ ਸਬੰਧੀ ਸਿਵਲ ਹਸਪਤਾਲ ਬਟਾਲਾ ਪੁੱਜੇ ਡੀ. ਐੱਸ. ਪੀ. ਗੁਰਬਿੰਦਰ ਸਿੰਘ ਨੇ ਪਰਿਵਾਰ ਨਾਲ ਗੱਲਬਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮ੍ਰਿਤਕ ਹਰਪਿੰਦਰ ਸਿੰਘ ਦੀ ਇਲਾਜ ਦੌਰਾਨ ਮੌ-ਤ ਹੋ ਗਈ ਹੈ। ਇਸ ਮਾਮਲੇ ਵਿਚ ਐੱਫ. ਆਈ. ਆਰ. ਰਿਕਾਰਡ ਕੀਤਾ ਗਿਆ ਹੈ। ਹੁਣ ਹਰਪਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਇਸ ਧਿਰ ਦੇ ਹੱਕ ਵਿੱਚ ਵੀ ਕੇਸ ਦਰਜ ਕੀਤਾ ਜਾਵੇਗਾ। ਇਥੇ ਜ਼ਿਕਰਯੋਗ ਹੈ ਕਿ ਬੀਤੇ ਦਿਨ ਪਿੰਡ ਦਹੀਆ ਵਿਖੇ ਦੋ ਧਿਰਾਂ ਵਿਚਾਲੇ ਹੋਏ ਫਾਇਰਾਂ ਵਿੱਚ ਸਾਬਕਾ ਸਰਪੰਚ ਦੀ ਮੌ-ਤ ਹੋ ਗਈ ਸੀ। ਇਸ ਮਾਮਲੇ ਵਿਚ ਪੁਲਿਸ ਨੇ 7 ਲੋਕਾਂ ਦੇ ਖਿਲਾਫ ਮਾਮਲੇ ਨੂੰ ਦਰਜ ਕਰਕੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।