ਇਹ ਦੁਖਦ ਸਮਾਚਾਰ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਸ਼ਹਿਰ ਤੋਂ ਸਾਹਮਣੇ ਆਇਆ ਹੈ। ਇੱਥੇ ਬੀਤੀ ਰਾਤ ਨੂੰ ਪਟਿਆਲਾ ਤੋਂ ਸੰਗਰੂਰ ਰੋਡ ਦੇ ਉਤੇ ਇੱਕ ਤੇਜ਼ ਰਫ਼ਤਾਰ ਵਾਹਨ ਦੀ ਲਪੇਟ ਵਿੱਚ ਆਉਣ ਦੇ ਕਾਰਨ ਦੋ ਨੌਜਵਾਨਾਂ ਦੀ ਮੌ-ਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਜੂਨੀਅਰ ਡਾਕਟਰ ਸੀ। ਇਸ ਘਟਨਾ ਬਾਰੇ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਨਾਲ ਵਾਹਨ ਨੂੰ ਚਲਾਉਣ ਦੇ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਅਰਸ਼ਦੀਪ ਸਿੰਘ ਵਾਸੀ ਹੁਸ਼ਿਆਰਪੁਰ ਅਤੇ ਆਯੂਸ ਜੋ ਕਿ ਗੰਗਾਨਗਰ ਦਾ ਰਹਿਣ ਵਾਲਾ ਸੀ ਦੋਵੇਂ ਨੌਜਵਾਨਾਂ ਨੇ ਆਪਣੀ ਜਿੰਦਗੀ ਨੂੰ ਅਲਵਿਦਾ ਆਖ ਦਿੱਤਾ। ਇਹ ਦੋਵੇਂ ਮੈਡੀਕਲ ਕਾਲਜ ਵਿਚ ਡਾਕਟਰੀ ਦੀ ਪੜ੍ਹਾਈ ਕਰ ਰਹੇ ਸਨ। ਤੀਜੇ ਨੌਜਵਾਨ ਦਾ ਹਾਲ ਵੀ ਗੰਭੀਰ ਦੱਸਿਆ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਵਿਚ ਸੜਕ ਉਤੇ ਖੜ੍ਹੇ ਕੈਂਟਰ ਨਾਲ ਤਿੰਨ ਜੂਨੀਅਰ ਡਾਕਟਰਾਂ ਦੀ ਕਾਰ ਦੀ ਟੱਕਰ ਹੋ ਗਈ। ਇਹ ਘਟਨਾ ਦੇਰ ਰਾਤ ਨੂੰ ਕਰੀਬ 1 ਵਜੇ ਦੀ ਦੱਸੀ ਜਾ ਰਹੀ ਹੈ। ਇਸ ਕਾਰਨ ਦੋ ਜੂਨੀਅਰ ਡਾਕਟਰਾਂ ਦੀ ਘਟਨਾ ਵਾਲੀ ਥਾਂ ਮੌਕੇ ਉਤੇ ਹੀ ਮੌ-ਤ ਹੋ ਗਈ। ਜਦੋਂ ਕਿ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਜਾਂਂਚ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਨੌਜਵਾਨਾਂ ਦੀਆਂ ਦੇਹਾਂ ਨੂੰ ਪੁਲਿਸ ਨੇ ਪੋਸਟ ਮਾਰਟਮ ਦੇ ਲਈ ਸਿਵਲ ਹਸਪਤਾਲ ਲਿਆਂਦਾ ਹੈ ਅਤੇ ਇੱਕ ਨੌਜਵਾਨ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰਕੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਸੂਤਰਾਂ ਅਨੁਸਾਰ ਉਕਤ ਨੌਜਵਾਨ ਲਾਇਬ੍ਰੇਰੀ ਵਿੱਚ ਪੜ੍ਹਦੇ ਸੀ। ਇਸ ਦੌਰਾਨ ਉਹ ਕਾਰ ਵਿੱਚ ਸਵਾਰ ਹੋ ਕੇ ਕਿਸੇ ਕੰਮ ਲਈ ਗਏ ਅਤੇ ਵਾਪਸ ਆਉਂਦੇ ਸਮੇਂ ਪਟਿਆਲਾ ਕੈਂਟ ਦੀ ਕੰਟੀਨ ਨੇੜੇ ਇਹ ਹਾ-ਦ-ਸਾ ਵਾਪਰ ਗਿਆ। ਹਾਦਸੇ ਵਿਚ ਦੋਵਾਂ ਡਾਕਟਰਾਂ ਦੀ ਮੌਕੇ ਉਤੇ ਹੀ ਮੌ-ਤ ਹੋ ਗਈ ਅਤੇ ਇਕ ਗੰਭੀਰ ਰੂਪ ਵਿਚ ਜ਼ਖਮੀ ਹੈ, ਜਿਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।