ਇਹ ਦੁਖਦ ਖਬਰ ਪੰਜਾਬ ਦੇ ਜਿਲ੍ਹਾ ਗੁਰਦਾਸਪੁਰ, ਬਟਾਲਾ ਤੋਂ ਪ੍ਰਾਪਤ ਹੋਈ ਹੈ। ਇਥੋਂ ਦੇ ਕਸਬਾ ਘੁਮਾਣ ਦੇ ਨੇੜੇ ਇੱਕ ਤੇਜ਼ ਸਪੀਡ ਬੱਸ ਨੇ ਮੋਟਰਸਾਈਕਲ ਸਵਾਰ ਦੋ ਲੋਕਾਂ ਨੂੰ ਦ-ਰ-ੜ ਦਿੱਤਾ ਹੈ, ਜਿਸ ਦੌਰਾਨ ਮੋਟਰਸਾਈਕਲ ਤੇ ਸਵਾਰ ਇੱਕ ਨੌਜਵਾਨ ਅਤੇ ਇੱਕ ਮਹਿਲਾ ਦੀ ਮੌ-ਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਤੋਂ ਬਾਅਦ ਬੱਸ ਦਾ ਡਰਾਈਵਰ ਬੱਸ ਨੂੰ ਛੱਡ ਕੇ ਘਟਨਾ ਵਾਲੀ ਥਾਂ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਵਲੋਂ ਦੋਨੋ ਮ੍ਰਿਤਕ ਦੇਹਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅੱਗੇ ਦੀ ਕਾਰਵਾਈ ਲਈ ਭੇਜ ਦਿੱਤਾ ਗਿਆ ਹੈ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਵੇਲ ਸਿੰਘ ਵਾਸੀ ਦਸ਼ਮੇਸ਼ ਸਿੰਘ ਲੋਲਾ ਨੇ ਦੱਸਿਆ ਕਿ ਉਸ ਦਾ ਭਤੀਜਾ ਜਸ਼ਨਪ੍ਰੀਤ ਸਿੰਘ ਉਮਰ ਕਰੀਬ 20 ਸਾਲ ਵਾਸੀ ਦਸਮੇਸ਼ ਨਗਰ, ਲੋਲਾ ਜ਼ਿਲ੍ਹਾ ਅੰਮ੍ਰਿਤਸਰ, ਆਪਣੀ ਭੈਣ ਦੀ ਸੱਸ ਪਰਮਜੀਤ ਕੌਰ ਉਮਰ ਤਕਰੀਬਨ 45 ਸਾਲ ਵਾਸੀ ਗਹਿਰੀ ਮੰਡੀ ਜ਼ਿਲ੍ਹਾ ਅੰਮ੍ਰਿਤਸਰ ਦੇ ਨਾਲ ਘੁਮਾਣ ਤੋਂ ਆਪਣੇ ਰਿਸ਼ਤੇਦਾਰਾਂ ਦੇ ਘਰ ਤੋਂ ਵਾਪਸ ਆ ਰਹੇ ਸਨ। ਘੁਮਾਣ ਨੇੜੇ ਤੇਜ਼ ਸਪੀਡ ਆ ਰਹੀ ਬੱਸ ਨੇ ਮੋਟਰਸਾਈਕਲ ਨੂੰ ਆਪਣੀ ਲਪੇਟ ਵਿਚ ਲੈ ਲਿਆ।
ਜਿਸ ਦੌਰਾਨ ਮੋਟਰਸਾਈਕਲ ਚਲਾ ਰਹੇ ਜਸ਼ਨਪ੍ਰੀਤ ਸਿੰਘ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਜਦੋਂ ਕਿ ਪਿੱਛੇ ਬੈਠੀ ਪਰਮਜੀਤ ਕੌਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਜਿਸ ਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਦੇ ਲਈ ਲਿਜਾਇਆ ਗਿਆ। ਜਿੱਥੇ ਡਾਕਟਰ ਨੇ ਮੁੱਢਲੀ ਜਾਂਚ ਕਰਨ ਤੋਂ ਬਾਅਦ ਪਰਮਜੀਤ ਕੌਰ ਨੂੰ ਵੀ ਮ੍ਰਿਤਕ ਐਲਾਨ ਕਰ ਦਿੱਤਾ।
ਦੂਜੇ ਪਾਸੇ ਇਸ ਮਾਮਲੇ ਸਬੰਧੀ ਡਾਕਟਰ ਅਰਵਿੰਦਰ ਸ਼ਰਮਾ ਨੇ ਦੱਸਿਆ ਕਿ ਹਸਪਤਾਲ ਵਿੱਚ ਦੋ ਲੋਕਾਂ ਨੂੰ ਲਿਆਂਦਾ ਗਿਆ ਸੀ ਪਰ ਹਸਪਤਾਲ ਆਉਣ ਤੋਂ ਪਹਿਲਾਂ ਹੀ ਦੋਵਾਂ ਦੀ ਮੌ-ਤ ਹੋ ਚੁੱਕੀ ਸੀ। ਜਿਸ ਕਾਰਨ ਸਬੰਧਤ ਏਰੀਏ ਦੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ ਅਤੇ ਦੇਹਾਂ ਨੂੰ ਪੋਸਟ ਮਾਰਟਮ ਲਈ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ।