ਪੰਜਾਬ ਵਿਚ ਚੋਣਾਂ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ (ਪੈਂਟ ਵਾਲੇ) ਬਿਆਨ ਦਾ ਵਿਰੋਧ ਕਰਨ ਵਾਲੇ ਜਿਲ੍ਹਾ ਅੰਮ੍ਰਿਤਸਰ ਵਿੱਚ ਤਾਇਨਾਤ ਕਾਂਸਟੇਬਲ ਸੰਦੀਪ ਕੁਮਾਰ ਨੇ ਸੋਮਵਾਰ ਦੇਰ ਸ਼ਾਮ ਨੂੰ ਅਚਾਨਕ ਖੁ-ਦ-ਕੁ-ਸ਼ੀ ਕਰ ਲਈ। ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਮ੍ਰਿਤਕ ਦੇਹ ਦਾ ਪੋਸਟ ਮਾਰਟਮ ਮਾਂ ਦੇ ਲੁਧਿਆਣਾ ਤੋਂ ਆਉਣ ਦੇ ਬਾਅਦ ਕੀਤਾ ਜਾਵੇਗਾ। ਸੰਦੀਪ ਕੁਮਾਰ ਚੌਕੀ ਸ੍ਰੀ ਗੁਰੂ ਤੇਗ ਬਹਾਦਰ ਨਗਰ ਦੇ ਅਧੀਨ ਪੈਂਦੇ ਪੁਲਿਸ ਕੁਆਰਟਰ ਵਿੱਚ ਰਹਿ ਰਿਹਾ ਸੀ। ਸ਼ਾਮ ਨੂੰ ਬਾਹਰੋਂ ਕਿਸੇ ਨੇ ਉਸ ਦੀ ਦੇਹ ਪੱਖੇ ਨਾਲ ਝੂਲ ਰਹੀ ਦੇਖੀ।
ਜਿਸ ਤੋਂ ਬਾਅਦ ਇਸ ਘਟਨਾ ਦੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੰਦੀਪ ਦੀ ਦੇਹ ਨੂੰ ਗਵਾਹਾਂ ਦੀ ਮੌਜੂਦਗੀ ਦੇ ਵਿਚ ਉਤਾਰਿਆ ਗਿਆ। ਇਸ ਦੌਰਾਨ ਸੰਦੀਪ ਸਿੰਘ ਕੋਲੋਂ ਇਕ ਸੁਸਾ-ਈਡ ਪੇਜ਼ ਵੀ ਬਰਾਮਦ ਹੋਇਆ, ਜਿਸ ਬਾਰੇ ਪੁਲਿਸ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸੰਦੀਪ ਕੁਮਾਰ ਕਾਫੀ ਸਮੇਂ ਤੋਂ ਸਸਪੈਂਡ ਚਲ ਰਿਹਾ ਸੀ। ਉਸ ਦੀ ਕੁਝ ਦਿਨ ਪਹਿਲਾਂ ਹੀ ਆਪਣੀ ਨੌਕਰੀ ਉਤੇ ਵਾਪਸੀ ਹੋਈ ਸੀ। ਉਸ ਨੂੰ ਕਿਹੜੀ ਗੱਲ ਦੀ ਪ੍ਰੇਸ਼ਾਨੀ ਸੀ, ਇਸ ਬਾਰੇ ਹੋਰ ਵੇਰਵੇ ਇਸ ਸਮੇਂ ਸਾਂਝੇ ਨਹੀਂ ਕੀਤੇ ਜਾ ਸਕਦੇ ਹਨ। ਜਦੋਂ ਨਵਜੋਤ ਸਿੰਘ ਸਿੱਧੂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਦੌਰੇ ਉਤੇ ਸਨ।
ਸਿੱਧੂ ਨੇ 27 ਦਸੰਬਰ ਨੂੰ ਇੱਕ ਸਿਆਸੀ ਪ੍ਰੋਗਰਾਮ ਦੌਰਾਨ ਸੁਲਤਾਨਪੁਰ ਲੋਧੀ ਵਿੱਚ ਪੁਲਿਸ ਨੂੰ ਲੈ ਕੇ ਬਿਆਨ ਦਿੱਤਾ ਸੀ। ਉਸ ਪ੍ਰੋਗਰਾਮ ਵਿਚ ਸਿੱਧੂ ਨੇ ਨਵਤੇਜ ਚੀਮਾ ਦੀ ਪਿੱਠ ਉਤੇ ਹੱਥ ਰੱਖ ਕੇ ਕਿਹਾ ਸੀ ਕਿ ਜੇਕਰ ਇਹ ਚਿਲਾ ਦੇਵੇ ਤਾਂ ਥਾਣੇਦਾਰ ਦੀ ਪੈਂਟ ਗਿੱਲੀ ਹੋ ਜਾਂਦੀ ਹੈ। ਕਾਂਸਟੇਬਲ ਸੰਦੀਪ ਕੁਮਾਰ ਨੇ ਸਿੱਧੂ ਦੇ ਇਸ ਬਿਆਨ ਉਤੇ ਇਤਰਾਜ਼ ਜਤਾਇਆ ਸੀ। ਉਸ ਨੇ ਇੱਕ ਵੀਡੀਓ ਰਾਹੀਂ ਆਪਣਾ ਵਿਰੋਧ ਵੀ ਪ੍ਰਗਟਾਇਆ ਸੀ। ਐਨਾ ਹੀ ਨਹੀਂ 2022 ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਵੀ ਸੰਦੀਪ ਕੁਮਾਰ ਨੇ ਸਿੱਧੂ ਦੀ ਹਾਰ ਉਤੇ ਅੰਮ੍ਰਿਤਸਰ ਈਸਟ ਹਲਕੇ ਵਿਚ ਲੱਡੂ ਵੀ ਵੰਡੇ ਸਨ। ਉਸ ਤੋਂ ਬਾਅਦ ਸੰਦੀਪ ਸਿੰਘ ਕਾਫੀ ਸੁਰਖੀਆਂ ਵਿਚ ਆ ਗਏ ਸਨ।