ਜਿਲ੍ਹਾ ਫ਼ਿਰੋਜ਼ਪੁਰ (ਪੰਜਾਬ) ਦੇ ਪਿੰਡ ਮਹਾਲਮ ਦੇ ਰਹਿਣ ਵਾਲੇ 26 ਸਾਲਾ ਨੌਜਵਾਨ ਦੀ ਰੇਲ ਟ੍ਰੈਕ ਉਤੇ ਤਿੰਨ ਹਿੱਸੇ ਹੋਈ ਦੇਹ ਮਿਲੀ ਹੈ। ਜੀ. ਆਰ. ਪੀ. ਦੇ ਅਨੁਸਾਰ ਨੌਜਵਾਨ ਦੀ ਰੇਲ ਗੱਡੀ ਥੱਲੇ ਆਉਣ ਦੇ ਨਾਲ ਮੌ-ਤ ਹੋਈ ਹੈ। ਜਦੋਂ ਕਿ ਪਰਿਵਾਰਕ ਮੈਂਬਰ ਉਸ ਦਾ ਕ-ਤ-ਲ ਕਰਕੇ ਮ੍ਰਿਤਕ ਸਰੀਰ ਨੂੰ ਟ੍ਰੈਕ ਉਤੇ ਸੁੱਟ ਦੇਣ ਦਾ ਦੋਸ਼ ਲਗਾ ਰਹੇ ਹਨ। ਜਿਸ ਕਾਰਨ ਜੀ. ਆਰ. ਪੀ. ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਇਸ ਹਾਦਸੇ ਵਿਚ ਮੌ-ਤ ਦੀ ਕਾਰਵਾਈ ਕਰਦੇ ਹੋਏ ਦੇਹ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਸੋਮਵਾਰ ਦੇਰ ਰਾਤ ਜੀ.ਆਰ.ਪੀ. ਨੂੰ ਸੂਚਨਾ ਮਿਲੀ ਸੀ ਕਿ ਜੰਮੂ ਤਵੀ ਟ੍ਰੇਨ ਦੇ ਅੱਗੇ ਆਉਣ ਦੇ ਨਾਲ ਇੱਕ ਨੌਜਵਾਨ ਦੀ ਮੌ-ਤ ਹੋ ਗਈ ਹੈ।
ਜਿਸ ਤੋਂ ਬਾਅਦ ਟੀਮ ਮੌਕੇ ਉਤੇ ਪਹੁੰਚੀ ਅਤੇ ਮ੍ਰਿਤਕ ਸਰੀਰ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਮੋਰਚਰੀ ਵਿਚ ਰਖਵਾ ਕੇ ਉਸ ਦੀ ਪਹਿਚਾਣ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ। ਮੰਗਲਵਾਰ ਦੀ ਸਵੇਰੇ ਨੂੰ ਦੇਹ ਦੀ ਪਹਿਚਾਣ 26 ਸਾਲ ਦੇ ਦਇਆ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਮਹਾਲਮ ਦੇ ਰੂਪ ਵਜੋਂ ਹੋਈ ਹੈ। ਇਸ ਮਾਮਲੇ ਬਾਰੇ ਮ੍ਰਿਤਕ ਦੇ ਪਿਤਾ ਗੁਰਚਰਨ ਸਿੰਘ ਨੇ ਦੱਸਿਆ ਕਿ ਉਸ ਦੇ ਲੜਕੇ ਦਾ ਕ-ਤ-ਲ ਕਰਕੇ ਉਸ ਨੂੰ ਰੇਲ ਦੇ ਟ੍ਰੈਕ ਉਤੇ ਰੇਲ ਗੱਡੀ ਅੱਗੇ ਸੁੱਟ ਦਿੱਤਾ ਗਿਆ ਹੈ। ਇਸ ਤੋਂ ਬਾਅਦ ਜੀ. ਆਰ. ਪੀ. ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
G. R. P. ਦੇ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਸੋਮਵਾਰ ਰਾਤ ਨੂੰ ਮਿਲੀ ਸੀ ਅਤੇ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਵਾਰਸਾਂ ਨੂੰ ਸੂਚਿਤ ਕੀਤਾ ਗਿਆ। ਫਿਲਹਾਲ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਦੇਹ ਨੂੰ ਵਾਰਿਸਾਂ ਹਵਾਲੇ ਕਰ ਦਿੱਤਾ ਗਿਆ ਹੈ। ਇਸ ਮਾਮਲੇ ਸਬੰਧੀ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।