ਪੰਜਾਬ ਦੇ ਫਾਜ਼ਿਲਕਾ ਵਿਚ ਇਕ ਵਿਆਹੀ ਮਹਿਲਾ ਦੀ ਭੇਦ ਭਰੇ ਹਾਲ ਦੇ ਵਿਚ ਮੌ-ਤ ਹੋ ਗਈ। ਮਾਪਿਆਂ ਨੇ ਸਹੁਰਿਆਂ ਤੇ ਦਾਜ ਲਈ ਕ-ਤ-ਲ ਦਾ ਦੋਸ਼ ਲਾਇਆ ਹੈ। ਫਿਲਹਾਲ ਪੁਲਿਸ ਨੇ ਮ੍ਰਿਤਕ ਦੀ ਦੇਹ ਨੂੰ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਹੈ। ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਇਸ ਮਾਮਲੇ ਬਾਰੇ ਮਿਲੀ ਜਾਣਕਾਰੀ ਮੁਤਾਬਕ ਪਿੰਡ ਖਾਟਵਾਂ ਦੇ ਮੰਗੀ ਰਾਮ ਦੀ ਧੀ ਸੰਧਿਆ ਉਮਰ 22 ਸਾਲ ਦਾ ਵਿਆਹ ਕਰੀਬ 6 ਮਹੀਨੇ ਪਹਿਲਾਂ ਢਾਣੀ ਸ਼ਫੀ ਵਾਸੀ ਸਤਪਾਲ ਨਾਲ ਹੋਇਆ ਸੀ।
ਮ੍ਰਿਤਕਾ ਦੇ ਪਤੀ ਸਤਪਾਲ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਸਾਢੇ ਤਿੰਨ ਵਜੇ ਜਾਗਿਆ ਤਾਂ ਉਸ ਨੇ ਦੇਖਿਆ ਕਿ ਪਤਨੀ ਦੇ ਮੂੰਹ ਵਿੱਚੋਂ ਝੱ-ਗ ਆ ਰਹੀ ਸੀ। ਇਸ ਉਤੇ ਉਹ ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਉਸ ਨੂੰ ਸਰਕਾਰੀ ਹਸਪਤਾਲ ਲੈ ਕੇ ਗਿਆ। ਪਰ ਇੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਤੋਂ ਬਾਅਦ ਇਸ ਘਟਨਾ ਸਬੰਧੀ ਸੰਧਿਆ ਦੇ ਪੇਕਿਆਂ ਨੂੰ ਸੂਚਨਾ ਦਿੱਤੀ ਗਈ। ਜਾਂਚ ਦੌਰਾਨ ਸੰਧਿਆ ਕੋਲੋਂ ਇੱਕ ਸ਼ੀਸ਼ੀ ਮਿਲੀ ਹੈ। ਹਸਪਤਾਲ ਪਹੁੰਚ ਕੇ ਮ੍ਰਿਤਕਾ ਦੇ ਪਿਤਾ ਮੰਗੀ ਰਾਮ ਅਤੇ ਭਰਾ ਹਰਮਨ ਨੇ ਦੱਸਿਆ ਕਿ ਵਿਆਹ ਦੇ ਬਾਅਦ ਤੋਂ ਹੀ ਉਸ ਦਾ ਪਤੀ ਲਗਾਤਾਰ ਦਾ-ਜ ਵਿਚ ਮੋਟਰਸਾਈਕਲ ਦੇਣ ਦੀ ਮੰਗ ਕਰ ਰਿਹਾ ਸੀ।
ਇਸ ਕਾਰਨ ਉਹ ਅਕਸਰ ਉਨ੍ਹਾਂ ਦੀ ਧੀ ਨਾਲ ਕੁੱਟ ਮਾਰ ਕਰਦਾ ਸੀ। ਬੀਤੀ ਰਾਤ ਵੀ ਧੀ ਨੇ ਕਰੀਬ 10 ਵਜੇ ਉਨ੍ਹਾਂ ਨੂੰ ਫ਼ੋਨ ਕਰਕੇ ਦੱਸਿਆ ਕਿ ਪਤੀ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਦੀ ਕੋਈ ਗੱਲ ਨਹੀਂ ਹੋਈ ਅਤੇ ਸਵੇਰੇ 5 ਵਜੇ ਸੰਧਿਆ ਦੇ ਪਤੀ ਨੇ ਉਨ੍ਹਾਂ ਨੂੰ ਫੋਨ ਉਤੇ ਦੱਸਿਆ ਕਿ ਉਨ੍ਹਾਂ ਦੀ ਧੀ ਨੇ ਸਪ੍ਰੇ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਸੰਧਿਆ ਦੇ ਪਤੀ, ਸੱਸ ਅਤੇ ਸਹੁਰੇ ਨੇ ਦਾਜ ਦੇ ਲਈ ਉਨ੍ਹਾਂ ਦੀ ਧੀ ਦਾ ਕ-ਤ-ਲ ਕੀਤਾ ਹੈ। ਇਸ ਲਈ ਪੁਲਿਸ ਇਨ੍ਹਾਂ ਸਾਰਿਆਂ ਨੂੰ ਕਾਬੂ ਕਰਕੇ ਇਨ੍ਹਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰੇ।
ਇਸ ਮਾਮਲੇ ਬਾਰੇ ਪੁਲਿਸ ਥਾਣਾ ਇੰਚਾਰਜ ਪਰਮਜੀਤ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਉਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕਾਂ ਨੂੰ ਪੂਰਾ ਇਨਸਾਫ਼ ਦਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮ੍ਰਿਤਕ ਦਾ ਪੋਸਟ ਮਾਰਟਮ ਕਰਾਇਆ ਜਾ ਰਿਹਾ ਹੈ ਅਤੇ ਰਿਪੋ-ਰਟ ਆਉਣ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।