ਜਿਲ੍ਹਾ ਸੰਗਰੂਰ (ਪੰਜਾਬ) ਦੇ ਭਵਾਨੀਗੜ੍ਹ ਥਾਣਾ ਇਲਾਕੇ ਦੇ ਪਿੰਡ ਖੇੜੀ ਚੰਦਵਾ ਵਿਚ ਚਿੱਟੇ ਦਿਨ ਲੁੱਟ ਵਾਲਿਆਂ ਨੇ ਘਰ ਵਿਚ ਦਾਖਲ ਹੋ ਕੇ ਘਰ ਵਿਚ ਇਕੱਲੀ 42 ਸਾਲ ਦੀ ਮਹਿਲਾ ਦਾ ਕੁ ਹਾੜੀ ਨਾਲ ਵਾਰ ਕਰ ਕੇ ਕ-ਤ-ਲ ਕਰ ਦਿੱਤਾ। ਇਸ ਘਟਨਾ ਕਾਰਨ ਇਲਾਕੇ ਵਿਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਘਟਨਾ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਖੇੜੀਚੰਦਵਾ ਵਿਚ ਅੱਜ ਪਰਮਜੀਤ ਕੌਰ ਪਤਨੀ ਨਿਰਮਲ ਸਿੰਘ ਦੀ ਘਰ ਦੇ ਵਿਹੜੇ ਵਿਚ ਬਲੱਡ ਨਾਲ ਭਿੱਜੀ ਪਈ ਦੇਹ ਮਿਲੀ ਹੈ। ਜਾਣਕਾਰੀ ਅਨੁਸਾਰ ਪਰਮਜੀਤ ਕੌਰ ਦਾ ਪਤੀ ਕਿਸੇ ਕੰਮ ਲਈ ਗਿਆ ਹੋਇਆ ਸੀ ਅਤੇ ਉਹ ਘਰ ਵਿਚ ਇਕੱਲੀ ਸੀ।
ਦੁਪਹਿਰ ਨੂੰ ਕਰੀਬ 2 ਵਜੇ ਜਦੋਂ ਉਸ ਦਾ ਨੌਕਰ ਘਰ ਗਿਆ ਤਾਂ ਦੇਖਿਆ ਕਿ ਪਰਮਜੀਤ ਕੌਰ ਘਰ ਦੇ ਵਿਹੜੇ ਵਿਚ ਬਲੱਡ ਨਾਲ ਭਿੱਜੀ ਪਈ ਸੀ, ਜਿਸ ਦੇ ਰੌਲਾ ਪਾਉਣ ਤੋਂ ਬਾਅਦ ਇਕੱਠੇ ਹੋਏ ਪਿੰਡ ਵਾਸੀਆਂ ਨੇ ਮਹਿਲਾ ਨੂੰ ਸਥਾਨਕ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਮ੍ਰਿਤਕ ਐਲਾਨ ਕਰ ਦਿੱਤਾ। ਜਾਣਕਾਰੀ ਦਿੰਦੇ ਮ੍ਰਿਤਕ ਦੇ ਦਿਉਰ ਚਮਕੌਰ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਜਦੋਂ ਉਸ ਦੀ ਭਰਜਾਈ ਘਰ ਵਿੱਚ ਇਕੱਲੀ ਸੀ ਤਾਂ ਦੋਸ਼ੀਆਂ ਨੇ ਲੁੱਟ ਦੀ ਨੀਅਤ ਨਾਲ ਘਰ ਵਿੱਚ ਦਾਖਲ ਹੋ ਕੇ ਉਸ ਦੀ ਭਰਜਾਈ ਦੇ ਸਿਰ ਉਤੇ ਕੁ ਹਾੜੀ ਨਾਲ ਵਾਰ ਕਰਕੇ ਉਸ ਦਾ ਕ-ਤ-ਲ ਕਰ ਦਿੱਤਾ।
ਉਨ੍ਹਾਂ ਦੱਸਿਆ ਕਿ ਲੁੱਟ ਵਾਲਿਆਂ ਨੇ ਘਰ ਦੇ ਅੰਦਰ ਪਈ ਅਲਮਾਰੀ ਦੀ ਭੰਨ ਤੋੜ ਕੀਤੀ ਜਿਸ ਕਾਰਨ ਸਾਰਾ ਸਮਾਨ ਖਿੱਲਰਿਆ ਪਿਆ ਸੀ ਅਤੇ ਪਰਿਵਾਰ ਵੱਲੋਂ ਰੱਖਿਆ ਕੁੱਤਾ ਵੀ ਬੁਰੇ ਹਾਲ ਵਿੱਚ ਪਿਆ ਸੀ। ਇਸ ਮੌਕੇ ਉਤੇ ਆਪਣੀ ਪੁਲਿਸ ਪਾਰਟੀ ਨਾਲ ਪਹੁੰਚੇ ਡੀ. ਐਸ. ਪੀ. ਮੋਹਿਤ ਅਗਰਵਾਲ ਅਤੇ ਸਥਾਨਕ ਥਾਣਾ ਮੁਖੀ ਸਬ ਇੰਸਪੈਕਟਰ ਪ੍ਰਤੀਕ ਜਿੰਦਲ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪਿੰਡ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।