ਪੰਜਾਬ ਵਿਚ ਬਰਨਾਲਾ ਜਿਲ੍ਹੇ ਦੇ ਭਦੌੜ ਅਧੀਨ ਆਉਂਦੇ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਵਾਸੀ ਸਿਕੰਦਰ ਸਿੰਘ ਪੁੱਤ ਨਾਹਰ ਸਿੰਘ ਨੇ ਆਪਣੇ ਦੋਸਤਾਂ ਤੋਂ ਤੰਗ ਹੋ ਕੇ ਆਪਣਾ ਜੀਵਨ ਸਮਾਪਤ ਕਰ ਲਿਆ। ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਭਦੌੜ ਦੇ ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਸਿਕੰਦਰ ਸਿੰਘ ਦੀ ਪਤਨੀ ਕੁਲਦੀਪ ਕੌਰ ਨੇ ਥਾਣਾ ਭਦੌੜ ਵਿਖੇ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਸ ਦੇ ਪਤੀ ਸਿਕੰਦਰ ਸਿੰਘ ਦੇ ਜੀਵਨ ਸਿੰਘ ਪੁੱਤ ਦਲਬਾਰਾ ਸਿੰਘ, ਬਲਜੀਤ ਸਿੰਘ ਪੁੱਤਰ ਜਸਵੰਤ ਸਿੰਘ, ਰਾਜਪਾਲ ਸਿੰਘ ਪੁੱਤ ਬਿੱਲੂ ਰਾਮ ਪੁੱਤਰ ਤਿੰਨੇ ਵਾਸੀ ਛੰਨਾ ਗੁਲਾਬ ਸਿੰਘ ਵਾਲਾ ਨਾਲ ਦੋਸਤੀ ਸੀ।
ਜਿਨ੍ਹਾਂ ਦਾ ਮੇਰੇ ਪਤੀ ਨਾਲ ਫੋਨ ਊਤੇ ਝਗੜਾ ਹੁੰਦਾ ਸੀ ਅਤੇ ਮੇਰੇ ਪਤੀ ਨੂੰ ਗਾਲ੍ਹਾਂ ਕੱਢਦੇ ਸੀ, ਜਿਸ ਤੋਂ ਤੰਗ ਆ ਕੇ ਮੇਰੇ ਪਤੀ ਨੇ ਕੋਈ ਜ਼ਹਿ-ਰੀਲੀ ਚੀਜ਼ ਲੈ ਕੇ ਖੁ-ਦ ਕੁ-ਸ਼ੀ ਕਰ ਲਈ। ਇਸ ਸਬੰਧੀ ਮ੍ਰਿਤਕ ਸਿਕੰਦਰ ਸਿੰਘ ਦੀ ਪਤਨੀ ਕੁਲਦੀਪ ਕੌਰ ਦੇ ਬਿਆਨਾਂ ਦੇ ਆਧਾਰ ਉਤੇ ਜੀਵਨ ਸਿੰਘ, ਬਲਜੀਤ ਸਿੰਘ ਅਤੇ ਰਾਜਪਾਲ ਸਿੰਘ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। ਜਿਸ ਤੋਂ ਬਾਅਦ ਮ੍ਰਿਤਕ ਸਿਕੰਦਰ ਸਿੰਘ ਦੇ ਪਰਿਵਾਰ ਨੇ ਭਾਰਤੀ ਕਿਸਾਨ (ਡਕੌਂਦਾ) ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਮ੍ਰਿਤਕ ਦੀ ਦੇਹ ਨੂੰ ਥਰੀਕੋਣੀ ਭਦੌਣ ਵਿਖੇ ਰੱਖ ਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਧਰਨਾ ਦਿੱਤਾ। ਪੀੜਤ ਪਰਿਵਾਰ ਨੇ ਕਿਹਾ ਕਿ ਜਦੋਂ ਤੱਕ ਪੁਲਿਸ ਪ੍ਰਸ਼ਾਸਨ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰਦਾ, ਉਦੋਂ ਤੱਕ ਸਾਡਾ ਧਰਨਾ ਜਾਰੀ ਰਹੇਗਾ।
ਇਸ ਮੌਕੇ ਮ੍ਰਿਤਕ ਸਿਕੰਦਰ ਸਿੰਘ ਦੀ ਪਤਨੀ ਕੁਲਦੀਪ ਕੌਰ ਅਤੇ ਦੋ ਨਿੱਕੇ ਜੁਆਕ ਵੀ ਧਰਨੇ ਵਿੱਚ ਸ਼ਾਮਲ ਸਨ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਕਾਲਾ ਸਿੰਘ ਜੈਦ, ਰਾਮ ਸਿੰਘ, ਛਿੰਦਾ ਸਿੰਘ, ਗੁਰਮੇਲ ਸ਼ਰਮਾ ਤੋਂ ਇਲਾਵਾ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੇ ਸਾਬਕਾ ਸਰਪੰਚ ਨਿਰਭੈ ਸਿੰਘ ਗਾਂਧੀ, ਸਾਬਕਾ ਸਰਪੰਚ ਜਸਪਾਲ ਸਿੰਘ ਪਾਲੀ, ਥਾਣਾ ਸ਼ਹਿਣਾ ਦੇ ਕਾਲਾ ਸਿੰਘ, ਐੱਸ. ਐੱਚ. ਓ ਜਗਦੇਵ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਧਰਨੇ ਵਾਲੀ ਥਾਂ ਉਤੇ ਮੌਜੂਦ ਸਨ। ਇਸ ਖ਼ਬਰ ਦੇ ਲਿਖੇ ਜਾਣ ਤੱਕ ਧਰਨਾ ਜਾਰੀ ਸੀ।
ਇਸ ਮਾਮਲੇ ਸਬੰਧੀ ਡਿਊਟੀ ਅਫ਼ਸਰ ਮਲਕੀਤ ਸਿੰਘ ਨੇ ਦੱਸਿਆ ਕਿ ਅਸੀਂ ਪਹਿਲਾਂ ਵੀ ਦੋਸ਼ੀਆਂ ਦੇ ਘਰ ਛਾਪੇ ਮਾਰੀ ਕੀਤੀ ਸੀ ਪਰ ਦੋਸ਼ੀ ਹਾਲੇ ਤੱਕ ਫਰਾਰ ਹਨ। ਦੋਸ਼ੀਆਂ ਨੂੰ ਫੜਨ ਲਈ ਥਾਂ-ਥਾਂ ਤੇ ਛਾਪੇ ਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।