ਇਹ ਸਮਾਚਾਰ ਜਿਲ੍ਹਾ ਹੁਸ਼ਿਆਰਪੁਰ ਟਾਂਡਾ ਉੜਮੁੜ ਤੋਂ ਪ੍ਰਾਪਤ ਹੋਇਆ ਹੈ। ਇਥੇ ਨਸ਼ੇ ਦੀ ਵੱਧ ਡੋਜ਼ ਨਾਲ ਦੋ ਨੌਜਵਾਨਾਂ ਦੀ ਮੌ-ਤ ਹੋ ਗਈ। ਇਹ ਮਾਮਲਾ ਟਾਂਡਾ ਨੇੜਲੇ ਪਿੰਡ ਤਲਾ ਦਾ ਹੈ। ਮ੍ਰਿਤਕਾਂ ਦੀ ਪਹਿਚਾਣ ਅਵਤਾਰ ਸਿੰਘ ਉਰਫ ਅਜੈ ਪੁੱਤਰ ਦਿਲਦਾਰ ਸਿੰਘ ਅਤੇ ਸਾਹਿਲ ਪੁੱਤਰ ਚੰਨਾ ਦੇ ਰੂਪ ਵਜੋਂ ਹੋਈ ਹੈ। ਦੋਵੇਂ ਨੌਜਵਾਨ ਵਿਆਹਾਂ ਵਿੱਚ ਵੇਟਰ ਦਾ ਕੰਮ ਕਰਦੇ ਸਨ। ਪੁਲਿਸ ਨੇ ਦੋਵਾਂ ਨੌਜਵਾਨਾਂ ਦੀਆਂ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਰੱਖਵਾ ਦਿੱਤਾ ਹੈ। ਇਸ ਮਾਮਲੇ ਵਿੱਚ ਮ੍ਰਿਤਕ ਅਵਤਾਰ ਸਿੰਘ ਦੇ ਪਿਤਾ ਦਿਲਦਾਰ ਸਿੰਘ ਦੇ ਬਿਆਨਾਂ ਉਤੇ ਪੁਲਿਸ ਨੇ ਤਿੰਨ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਤਿੰਨੇ ਦੋਸ਼ੀ ਭੈਣੀ ਮੀਆਂ ਖਾਨ, ਬੁੱਢਾਵਾਲਾ, ਗੁਰਦਾਸਪੁਰ ਦੇ ਰਹਿਣ ਵਾਲੇ ਹਨ। ਦੋਸ਼ੀ ਇਲਾਕੇ ਵਿੱਚ ਨਸ਼ੇ ਦੀ ਤਸ-ਕਰੀ ਕਰਦੇ ਹਨ। ਪੁਲਿਸ ਵੱਲੋਂ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਐਸ.ਆਈ ਮਲਕੀਤ ਸਿੰਘ ਨੇ ਦੱਸਿਆ ਕਿ ਜਦੋਂ ਪਿੰਡ ਤਲਾ ਦਾ ਕਿਸਾਨ ਸੁਲੱਖਣ ਸਿੰਘ ਆਪਣੇ ਖੇਤਾਂ ਵਿਚ ਗੇੜਾ ਕੱਢਣ ਲਈ ਗਿਆ ਤਾਂ ਉਸ ਨੇ ਅਵਤਾਰ ਅਤੇ ਸਾਹਿਲ ਨੂੰ ਟਿਊਬਵੈੱਲ ਦੇ ਕਮਰੇ ਕੋਲ ਬੇਹੋਸ਼ ਪਏ ਦੇਖਿਆ। ਜਦੋਂ ਉਸ ਨੇ ਨੌਜਵਾਨਾਂ ਨੂੰ ਹਲਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਕੁਝ ਵੀ ਹਰਕਤ ਨਹੀਂ ਕਰ ਰਹੇ ਸਨ। ਇਸ ਦੌਰਾਨ ਉਸ ਨੇ ਰੌਲਾ ਪਾਇਆ ਤਾਂ ਨੇੜੇ ਦੇ ਲੋਕ ਇਕੱਠੇ ਹੋ ਗਏ।
ਸੁਲੱਖਣ ਸਿੰਘ ਨੇ ਇਸ ਸਬੰਧੀ ਟਾਂਡਾ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਟਾਂਡਾ ਦੀ ਪੁਲਿਸ ਨੇ ਮੌਕੇ ਉਪਰ ਪਹੁੰਚ ਕੇ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਐੱਸ.ਆਈ ਮਲਕੀਅਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਥਾਣਾ ਟਾਂਡਾ ਦੀ ਪੁਲਿਸ ਨੇ ਅਵਤਾਰ ਸਿੰਘ ਦੇ ਪਿਤਾ ਦਿਲਦਾਰ ਸਿੰਘ ਦੇ ਬਿਆਨ ਉਤੇ ਗੁਰਦਾਸਪੁਰ ਦੇ ਪਿੰਡ ਭੈਣੀ ਮੀਆਂ ਖਾਨ ਦੇ ਰਹਿਣ ਵਾਲੇ ਤਿੰਨ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।