ਡਿਊਟੀ ਤੇ ਜਾ ਰਹੇ ਹੌਲਦਾਰ ਪੁਲਿਸ ਕਰਮੀ ਨਾਲ ਹਾਦਸਾ, ਦੱਸਿਆ ਜਾ ਰਿਹਾ ਇਹ ਕਾਰਨ

Punjab

ਪੰਜਾਬ ਵਿੱਚ ਆਏ ਦਿਨ ਵਾਪਰ ਰਹੇ ਸੜਕ ਹਾਦਸਿਆਂ ਵਿਚ ਕਈ ਲੋਕਾਂ ਨੇ ਆਪਣੀ ਜਿੰਦਗੀ ਗੁਆ ਲਈ ਹੈ। ਹੁਣ ਇਕ ਤਾਜ਼ੀ ਜਾਣਕਾਰੀ ਤਰਨਤਾਰਨ ਤੋਂ ਪ੍ਰਾਪਤ ਹੋਈ ਹੈ। ਇਥੇ ਪੰਜਾਬ ਪੁਲਿਸ ਵਿੱਚ ਸਵੀਪ ਟੀਮ ਕਮਾਂਡੋ ਦੇ ਅਹੁਦੇ ਉਤੇ ਕੰਮ ਕਰਦੇ ਇੱਕ ਨੌਜਵਾਨ ਦੀ ਬੀਤੀ ਰਾਤ ਇੱਕ ਸੜਕ ਹਾਦਸੇ ਵਿੱਚ ਮੌ-ਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਪੁੱਤਰ ਪ੍ਰਗਟ ਸਿੰਘ ਜ਼ਿਲ੍ਹਾ ਜੋ ਤਰਨਤਾਰਨ ਵਿੱਚ ਪੰਜਾਬ ਪੁਲਿਸ ਦੇ ਹੌਲਦਾਰ ਅਹੁਦੇ ਤਾਇਨਾਤ ਸੀ। ਬੀਤੀ ਰਾਤ ਕਰੀਬ ਸਾਢੇ ਨੌਂ ਵਜੇ ਦੇ ਕਰੀਬ ਆਪਣੀ ਕਾਰ ਨੰਬਰ ਪੀਬੀ 02 ਏ. ਡਬਲਯੂ 9234 ਵਿੱਚ, ਪੁਲਿਸ ਲਾਈਨ ਤਰਨਤਾਰਨ ਤੋਂ ਭਾਉਵਾਲ ਦੀ ਡਿਊਟੀ ਲਈ ਜਾ ਰਿਹਾ ਸੀ।

ਇਸੇ ਦੌਰਾਨ ਜਦੋਂ ਉਹ ਪੱਟੀ ਤੋਂ ਖੇਮਕਰਨ ਰੋਡ ਵੱਲ ਬਾਬਾ ਬਿਧੀ ਚੰਦ ਯਾਦਗਰੀ ਗੇਟ ਨੇੜੇ ਜਾ ਰਿਹਾ ਸੀ ਤਾਂ ਅਚਾਨਕ ਉਸ ਦੇ ਵਾਹਨ ਸਾਹਮਣੇ ਇੱਕ ਪਸ਼ੂ ਆ ਗਿਆ ਤਾਂ ਕਾਰ ਬੇਕਾਬੂ ਹੋ ਕੇ ਸੜਕ ਉਤੇ ਡਿਵਾਈਡਰ ਨਾਲ ਜਾ ਕੇ ਟਕਰਾ ਗਈ। ਜਿਸ ਕਾਰਨ ਹੌਲਦਾਰ ਸੰਦੀਪ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ਭਰਤੀ ਕਰਾਇਆ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਕਰਨ ਦੇ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਇਸ ਘਟਨਾ ਦੀ ਥਾਣਾ ਸਿਟੀ ਪੱਟੀ ਵਿਖੇ ਤਾਇਨਾਤ ਐੱਸ. ਆਈ. ਰਵੀ ਸ਼ੰਕਰ ਵੱਲੋਂ ਕਾਰਵਾਈ ਕਰਦੇ ਹੋਏ ਮ੍ਰਿਤਕ ਹੌਲਦਾਰ ਸੰਦੀਪ ਸਿੰਘ ਦੀ ਪਤਨੀ ਹਰਜੀਤ ਕੌਰ ਦੇ ਬਿਆਨਾਂ ਉਤੇ 174 ਸੀ. ਆਰ. ਪੀ. ਸੀ. ਤਹਿਤ ਕਾਰਵਾਈ ਕਰਦੇ ਹੋਏ ਮ੍ਰਿਤਕ ਸੰਦੀਪ ਸਿੰਘ ਦੀ ਦੇਹ ਦਾ ਸਰਕਾਰੀ ਹਸਪਤਾਲ ਪੱਟੀ ਵਿਖੇ ਪੋਸਟ ਮਾਰਟਮ ਕਰਵਾਉਣ ਉਪਰੰਤ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ। ਇਥੇ ਜ਼ਿਕਰਯੋਗ ਹੈ ਕਿ ਮ੍ਰਿਤਕ ਸੰਦੀਪ ਸਿੰਘ ਆਪਣੇ ਮਾਤਾ ਪਿਤਾ ਦਾ ਇਕ-ਲੌਤਾ ਪੁੱਤ ਸੀ, ਜੋ ਆਪਣੇ ਪਿੱਛੇ ਪਤਨੀ, ਇਕ ਪੁੱਤ ਅਤੇ ਇਕ ਬੇਟੀ ਨੂੰ ਛੱਡ ਗਿਆ ਹੈ।

Leave a Reply

Your email address will not be published. Required fields are marked *