ਘਰ ਦੇ ਕਮਾਊ ਪੁੱਤ ਨੇ ਨਹਿਰ ਉਤੇ ਜਾਕੇ ਕਰ ਲਿਆ ਗਲਤ ਕੰਮ, ਘਰ ਵਿਚ ਸੋਗ

Punjab

ਜਿਲ੍ਹਾ ਗੁਰਦਾਸਪੁਰ ਦੇ ਬਟਾਲਾ ਨੇੜਲੇ ਪਿੰਡ ਕਿਲਾ ਲਾਲ ਸਿੰਘ ਦੀ ਨਹਿਰ ਵਿੱਚ ਇੱਕ ਨੌਜਵਾਨ ਵਲੋਂ ਛਾਲ ਲਾ ਕੇ ਆਪਣੇ ਜੀਵਨ ਨੂੰ ਸਮਾਪਤ ਕਰਨ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਦੇਹ ਦੇਰ ਸ਼ਾਮ ਸਿਵਲ ਹਸਪਤਾਲ ਪਹੁੰਚੀ। ਨੌਜਵਾਨ ਕੋਲੋਂ ਉਸ ਦਾ ਪਹਿਚਾਣ ਪੱਤਰ ਮਿਲਿਆ ਹੈ, ਜਿਸ ਵਿਚ ਪਤਾ ਲੱਗਾ ਹੈ ਕਿ ਅਕਾਸ਼ਦੀਪ ਸਿੰਘ ਭਾਰਤ ਤੋਂ ਪਾਕਿਸਤਾਨ ਸਰਹੱਦ ਉਤੇ ਕਰਤਾਰਪੁਰ ਲਾਂਘੇ ਉਤੇ ਸਥਿਤ ਲੈਂਡ ਪੋਰਟ ਅਥਾਰਟੀ ਵਿਚ ਹਾਊਸਕੀਪਿੰਗ ਦੀ ਨੌਕਰੀ ਤੇ ਤਾਇਨਾਤ ਸੀ ਅਤੇ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਿਕਾਰ ਮਾਛੀਆਂ ਦਾ ਰਹਿਣ ਵਾਲਾ ਸੀ। ਦੇਰ ਰਾਤ ਨੂੰ ਅਕਾਸ਼ਦੀਪ ਸਿੰਘ ਦੇ ਪਰਿਵਾਰਕ ਮੈਂਬਰ ਬਟਾਲਾ ਹਸਪਤਾਲ ਪਹੁੰਚੇ ਜਿੱਥੇ ਉਸ ਦੀ ਦੇਹ ਦੇਖ ਕੇ ਮਾਂ ਦਾ ਰੋ ਰੋ ਕੇ ਬੁਰਾ ਹਾਲ ਸੀ।

ਇਸ ਮਾਮਲੇ ਬਾਰੇ ਮ੍ਰਿਤਕ ਦੇ ਰਿਸ਼ਤੇਦਾਰ ਅਤੇ ਗੁਆਂਢੀ ਰਾਜੂ ਨੇ ਦੱਸਿਆ ਕਿ ਅਕਾਸ਼ਦੀਪ ਦੀ ਉਮਰ ਕਰੀਬ 20 ਸਾਲ ਸੀ। ਜਾਣਕਾਰੀ ਅਨੁਸਾਰ ਉਸ ਦੇ ਪਿਤਾ ਦੀ ਪਹਿਲਾਂ ਹੀ ਮੌ-ਤ ਹੋ ਚੁੱਕੀ ਹੈ। ਉਹ ਘਰ ਵਿੱਚ ਸਭ ਤੋਂ ਵੱਡਾ ਅਤੇ ਕਮਾਉਣ ਵਾਲਾ ਪੁੱਤ ਸੀ। ਜਦੋਂ ਕਿ ਪਰਿਵਾਰ ਵਿੱਚ ਉਸ ਦੀ ਮਾਂ ਅਤੇ ਇੱਕ ਛੋਟਾ ਭਰਾ ਸ਼ਾਮਲ ਹੈ। ਉਹ ਲੰਬੇ ਸਮੇਂ ਤੋਂ ਕਰਤਾਰਪੁਰ ਲਾਂਘੇ ਵਿੱਚ ਕੰਮ ਕਰ ਰਿਹਾ ਸੀ। ਕੁਝ ਦਿਨ ਪਹਿਲਾਂ ਬਿਮਾਰ ਸੀ। ਮੰਗਲਵਾਰ ਘਰ ਤੋਂ ਆਪਣੀ ਡਿਊਟੀ ਉਤੇ ਗਿਆ ਸੀ ਅਤੇ ਛੋਟਾ ਭਰਾ ਉਸ ਨੂੰ ਛੱਡ ਕੇ ਆਇਆ ਸੀ। ਪਰ ਦੇਰ ਸ਼ਾਮ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਨੇ ਬਟਾਲਾ ਨੇੜੇ ਨਹਿਰ ਵਿਚ ਛਾਲ ਮਾਰ ਦਿੱਤੀ ਹੈ।

ਉਸ ਨੂੰ ਨਹਿਰ ਵਿਚੋਂ ਕੱਢ ਕੇ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਭੇਜ ਦਿੱਤਾ ਗਿਆ, ਜਦੋਂ ਉਹ ਇੱਥੇ ਪਹੁੰਚਿਆ ਤਾਂ ਪਤਾ ਲੱਗਾ ਕਿ ਅਕਾਸ਼ਦੀਪ ਦੀ ਮੌ-ਤ ਹੋ ਚੁੱਕੀ ਹੈ।ਦੂਜੇ ਪਾਸੇ ਸਿਵਲ ਹਸਪਤਾਲ ਵਿਚ ਡਿਊਟੀ ਉਤੇ ਮੌਜੂਦ ਮੈਡੀਕਲ ਅਫਸਰ ਡਾ. ਅਰਵਿੰਦਰ ਸ਼ਰਮਾ ਨੇ ਦੱਸਿਆ ਕਿ ਅਕਾਸ਼ਦੀਪ ਨੂੰ ਐਂਬੂਲੈਂਸ ਰਾਹੀਂ ਇੱਥੇ ਲਿਆਂਦਾ ਗਿਆ ਸੀ ਪਰ ਜਦੋਂ ਉਹ ਹਸਪਤਾਲ ਪਹੁੰਚਿਆ ਤਾਂ ਉਸ ਦੀ ਮੌ-ਤ ਹੋ ਚੁੱਕੀ ਸੀ। ਇਹ ਮਾਮਲਾ ਖੁ-ਦ ਕੁ-ਸ਼ੀ ਦਾ ਦੱਸਿਆ ਜਾ ਰਿਹਾ ਹੈ। ਦੇਹ ਨੂੰ ਪੋਸਟ ਮਾਰਟਮ ਲਈ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ।

Leave a Reply

Your email address will not be published. Required fields are marked *