ਇਹ ਦੁੱਖ ਭਰੀ ਖਬਰ ਪੰਜਾਬ ਦੇ ਜਿਲ੍ਹਾ ਮੋਗਾ ਤੋਂ ਪ੍ਰਾਪਤ ਹੋਈ ਹੈ। ਪੰਜਾਬ ਦੇ ਜ਼ਿਲ੍ਹਾ ਮੋਗਾ ਦੀ ਸਰਕਾਰੀ ਆਈ. ਟੀ. ਆਈ. ਕਾਲਜ ਦੇ ਨਜ਼ਦੀਕ ਇੱਕ ਦੁਖਦ ਹਾਦਸਾ ਹੋ ਗਿਆ। ਇਥੇ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਨੇ ਓਵਰਟੇਕ ਕਰਦੇ ਸਮੇਂ ਇਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਵਿੱਚ ਇੱਕ ਲੜਕੀ ਦੀ ਮੌ-ਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਕ ਪਿਉ ਆਪਣੀ ਬੇਟੀ ਨਾਲ ਆਪਣੇ ਮੋਟਰਸਾਈਕਲ ਉਤੇ ਸਵਾਰ ਹੋ ਕੇ ਪਿੰਡ ਸਮਾਲਸਰ ਤੋਂ ਮੋਗਾ ਨੂੰ ਦਵਾਈ ਲੈਣ ਲਈ ਜਾ ਰਹੇ ਸਨ। ਰਸਤੇ ਵਿਚ ਸਰਕਾਰੀ ਆਈ. ਟੀ. ਆਈ. ਕਾਲਜ ਮੋਗਾ ਦੇ ਨੇੜੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਪਿੱਛੇ ਤੋਂ ਆ ਰਹੀ ਇਕ ਤੇਜ਼ ਸਪੀਡ ਬੱਸ ਨੇ ਟੱਕਰ ਮਾਰ ਦਿੱਤੀ।
ਇਸ ਹਾਦਸੇ ਵਿਚ ਲੜਕੀ ਦੀ ਘਟਨਾ ਵਾਲੀ ਥਾਂ ਮੌਕੇ ਉਤੇ ਹੀ ਮੌ-ਤ ਹੋ ਗਈ। ਜਦੋਂ ਕਿ ਉਸ ਦਾ ਪਿਤਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਦੇ ਸਿਵਲ ਹਸਪਤਾਲ ਵਿਚ ਦਾਖਲ ਜ਼ਖਮੀ ਪਿਤਾ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ਤੇ ਆਪਣੀ ਬੇਟੀ ਨੂੰ ਨਾਲ ਲੈ ਕੇ ਸਮਾਲਸਰ ਤੋਂ ਮੋਗਾ ਦੇ ਇਕ ਹਸਪਤਾਲ ਵਿਚ ਦਵਾਈ ਲੈਣ ਲਈ ਆ ਰਹੇ ਸਨ। ਉਨ੍ਹਾਂ ਨੂੰ ਪਿੱਛੇ ਤੋਂ ਆ ਰਹੀ ਤੇਜ਼ ਸਪੀਡ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਬੇਟੀ ਨਵਨੀਤ ਕੌਰ ਉਮਰ 23 ਸਾਲ ਦੀ ਮੌਕੇ ਤੇ ਹੀ ਮੌ-ਤ ਹੋ ਗਈ।
ਇਸ ਘਟਨਾ ਬਾਰੇ ਚੌਕੀ ਫੋਕਲ ਪੁਆਇੰਟ ਦੇ ਇੰਚਾਰਜ ਮੋਹਕਮ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮਿਲੀ ਸੂਚਨਾ ਤੋਂ ਬਾਅਦ ਮੌਕੇ ਉਤੇ ਪਹੁੰਚੀ ਪੁਲਿਸ ਨੇ ਬੱਸ ਦੇ ਕੰਡਕਟਰ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਬੱਸ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਬੱਸ ਦਾ ਡਰਾਈਵਰ ਮੌਕਾ ਪਾ ਕੇ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਹੈ। ਪੁਲਿਸ ਨੇ ਅੱਗੇ ਦੀ ਕਾਰਵਾਈ ਨੂੰ ਸ਼ੁਰੂ ਕਰ ਦਿੱਤਾ ਹੈ।