ਪਤਨੀ ਦੇ ਮਾੜੇ ਲੱਛਣਾਂ ਨੇ ਪੱਟ ਦਿੱਤਾ ਘਰ, ਪਤੀ ਨੇ ਚੁਣਿਆ ਇਹ ਗਲਤ ਰਸਤਾ

Punjab

ਪੰਜਾਬ ਵਿਚ ਜ਼ਿਲ੍ਹਾ ਫਰੀਦਕੋਟ ਦੇ ਸਾਦਿਕ ਨੇੜੇ ਪਿੰਡ ਜੰਡਵਾਲਾ ਦੇ ਵਿੱਚ ਪਤਨੀ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਇੱਕ ਪਤੀ ਵਲੋਂ ਜ਼ਹਿ-ਰੀਲੀ ਦਵਾਈ ਲੈ ਕੇ ਆਪਣੇ ਜੀਵਨ ਨੂੰ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮ੍ਰਿਤਕ ਦੀ ਪਹਿਚਾਣ ਮਨਿੰਦਰ ਸਿੰਘ ਨਾਮ ਦੇ ਰੂਪ ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕ ਦੇ ਭਰਾ ਸਤਵੀਰ ਸਿੰਘ ਪੁੱਤਰ ਲਾਲ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਦਾ ਵਿਆਹ ਮਨਦੀਪ ਕੌਰ ਨਾਲ ਹੋਇਆ ਸੀ। ਮਨਦੀਪ ਕੌਰ ਦੇ ਪਿੰਡ ਦੇ ਹੀ ਇਕ ਲੜਕੇ ਨਾਲ ਨਾਜਾਇਜ਼ ਸਬੰਧ ਸਨ।

ਜਿਸ ਕਾਰਨ ਮਨਿੰਦਰ ਸਿੰਘ ਕਾਫੀ ਪ੍ਰੇਸ਼ਾਨ ਰਹਿੰਦਾ ਸੀ ਅਤੇ ਆਪਣੀ ਪਤਨੀ ਨੂੰ ਇਸ ਕੰਮ ਤੋਂ ਰੋਕਦਾ ਸੀ। ਉਸ ਦੇ ਰੋਕਣ ਦੇ ਬਾਵਜੂਦ ਵੀ ਮਨਦੀਪ ਕੌਰ ਅਤੇ ਉਸ ਦਾ ਪ੍ਰੇਮੀ ਨਾ ਸਮਝੇ ਪਰ ਉਲਟਾ ਦੋਵੇਂ ਮਨਿੰਦਰ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਰਹੇ ਸੀ।

ਇਸ ਕਾਰਨ ਉਸ ਨੇ ਦੁਖੀ ਹੋ ਕੇ ਜ਼ਹਿ-ਰੀਲੀ ਵਾਲੀ ਦਵਾਈ ਪੀ ਲਈ ਅਤੇ ਆਪਣੇ ਆਪ ਨੂੰ ਮੁਕਾ ਲਿਆ। ਇਸ ਗੱਲ ਦਾ ਪਤਾ ਲੱਗਦੇ ਸਾਰ ਹੀ ਪਰਿਵਾਰਕ ਮੈਂਬਰਾਂ ਵੱਲੋਂ ਮਨਿੰਦਰ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ, ਪਰ ਉਥੇ ਇਲਾਜ ਦੇ ਦੌਰਾਨ ਉਸ ਦੀ ਮੌ-ਤ ਹੋ ਗਈ।

ਪੁਲਿਸ ਨੇ ਮ੍ਰਿਤਕ ਸਰੀਰ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਇਸ ਮਾਮਲੇ ਬਾਰੇ ਏ. ਐੱਸ. ਆਈ. ਸੁਖਮਿੰਦਰ ਸਿੰਘ ਨੇ ਦੱਸਿਆ ਕਿ ਸਤਵੀਰ ਸਿੰਘ ਦੇ ਬਿਆਨਾਂ ਉਤੇ ਮਨਦੀਪ ਕੌਰ ਪੁੱਤਰੀ ਸੀਤਾ ਮਸੀਰ ਅਤੇ ਗੁਰਪ੍ਰੀਤ ਸਿੰਘ ਵਾਸੀ ਜੰਡਵਾਲਾ ਦੇ ਖਿਲਾਫ ਧਾਰਾ 306, 34 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਨਦੀਪ ਕੌਰ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ, ਜਦੋਂ ਕਿ ਪੁਲਿਸ ਵਲੋਂ ਗੁਰਪ੍ਰੀਤ ਸਿੰਘ ਦੀ ਗ੍ਰਿਫਤਾਰੀ ਲਈ ਭਾਲ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *