ਪੰਜਾਬ ਦੇ ਅਬੋਹਰ ਵਿਚ ਇਕ ਰਾਸ਼ਟਰੀ ਪੱਧਰ ਦੇ ਕਬੱਡੀ ਖਿਡਾਰੀ ਨੇ ਫਾ-ਹਾ ਲਾ ਆਪਣੀ ਜਿੰਦਗੀ ਸਮਾਪਤ ਕਰ ਲਈ ਹੈ। ਮ੍ਰਿਤਕ ਮੁੱਖ ਮੰਤਰੀ ਹਾਊਸ ਵਿੱਚ ਕਮਾਂਡੋ ਵਜੋਂ ਤਾਇਨਾਤ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਮਾਨ-ਸਿਕ ਤੌਰ ਤੇ ਦੁਖੀ ਰਹਿੰਦਾ ਸੀ। ਜਿਸ ਕਾਰਨ ਉਸ ਨੇ ਅਜਿਹਾ ਕੰਮ ਕਰ ਲਿਆ। ਇਸ ਮਾਮਲੇ ਬਾਰੇ ਸੂਚਨਾ ਮਿਲਣ ਤੇ ਥਾਣਾ ਸਿਟੀ ਵਨ ਦੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਦੇਹ ਨੂੰ ਕਬਜ਼ੇ ਵਿਚ ਲੈਕੇ ਪੋਸਟ ਮਾਰਟਮ ਲਈ ਹਸਪਤਾਲ ਦੀ ਮੋਰਚਰੀ ਵਿਚ ਭੇਜ ਦਿੱਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਅਬੋਹਰ ਦੇ ਸੀਤਾਰਾਮ ਕਲੋਨੀ ਵਾਸੀ ਕਰਮ ਸਿੰਘ ਉਮਰ 30 ਸਾਲ ਪੁੱਤਰ ਸੁਖਦੇਵ ਸਿੰਘ ਸੀ. ਐਮ. ਹਾਊਸ, ਚੰਡੀਗੜ੍ਹ ਵਿਖੇ ਸੁਰੱਖਿਆ ਵਿਭਾਗ ਵਿੱਚ ਤਾਇਨਾਤ ਸੀ। 27 ਮਾਰਚ ਨੂੰ ਕਰਮ ਸਿੰਘ ਆਪਣੇ ਕਿਸੇ ਦੋਸਤ ਦੇ ਵਿਆਹ ਕਾਰਨ ਛੁੱਟੀ ਤੇ ਆਇਆ ਹੋਇਆ ਸੀ। ਬੀਤੀ ਰਾਤ ਉਸ ਨੇ ਕਮਰੇ ਵਿੱਚ ਫਾਹਾ ਲੈ ਕੇ ਖੁ-ਦ-ਕੁ-ਸ਼ੀ ਕਰ ਲਈ। ਉਸ ਦੀ ਪਤਨੀ ਰਜਵੰਤ ਕੌਰ ਨੇ ਦੱਸਿਆ ਕਿ ਉਹ ਰਾਤ ਨੂੰ ਕਮਰੇ ਵਿੱਚ ਸੌਂ ਰਿਹਾ ਸੀ।
ਸਵੇਰੇ ਕਰੀਬ 3 ਵਜੇ ਜਦੋਂ ਪਤਨੀ ਨੇ ਉਠ ਕੇ ਦੇਖਿਆ ਤਾਂ ਉਸ ਦਾ ਪਤੀ ਬੈੱਡ ਤੇ ਨਹੀਂ ਸੀ। ਉਸ ਨੇ ਨੇੜਲੇ ਕਮਰੇ ਵਿੱਚ ਜਾ ਕੇ ਦੇਖਿਆ ਤਾਂ ਦੇਹ ਫਾ-ਹੇ ਨਾਲ ਲਟਕ ਰਹੀ ਸੀ। ਜਿਸ ਤੋਂ ਬਾਅਦ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਉਠਾਇਆ। ਉਸ ਦੇ ਦਿਉਰ ਸਿਮਰ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਸਿਟੀ ਵਨ ਦੇ ਏ. ਐਸ. ਆਈ. ਬਹਾਦਰ ਚੰਦ ਨੇ ਮੌਕੇ ਉਤੇ ਪਹੁੰਚ ਕੇ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ।
ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਦਿਮਾਗੀ ਤੌਰ ਉਤੇ ਦੁਖੀ ਸੀ। ਦੱਸਣਯੋਗ ਹੈ ਕਿ ਮ੍ਰਿਤਕ ਕਰਮ ਸਿੰਘ ਕਬੱਡੀ ਦਾ ਰਾਸ਼ਟਰੀ ਪੱਧਰ ਦਾ ਖਿਡਾਰੀ ਸੀ। ਜਿਸ ਨੇ ਪੰਜਾਬ ਅਤੇ ਨੈਸ਼ਨਲ ਪੱਧਰ ਦੀਆਂ ਖੇਡਾਂ ਵਿੱਚ ਭਾਗ ਲੈ ਕੇ ਕਈ ਇਨਾਮ ਜਿੱਤੇ ਸਨ। ਉਸ ਦਾ ਨਾਮ ਕਬੱਡੀ ਖਿਡਾਰੀਆਂ ਵਿਚ ਬਹੁਤ ਮਸ਼ਹੂਰ ਸੀ। ਮ੍ਰਿਤਕ ਆਪਣੇ ਪਿੱਛੇ 5 ਸਾਲ ਦਾ ਬੱਚਾ ਛੱਡ ਗਿਆ ਹੈ।