ਪੰਜਾਬ ਦੇ ਜਿਲ੍ਹਾ ਫਿਰੋਜ਼ਪੁਰ ਵਿਚ ਇਕ ਸੜਕ ਹਾਦਸਾ ਵਾਪਰ ਗਿਆ। ਇਥੇ ਕਾਰ ਵਿਚ ਸਵਾਰ ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਦੀ ਇਸ ਹਾਦਸੇ ਵਿਚ ਮੌ-ਤ ਹੋ ਗਈ। ਜਦੋਂ ਇਹ ਮਹਿਲਾ ਕਾਂਸਟੇਬਲ ਸ਼ੁੱਕਰਵਾਰ ਦੁਪਹਿਰ ਨੂੰ ਫ਼ਿਰੋਜ਼ਪੁਰ ਤੋਂ ਜ਼ੀਰਾ ਜਾ ਰਹੀ ਸੀ ਤਾਂ ਪਿੰਡ ਸੰਦੇ ਹਸਮ ਨੇੜੇ ਇਹ ਹਾਦਸਾ ਵਾਪਰ ਗਿਆ। ਇਸ ਸਬੰਧੀ ਸੂਚਨਾ ਮਿਲਦੇ ਹੀ ਥਾਣਾ ਕੁਲਗੜ੍ਹੀ ਦੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਕੈਦੀ ਨੂੰ ਫਰੀਦਕੋਟ ਮੈਡੀਕਲ ਕਾਲਜ ਤੋਂ ਫਿਰੋਜ਼ਪੁਰ ਛੱਡ ਕੇ ਜ਼ੀਰਾ ਵੱਲ ਜਾ ਰਹੀ ਸੀ। ਪਿੰਡ ਵਾਸੀਆਂ ਅਨੁਸਾਰ ਕੁਲਵਿੰਦਰ ਕੌਰ ਨੇ ਆਸਟ੍ਰੇਲੀਆ ਜਾ ਕੇ ਇੱਕ ਮਹੀਨਾ ਪਹਿਲਾਂ ਹੀ ਵਿਆਹ ਕਰਵਾਇਆ ਸੀ, ਉਥੋਂ ਵਾਪਸ ਆਉਣ ਤੋਂ ਬਾਅਦ ਉਹ ਆਪਣੀ ਡਿਊਟੀ ਉਤੇ ਤੈਨਾਤ ਸੀ। ਥਾਣਾ ਕੁਲਗੜ੍ਹੀ ਦੇ ਮੁਨਸ਼ੀ ਕਰਨ ਕੁਮਾਰ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਲਾਈਨ ਵਿੱਚ ਤਾਇਨਾਤ ਮਹਿਲਾ ਪੁਲਿਸ ਕਾਂਸਟੇਬਲ ਕੁਲਵਿੰਦਰ ਕੌਰ ਸ਼ੁੱਕਰਵਾਰ ਦੁਪਹਿਰ ਆਪਣੀ ਕਾਰ ਵਿੱਚ ਫਿਰੋਜ਼ਪੁਰ ਤੋਂ ਜ਼ੀਰਾ ਜਾ ਰਹੀ ਸੀ।
ਰਸਤੇ ਵਿਚ ਪਿੰਡ ਸਾਂਦੇ ਹਾਸਮ ਕੋਲ ਉਨ੍ਹਾਂ ਦੀ ਕਾਰ ਸਾਹਮਣੇ ਤੋਂ ਆ ਰਹੇ ਇਕ ਟਰਾਲੇ ਨਾਲ ਟਕਰਾ ਗਈ। ਇਸ ਹਾਦਸੇ ਵਿਚ ਕੁਲਵਿੰਦਰ ਕੌਰ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਉਸ ਨੇ ਦੱਸਿਆ ਕਿ ਕੁਲਵਿੰਦਰ ਕੌਰ ਕਸਬਾ ਜੀਰਾ ਦੇ ਪਿੰਡ ਸਨੇਰ ਦੀ ਰਹਿਣ ਵਾਲੀ ਸੀ। ਇਕ ਮਹੀਨਾ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਨੂੰ ਸੂਚਿਤ ਕਰਨ ਤੋਂ ਬਾਅਦ ਦੇਹ ਨੂੰ ਪੋਸਟ ਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੇ ਕਾਂਸਟੇਬਲ ਕੁਲਵਿੰਦਰ ਦੀ ਮੌ-ਤ ਉਤੇ ਦੁੱਖ ਪ੍ਰਗਟ ਕੀਤਾ।