ਪੰਜਾਬ ਦੇ ਜਿਲ੍ਹਾ ਬਠਿੰਡਾ ਦੀ ਸੰਗਤ ਮੰਡੀ ਦੇ ਪਿੰਡ ਝੁੰਬਾ ਵਿੱਚ ਢਾਈ ਸਾਲ ਪਹਿਲਾਂ ਵਿਆਹੀ ਲੜਕੀ ਦੀ ਵਿਆਹ ਤੋਂ ਬਾਅਦ ਕੋਈ ਔਲਾਦ ਨਾ ਹੋਣ ਕਾਰਨ ਉਸ ਦੀ ਸ਼ੱ-ਕੀ ਮੌ-ਤ ਹੋਣ ਦਾ ਗਮਗੀਨ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੇ ਪੇਕੇ ਪਰਿਵਾਰ ਵੱਲੋਂ ਲੜਕੀ ਨੂੰ ਦਾਜ ਲਈ ਤੰਗ ਕਰਨ ਅਤੇ ਔਲਾਦ ਨਾ ਹੋਣ ਕਾਰਨ ਉਸ ਦਾ ਕ-ਤ-ਲ ਕਰਨ ਦੇ ਗੰਭੀਰ ਦੋਸ਼ ਲਾਏ ਗਏ ਹਨ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉਤੇ ਪੁਲਿਸ ਵੱਲੋਂ ਲੜਕੀ ਦੇ ਸਹੁਰੇ ਪਰਿਵਾਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਸ ਮਾਮਲੇ ਸਬੰਧੀ ਮ੍ਰਿਤਕ ਲੜਕੀ ਦੇ ਪਿਤਾ ਸੋਹਣ ਸਿੰਘ ਵਾਸੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਲੜਕੀ ਜਸਪ੍ਰੀਤ ਕੌਰ ਦਾ ਵਿਆਹ ਢਾਈ ਸਾਲ ਪਹਿਲਾਂ ਉਨ੍ਹਾਂ ਵਲੋਂ ਆਪਣੀ ਹੈਸੀਅਤ ਦੇ ਮੁਤਾਬਕ ਕੀਤਾ ਗਿਆ ਸੀ। ਸਹੁਰਿਆਂ ਨੂੰ ਕਾਰ ਲਈ ਨਕਦ ਪੈਸਿਆਂ ਸਮੇਤ ਸੋਨਾ ਵੀ ਦਿੱਤਾ ਗਿਆ ਸੀ ਪਰ ਵਿਆਹ ਤੋਂ ਤੁਰੰਤ ਬਾਅਦ ਹੀ ਸਹੁਰਿਆਂ ਵੱਲੋਂ ਦਾਜ ਲਈ ਲੜਕੀ ਨੂੰ ਕੁੱਟਿਆ ਅਤੇ ਦੁਖੀ ਕੀਤਾ ਜਾਣ ਲੱਗਿਆ। ਇਸ ਕਾਰਨ ਜਸਪ੍ਰੀਤ ਕੌਰ ਕਈ ਵਾਰ ਆਪਣੇ ਪੇਕੇ ਘਰ ਵਿੱਚ ਵੀ ਰਹੀ। ਪਰ ਸਹੁਰਿਆਂ ਵੱਲੋਂ ਸਮਝੌਤਾ ਕਰ ਲਿਆ ਜਾਂਦਾ ਸੀ।
ਬੀਤੀ ਸ਼ਾਮ ਲੜਕੀ ਦੇ ਸਹੁਰਿਆਂ ਤੋਂ ਫੋਨ ਆਇਆ ਕਿ ਜਸਪ੍ਰੀਤ ਕੌਰ ਦੇ ਬੇਹੋਸ਼ ਹੋਣ ਕਾਰਨ ਉਸ ਨੂੰ ਬਠਿੰਡਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿਸ ਲਈ ਉਹ ਜਲਦੀ-ਜਲਦੀ ਉਥੇ ਪਹੁੰਚ ਗਏ। ਜਦੋਂ ਉਹ ਹਸਪਤਾਲ ਪਹੁੰਚੇ ਤਾਂ ਬੇਟੀ ਦੀ ਦੇਹ ਦੇਖ ਕੇ ਪਰਿਵਾਰ ਫੁੱਟ-ਫੁੱਟ ਕੇ ਰੋ ਪਿਆ। ਦੂਜੇ ਪਾਸੇ ਇਸ ਮਾਮਲੇ ਸਬੰਧੀ ਸੂਚਨਾ ਮਿਲਦੇ ਸਾਰ ਹੀ ਮੌਕੇ ਉਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਉਤੇ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।