ਇਹ ਦੁਖ ਭਰਿਆ ਸਮਾਚਾਰ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਤੋਂ ਪ੍ਰਾਪਤ ਹੋਇਆ ਹੈ। ਇਥੋਂ ਦੇ ਕਸਬਾ ਸੁਰਸਿੰਘ ਵਿਚ ਬੀਤੇ ਦਿਨ ਇਕ ਕਾਰ ਐਕਸਯੂਵੀ ਨੰਬਰ ਪੀਬੀ47-ਐਫ -0515 ਬੀਤੇ ਅੰਮ੍ਰਿਤਸਰ ਤੋਂ ਭਿੱਖੀਵਿੰਡ ਵੱਲ ਜਾ ਰਹੀ ਸੀ। ਇਹ ਕਾਰ ਕਸਬਾ ਸੁਰਸਿੰਘ ਪਹੁੰਚਣ ਤੋਂ ਥੋੜ੍ਹਾ ਪਹਿਲਾਂ ਮੋਟਰਸਾਈਕਲ ਨੰਬਰ ਪੀ.ਬੀ.38-ਬੀ -7336 ਨਾਲ ਟਕਰਾ ਗਈ। ਇਸ ਹਾਦਸੇ ਵਿਚ ਇਕ ਨੌਜਵਾਨਾਂ ਦੀ ਘ-ਟਨਾ ਵਾਲੀ ਥਾਂ ਮੌਕੇ ਤੇ ਹੀ ਮੌ-ਤ ਹੋ ਗਈ। ਜਦੋਂ ਕਿ ਦੂਜੇ ਨੇ ਇਲਾਜ਼ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ।
ਹੁਣ ਇਸ ਮਾਮਲੇ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਬੀਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਸੁਰਸਿੰਘ ਦੀ ਮੌਕੇ ਉਤੇ ਹੀ ਮੌ-ਤ ਹੋ ਗਈ ਜਦੋਂ ਕਿ ਉਸ ਦੇ ਭਰਾ ਵਰਿੰਦਰ ਸਿੰਘ ਨੂੰ ਗੰਭੀਰ ਹਾਲਤ ਵਿਚ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਅੱਜ ਵਰਿੰਦਰ ਸਿੰਘ ਨੇ ਵੀ ਦਮ ਤੋੜ ਦਿੱਤਾ। ਗਰੀਬ ਪਰਿਵਾਰ ਦੇ ਦੋਵੇਂ ਨੌਜਵਾਨ ਰੋਜੀ ਰੋਟੀ ਕਮਾ ਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਸਨ ਪਰ ਅੱਜ ਉਨ੍ਹਾਂ ਦੀ ਮੌ-ਤ ਕਾਰਨ ਪਰਿਵਾਰ ਸਦਮੇ ਵਿਚ ਹੈ।
ਇਸ ਦੁੱਖ ਦੀ ਘੜੀ ਵਿਚ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਪਿੰਡ ਸੁਰਸਿੰਘ ਵਿਖੇ ਪਹੁੰਚ ਕੇ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਦਸੇ ਦਾ ਕਾਰਨ ਬਣੀ ਗੱਡੀ ਦੇ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਪੁਲਿਸ ਨੇ ਦੋਸ਼ੀ ਡਰਾਈਵਰ ਵਿਰੁੱਧ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।