ਪੰਜਾਬ ਵਿਚ ਜਿਲ੍ਹਾ ਪਟਿਆਲਾ ਦੇ ਪਾਤੜਾਂ ਤੋਂ ਬਹੁਤ ਹੀ ਦੁਖ ਦਾਈ ਖਬਰ ਸਾਹਮਣੇ ਆਈ ਹੈ। ਇੱਥੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਲੜਕੀ ਦੀ ਮੌ-ਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸਬ ਡਵੀਜ਼ਨ ਦੇ ਪਿੰਡ ਮੌਲਵੀਵਾਲਾ ਦੇ ਬੱਸ ਸਟੈਂਡ ਤੇ ਲੜਕੀ ਬੱਸ ਦੀ ਉਡੀਕ ਕਰ ਰਹੀ ਸੀ ਉਹ ਸਮੇਂ ਇਕ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਦਰੜ ਦਿੱਤਾ। ਜਿਸ ਕਾਰਨ ਉਸ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਇਸ ਹਾਦਸੇ ਤੋਂ ਬਾਅਦ ਗੱਡੀ ਪਲਟ ਕੇ ਖੇਤਾਂ ਵਿੱਚ ਜਾ ਕੇ ਡਿੱਗ ਪਈ। ਇਸ ਘ-ਟਨਾ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਮੁਖੀ ਪਾਤੜਾਂ ਐੱਸ. ਐੱਚ. ਓ. ਹਰਮਨਪ੍ਰੀਤ ਸਿੰਘ ਚੀਮਾ ਵਲੋਂ ਮੌਕੇ ਉਤੇ ਪਹੁੰਚ ਕੇ ਘ-ਟਨਾ ਸਥਾਨ ਦਾ ਮੁਆਇਨਾ ਕੀਤਾ ਗਿਆ।
ਪੁਲਿਸ ਨੇ ਦੇਹ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਭੇਜ ਦਿੱਤਾ। ਮ੍ਰਿਤਕ ਲੜਕੀ ਦੀ ਪਹਿਚਾਣ ਕਿਰਨਜੀਤ ਕੌਰ ਉਮਰ 22 ਸਾਲ ਦੇ ਰੂਪ ਵਜੋਂ ਹੋਈ ਹੈ। ਜੋ ਕਿ ਬਾਰਵ੍ਹੀਂ ਕਰਨ ਤੋਂ ਬਾਅਦ ਸ਼ਹਿਰ ਵਿਚ ਕੰਪਿਊਟਰ ਦਾ ਕੋਰਸ ਕਰ ਰਹੀ ਸੀ। ਮਜ਼ਦੂਰ ਪਰਿਵਾਰ ਨਾਲ ਸਬੰਧਤ ਲੜਕੀ ਦਾ ਭਰਾ ਮੱਧ ਪ੍ਰਦੇਸ਼ ਵਿੱਚ ਕੰਬਾਈਨ ਉਤੇ ਗਿਆ ਹੋਇਆ ਸੀ। ਉਸ ਨੇ ਆਪਣੀ ਮਿਹਨਤ ਨਾਲ ਕਮਾਏ ਕੁਝ ਪੈਸੇ ਆਪਣੇ ਖਾਤੇ ਵਿਚ ਪਾ ਦਿੱਤੇ ਸਨ, ਜਿਨ੍ਹਾਂ ਨੂੰ ਕਢਵਾਉਣ ਦੇ ਲਈ ਕਿਰਨਜੀਤ ਕੌਰ ਸ਼ਹਿਰ ਜਾ ਰਹੀ ਸੀ।
ਇਸ ਦੌਰਾਨ ਜਦੋਂ ਉਹ ਪਿੰਡ ਦੇ ਬੱਸ ਸਟੈਂਡ ਉਤੇ ਬੱਸ ਦੀ ਉਡੀਕ ਕਰ ਰਹੀ ਸੀ ਤਾਂ ਇਕ ਤੇਜ਼ ਰਫਤਾਰ ਹਰਿਆਣਾ ਨੰਬਰ ਪਲੇਟ ਵਾਲੀ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਉਸ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਐਸ. ਐਚ. ਓ. ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਘਟਨਾ ਸਵੇਰੇ 10 ਵਜੇ ਦੇ ਕਰੀਬ ਵਾਪਰੀ ਹੈ। ਇਸ ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਵਲੋਂ ਕਾਰ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਬਣਦੀ ਕਾਰ-ਵਾਈ ਕੀਤੀ ਜਾ ਰਹੀ ਹੈ।