ਪੰਜਾਬ ਵਿਚ ਜਿਲ੍ਹਾ ਫਰੀਦਕੋਟ ਵਿੱਚ ਇੱਕ ਤੇਜ਼ ਰਫ਼ਤਾਰ ਟਰੱਕ ਨੇ ਬਾਈਕ ਸਵਾਰ ਫਿਊਚਰ ਪੁਆਇੰਟ ਕਮਰਸ਼ੀਅਲ ਸੈਂਟਰ ਦੇ ਸੰਚਾਲਕ ਨੂੰ ਟੱਕਰ ਮਾ-ਰ ਦਿੱਤੀ। ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਪਿੱਛੇ ਬਾਈਕ ਉਤੇ ਆ ਰਹੇ ਭਰਾ ਨੇ ਜ਼ਖਮੀ ਨੂੰ ਲਿਜਾ ਕੇ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਮਾਮਲੇ ਦੀ ਸੂਚਨਾ ਮਿਲਣ ਤੇ ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਤੋਂ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਹੈ।
ਦੂਜੇ ਪਾਸੇ ਭਰਾ ਦੇ ਬਿਆਨਾਂ ਦੇ ਆਧਾਰ ਉੱਤੇ ਸ਼ਿਕਾਇਤ ਸ਼ਕਾਇਤ ਦਰਜ ਕਰਕੇ ਥਾਣਾ ਸਦਰ ਫਰੀਦਕੋਟ ਦੀ ਪੁਲਿਸ ਨੇ ਅਣਪਛਾਤੇ ਟਰੱਕ ਡਰਾਈਵਰ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦੋਸ਼ੀ ਦੀ ਭਾਲ ਵਿੱਚ ਲੱਗੀ ਹੋਈ ਹੈ। ਜਾਣਕਾਰੀ ਅਨੁਸਾਰ ਪਿੰਡ ਝੌਂਟੀਵਾਲਾ, ਜਿਲ੍ਹਾ ਫਰੀਦਕੋਟ ਦਾ ਰਹਿਣ ਵਾਲਾ ਕੁਲਜੀਤ ਸਿੰਘ ਵਿੱਚ ਫਿਊਚਰ ਪੁਆਇੰਟ ਕਮਰਸ਼ੀਅਲ ਸੈਂਟਰ ਚਲਾਉਂਦਾ ਸੀ। ਉਹ ਆਪਣੇ ਰੋਜ਼ਾਨਾ ਦੇ ਕੰਮ ਨੂੰ ਨਿਪਟਾ ਕੇ ਮੋਟਰਸਾਈਕਲ ਉਤੇ ਸਵਾਰ ਹੋਕੇ ਆਪਣੇ ਪਿੰਡ ਜਾ ਰਿਹਾ ਸੀ।
ਉਸ ਦਾ ਭਰਾ ਜਗਤਾਰ ਸਿੰਘ ਵੀ ਇੱਕ ਹੋਰ ਬਾਈਕ ਤੇ ਉਸ ਦੇ ਪਿੱਛੇ ਜਾ ਰਿਹਾ ਸੀ। ਜਗਤਾਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਪਿੰਡ ਮਚਾਕੀ ਕਲਾਂ ਦੇ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਭਰਾ ਕੁਲਜੀਤ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾ-ਰ ਦਿੱਤੀ। ਜਿਸ ਕਰਕੇ ਉਸ ਦਾ ਭਰਾ ਗੰਭੀਰ ਰੂਪ ਵਿਚ ਜਖਮੀ ਹੋ ਗਿਆ। ਇਸ ਦੌਰਾਨ ਟਰੱਕ ਡਰਾਈਵਰ ਟੱਕਰ ਮਾਰ ਕੇ ਮੌਕੇ ਤੋਂ ਫਰਾਰ ਹੋ ਗਿਆ।
ਉਹ ਕਿਸੇ ਤਰ੍ਹਾਂ ਆਪਣੇ ਭਰਾ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਲੈ ਕੇ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ਉਤੇ ਥਾਣਾ ਸਦਰ ਦੀ ਪੁਲਿਸ ਨੇ ਅਣਪਛਾਤੇ ਟਰੱਕ ਡਰਾਈਵਰ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।