ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਜਗਰਾਉਂ ਦੇ ਪਿੰਡ ਸ਼ੇਰਪੁਰ ਕਲਾਂ ਵਿੱਚ ਪ੍ਰੇਮ ਵਿਆਹ ਤੋਂ ਕਰੀਬ 10 ਮਹੀਨੇ ਬਾਅਦ, ਇੱਕ ਔਰਤ ਦਾ ਉਸ ਦੇ ਸਹੁਰੇ ਪਰਿਵਾਰ ਨੇ ਦਾਜ ਲਈ ਕਥਿਤ ਤੌਰ ਤੇ ਕ-ਤ-ਲ ਕਰ ਦਿੱਤਾ। ਥਾਣਾ ਸਦਰ ਜਗਰਾਉਂ ਦੀ ਪੁਲਿਸ ਨੇ ਸਹੁਰੇ ਪਰਿਵਾਰ ਖ਼ਿਲਾਫ਼ ਦਾਜ ਕਾਰਨ ਮੌ-ਤ ਦਾ ਕੇਸ ਦਰਜ ਕਰ ਲਿਆ ਹੈ। ਔਰਤ ਦਾ ਪਤੀ ਡਰਾਈਵਰ ਹੈ। ਪਤੀ ਗੁਹਾਟੀ ਵਿਚ ਸੀ ਅਤੇ ਪੁਲਿਸ ਵੱਲੋਂ ਉਸ ਤੇ ਵੀ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਸ ਮਹਿਲਾ ਦੀ ਪਹਿਚਾਣ 22 ਸਾਲਾ ਲਵਪ੍ਰੀਤ ਕੌਰ ਦੇ ਰੂਪ ਵਜੋਂ ਹੋਈ ਹੈ। ਪੁਲਿਸ ਨੇ ਉਸ ਦੇ ਪਤੀ ਗੁਰਿੰਦਰ ਸਿੰਘ, ਸਹੁਰਾ ਆਤਮਾ ਸਿੰਘ, ਦਿਉਰ ਜਾਦੂ, ਭਰਜਾਈ ਗੁੱਗੂ ਅਤੇ ਇੱਕ ਹੋਰ ਰਿਸ਼ਤੇਦਾਰ ਬਲਜੀਤ ਕੌਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਘ-ਟਨਾ ਤੋਂ ਬਾਅਦ ਦੋਸ਼ੀ ਘਰ ਨੂੰ ਜਿੰਦਾ ਲਾ ਕੇ ਫਰਾਰ ਹੋ ਗਏ ਹਨ। ਔਰਤ ਦੇ ਪਿਤਾ ਗੁਰਬਖਸ਼ ਸਿੰਘ ਵਾਸੀ ਨਿਊ ਜਨਤਾ ਨਗਰ ਦੇ ਬਿਆਨਾਂ ਉਤੇ ਮਾਮਲਾ ਦਰਜ ਕੀਤਾ ਗਿਆ ਹੈ।
ਉਸ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਗੁਰਵਿੰਦਰ ਸਿੰਘ ਨਾਲ 24 ਜੂਨ 2022 ਨੂੰ ਪ੍ਰੇਮ ਵਿਆਹ ਹੋਇਆ ਸੀ। ਉਸ ਨੇ ਦੋਸ਼ ਲਾਇਆ ਕਿ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਲਵਪ੍ਰੀਤ ਕੌਰ ਦੇ ਪਤੀ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਦਾਜ ਲਈ ਦੁਖੀ ਕਰਨਾ ਸ਼ੁਰੂ ਕਰ ਦਿੱਤਾ। ਲਵਪ੍ਰੀਤ ਵੱਲੋਂ ਇਸ ਸਬੰਧੀ ਸ਼ਿਕਾਇਤ ਕਰਨ ਉਤੇ ਉਨ੍ਹਾਂ ਨੇ ਕਈ ਵਾਰ ਦਖਲ ਅੰਦਾਜ਼ੀ ਕੀਤੀ। ਦੋਸ਼ੀ ਉਸ ਨੂੰ ਤੰਗ ਨਹੀਂ ਕਰਨ ਦਾ ਵਾਅਦਾ ਕਰਦਾ ਸੀ ਪਰ ਕੁਝ ਦਿਨਾਂ ਬਾਅਦ ਫਿਰ ਉਸ ਨੂੰ ਤੰਗ ਕਰਨਾ ਸ਼ੁਰੂ ਕਰ ਦਿੱਤਾ।
ਉਸ ਨੇ ਦੱਸਿਆ ਕਿ 18 ਅਪ੍ਰੈਲ ਨੂੰ ਲਵਪ੍ਰੀਤ ਨੇ ਆਪਣੀ ਮਾਂ ਨੂੰ ਫੋਨ ਕੀਤਾ ਕਿ ਉਸ ਦੇ ਸਹੁਰੇ ਉਸ ਨੂੰ ਦਾਜ ਲਈ ਫਿਰ ਤੋਂ ਤੰਗ ਕਰ ਰਹੇ ਹਨ ਤਾਂ ਉਨ੍ਹਾਂ ਕਿਹਾ ਕਿ ਉਹ ਅਗਲੇ ਦਿਨ ਉਸ ਦੇ ਪਤੀ ਦੇ ਘਰ ਜਾ ਕੇ ਉਸ ਨਾਲ ਗੱਲ ਕਰਨਗੇ। ਉਸ ਨੇ ਦੱਸਿਆ ਕਿ ਸ਼ਾਮ ਨੂੰ ਉਸ ਨੂੰ ਦੋਸ਼ੀ ਦੇ ਰਿਸ਼ਤੇਦਾਰ ਦਾ ਫੋਨ ਆਇਆ, ਜਿਸ ਨੇ ਉਸ ਨੂੰ ਦੱਸਿਆ ਕਿ ਲਵਪ੍ਰੀਤ ਦਾ ਸ਼ੂਗਰ ਲੈਵਲ ਅਤੇ ਬੀਪੀ ਵੀ ਘੱਟ ਗਿਆ ਹੈ। ਪਰਿਵਾਰ ਵਾਲੇ ਉਸ ਨੂੰ ਨੇੜੇ ਦੇ ਹਸਪਤਾਲ ਲੈ ਗਏ ਸਨ, ਪਰ ਡਾਕਟਰਾਂ ਨੇ ਉਸ ਦਾ ਗੰਭੀਰ ਹਾਲ ਦੇਖਦੇ ਹੋਏ ਉਸ ਨੂੰ ਵਿਸ਼ੇਸ਼ ਹਸਪਤਾਲ ਲਿਜਾਣ ਲਈ ਕਿਹਾ ਹੈ।
ਗੁਰਬਖਸ਼ ਸਿੰਘ ਨੇ ਦੋਸ਼ ਲਗਾਇਆ ਕਿ ਜਦੋਂ ਉਹ ਹਸਪਤਾਲ ਪਹੁੰਚੇ ਤਾਂ ਉਨ੍ਹਾਂ ਨੇ ਦੇਖਿਆ ਕਿ ਲਵਪ੍ਰੀਤ ਦੀ ਪਹਿਲਾਂ ਹੀ ਮੌ-ਤ ਹੋ ਚੁੱਕੀ ਸੀ। ਉਸ ਨੇ ਦਾਅਵਾ ਕੀਤਾ ਕਿ ਲਵਪ੍ਰੀਤ ਦੀ ਗਰਦਨ ਤੇ ਗਲਾ ਘੁੱ-ਟ-ਣ ਦੇ ਨਿਸ਼ਾਨ ਸਨ ਅਤੇ ਉਸ ਦੇ ਮੂੰਹ ਵਿਚੋਂ ਝੱਗ ਆ ਰਹੀ ਸੀ। ਉਨ੍ਹਾਂ ਨੂੰ ਸ਼ੰਕਾ ਹੈ ਕਿ ਦੋਸ਼ੀਆਂ ਨੇ ਉਸ ਦੀ ਗਲ ਦਬਾ ਕੇ ਹੱ-ਤਿ-ਆ ਕਰ ਦਿੱਤੀ ਹੈ।
ਥਾਣਾ ਗਾਲਿਬ ਕਲਾਂ ਦੇ ਇੰਚਾਰਜ ਸਬ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 304-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀ ਸੰਯੁਕਤ ਪਰਿਵਾਰ ਵਿੱਚ ਰਹਿੰਦੇ ਹਨ। ਪੁਲਿਸ ਨੇ ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੀ ਕੀਤੀ ਪਰ ਉਹ ਸਾਰੇ ਘਰ ਨੂੰ ਤਾਲਾ ਲਗਾ ਕੇ ਫਰਾਰ ਹਨ।