ਪੰਜਾਬ ਵਿਚ ਜਿਲ੍ਹਾ ਬਰਨਾਲਾ ਦੇ ਨੇੜਲੇ ਪਿੰਡ ਠੀਕਰੀਵਾਲਾ ਵਿਖੇ ਬੀਤੀ ਰਾਤ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੀ ਟੱਕਰ ਹੋਣ ਕਾਰਨ ਦੋਵੇਂ ਮੋਟਰਸਾਈਕਲ ਚਾਲਕਾਂ ਦੀ ਮੌ-ਤ ਹੋ ਜਾਣ ਦੀ ਦੁਖਦ ਖ਼ਬਰ ਪ੍ਰਾਪਤ ਹੋਈ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਬਰਨਾਲਾ ਦੇ ਏ. ਐਸ. ਆਈ. ਜੱਗਾ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਉਮਰ 24 ਸਾਲ ਪੁੱਤਰ ਮਲਕੀਤ ਸਿੰਘ ਵਾਸੀ ਰਣਜੀਤ ਨਗਰ ਖੁੱਡੀ ਰੋਡ, ਬਰਨਾਲਾ ਪਤਨੀ ਤੁਲਸਾ ਰਾਣੀ, ਪੁੱਤਰੀ ਹੁਸਨਪ੍ਰੀਤ ਕੌਰ ਉਮਰ 7 ਸਾਲ ਅਤੇ ਛੋਟੀ ਲੜਕੀ ਗੁਰਕੀਰਤ ਕੌਰ ਉਮਰ 2 ਸਾਲ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਬਰਨਾਲਾ ਦੇ ਪਿੰਡ ਸਹਿਜੜਾ ਆ ਰਿਹਾ ਸੀ।
ਇਸ ਦੌਰਾਨ ਜਦੋਂ ਉਹ ਰਾਤ 8 ਵਜੇ ਦੇ ਕਰੀਬ ਸੀਨੀਅਰ ਸੈਕੰਡਰੀ ਸਕੂਲ ਪਿੰਡ ਠੀਕਰੀਵਾਲਾ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਮਨਪ੍ਰੀਤ ਸਿੰਘ ਉਮਰ 25 ਸਾਲ ਪੁੱਤਰ ਹਰਬੰਸ ਸਿੰਘ ਅਤੇ ਉਸ ਦਾ ਸਾਥੀ ਹਰਮਨਜੋਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਕਲਾਲਾ ਤੋਂ ਮੋਟਰਸਾਈਕਲ ਤੇ ਆ ਰਹੇ ਸਨ ਤਾਂ ਦੋਵਾਂ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਤੋਂ ਟੱਕਰ ਹੋ ਗਈ। ਇਹ ਟੱਕਰ ਇੰਨੀ ਜ਼ਬਰ-ਦਸਤ ਸੀ ਕਿ ਦੋਨੋਂ ਮੋਟਰਸਾਈਕਲ ਸਵਾਰ ਬਲਵਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਦੀ ਮੌ-ਤ ਹੋ ਗਈ, ਜਦੋਂ ਕਿ ਬਲਵਿੰਦਰ ਸਿੰਘ ਦੀ ਪਤਨੀ ਤੁਲਸਾ ਰਾਣੀ, ਬੱਚੇ ਹੁਸਨਪ੍ਰੀਤ ਕੌਰ ਅਤੇ ਗੁਰਕੀਰਤ ਕੌਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਭਾਰਤੀ ਕਰਾਇਆ ਗਿਆ।
ਜ਼ਖਮੀਆਂ ਦਾ ਨਾਜ਼ੁਕ ਹਾਲ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਫਰੀਦਕੋਟ ਹਸਪਤਾਲ ਲਈ ਰੈਫਰ ਕਰ ਦਿੱਤਾ। ਜਦੋਂ ਕਿ ਹਰਮਨਜੋਤ ਸਿੰਘ ਨੂੰ ਗੰਭੀਰ ਜ਼ਖਮੀ ਹਾਲ ਵਿਚ ਬਰਨਾਲਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਾਇਆ ਗਿਆ। ਉਨ੍ਹਾਂ ਦੱਸਿਆ ਕਿ ਥਾਣਾ ਸਦਰ ਬਰਨਾਲਾ ਵੱਲੋਂ ਮ੍ਰਿਤਕ ਬਲਵਿੰਦਰ ਸਿੰਘ ਦੇ ਪਿਤਾ ਮਲਕੀਤ ਸਿੰਘ ਵਾਸੀ ਬਰਨਾਲਾ ਅਤੇ ਮ੍ਰਿਤਕ ਮਨਪ੍ਰੀਤ ਸਿੰਘ ਦੇ ਪਿਤਾ ਹਰਬੰਸ ਸਿੰਘ ਵਾਸੀ ਕਲਾਲਾ ਦੇ ਬਿਆਨਾਂ ਦੇ ਆਧਾਰ ਉਤੇ 174 ਦੀ ਕਾਰਵਾਈ ਕਰਦੇ ਹੋਏ ਦੇਹਾ ਦਾ ਪੋਸਟ ਮਾਰਟਮ ਕਰਵਾ ਕੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।