ਦੁਕਾਨ ਤੋਂ ਘਰ ਆਉਂਦੇ ਸਮੇਂ ਸਕੂਟਰ ਮਕੈਨਿਕ ਦੀ ਮੁਕਾਈ ਜਿੰਦਗੀ, ਭਰਾ ਨੇ ਪੁਲਿਸ ਨੂੰ ਦਰਜ ਕਰਵਾਏ ਇਹ ਬਿਆਨ

Punjab

ਪੰਜਾਬ ਸੂਬੇ ਦੇ ਜਿਲ੍ਹਾ ਲੁਧਿਆਣਾ ਵਿੱਚ ਇੱਕ ਸਕੂਟਰ ਮਕੈਨਿਕ ਦਾ ਕ-ਤ-ਲ ਕਰ ਦਿੱਤਾ ਗਿਆ। ਇਸ ਕ-ਤ-ਲ ਦੇ ਤਿੰਨ ਦਿਨ ਬਾਅਦ ਪੁਲੀਸ ਵਲੋਂ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਕਿਉਂਕਿ ਖਬਰ ਲਿਖੇ ਜਾਣ ਤੱਕ ਪੁਲਿਸ ਨੂੰ ਇਸ ਮਾਮਲੇ ਸਬੰਧੀ ਕੋਈ ਵੀ ਸੁਰਾਗ ਨਹੀਂ ਮਿਲਿਆ। ਮ੍ਰਿਤਕ ਦੀ ਪਹਿਚਾਣ ਬਲਵਿੰਦਰ ਸਿੰਘ ਉਰਫ ਛਿੰਦਾ ਵਾਸੀ ਪਿੰਡ ਧੂਰਕੋਟ ਦੇ ਰੂਪ ਵਜੋਂ ਹੋਈ ਹੈ। ਉਹ ਪਿੰਡ ਨੱਥੋਵਾਲ ਵਿੱਚ ਮੋਟਰਸਾਈਕਲ ਰਿਪੇਅਰ ਕਰਨ ਦੀ ਵਰਕਸ਼ਾਪ ਚਲਾਉਂਦਾ ਸੀ।

ਇਸ ਮਾਮਲੇ ਸਬੰਧੀ ਮ੍ਰਿਤਕ ਦੇ ਛੋਟੇ ਭਰਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਦਾ 8 ਮਈ ਨੂੰ ਕਿਸੇ ਅਣਪਛਾਤੇ ਵਿਅਕਤੀ ਨਾਲ ਝਗੜਾ ਹੋਇਆ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਅਗਲੇ ਦਿਨ ਘਰ ਆਉਂਦੇ ਸਮੇਂ ਉਕਤ ਵਿਅਕਤੀ ਨੇ ਉਸ ਦੇ ਭਰਾ ਦਾ ਕ-ਤ-ਲ ਕਰ ਦਿੱਤਾ। ਪੁਲਿਸ ਨੇ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ਉਤੇ ਧਾਰਾ 302 ਤਹਿਤ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਆਪਣੇ ਪਿੱਛੇ ਦੋ ਲੜਕੇ ਅਤੇ ਪਤਨੀ ਛੱਡ ਗਿਆ ਹੈ। ਅੱਗੇ ਜਸਵਿੰਦਰ ਸਿੰਘ ਪਿੰਡ ਧੂਰਕੋਟ ਨੇ ਦੱਸਿਆ ਕਿ ਉਸ ਦੇ ਭਰਾ ਦੀ ਪਿੰਡ ਨੱਥੋਵਾਲ ਵਿੱਚ ਮੋਟਰਸਾਈਕਲ ਰਿਪੇਅਰਿੰਗ ਦੀ ਦੁਕਾਨ ਹੈ। ਰੌਜਾਨਾ ਆਮ ਤੌਰ ਉਤੇ ਉਸ ਦਾ ਭਰਾ ਸਵੇਰੇ ਕਰੀਬ 9 ਵਜੇ ਘਰ ਤੋਂ ਦੁਕਾਨ ਲਈ ਚਲਿਆ ਜਾਂਦਾ ਸੀ ਅਤੇ ਦੇਰ ਨਾਲ ਵਾਪਸ ਆਉਂਦਾ ਸੀ।

ਮ੍ਰਿਤਕ ਦੀ ਤਸਵੀਰ

ਭਤੀਜੇ ਨੇ ਦਿੱਤੀ ਸੂਚਨਾ

ਉਸ ਨੇ ਦੱਸਿਆ ਕਿ 9 ਮਈ ਨੂੰ ਦੁਪਹਿਰ ਕਰੀਬ 3 ਵਜੇ ਉਸ ਦਾ ਭਰਾ ਆਪਣੇ ਮੋਟਰਸਾਈਕਲ ਉਤੇ ਵਰਕਸ਼ਾਪ ਤੇ ਗਿਆ ਸੀ। ਉਸ ਨੂੰ ਉਸ ਦੇ ਭਤੀਜੇ ਨੇ ਦੱਸਿਆ ਕਿ ਬਲਵਿੰਦਰ ਨੱਥੋਵਾਲ ਅਤੇ ਧੂਰਕੋਟ ਵਿਚਕਾਰ ਸੜਕ ਉਤੇ ਗੰਭੀਰ ਜ਼ਖ਼ਮੀ ਹਾਲਤ ਵਿੱਚ ਪਿਆ ਹੈ। ਭਰਾ ਦੇ ਸਿਰ ਉਤੇ ਗੰਭੀਰ ਸੱਟਾਂ ਲੱਗੀਆਂ ਸਨ ਅਤੇ ਬਲੱਡ ਵਹਿ ਰਿਹਾ ਸੀ। ਉਸ ਨੂੰ ਤੁਰੰਤ ਰਾਏਕੋਟ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਘਰ ਆਉਂਦੇ ਸਮੇਂ ਕੀਤਾ ਹਮਲਾ

ਜਸਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਰਾਤ ਨੂੰ ਕਰੀਬ 9 ਵਜੇ ਆਪਣੀ ਦੁਕਾਨ ਬੰਦ ਕਰਕੇ ਵਾਪਸ ਆਪਣੇ ਘਰ ਧੂਰਕੋਟ ਨੂੰ ਆ ਰਿਹਾ ਸੀ ਤਾਂ ਅਣਪਛਾਤੇ ਹਮਲਾ-ਵਰ ਨੇ ਉਸ ਉਤੇ ਵਾਰ ਕਰ ਦਿੱਤਾ। ਥਾਣਾ ਸਦਰ ਦੀ ਸਬ. ਇੰਸਪੈਕਟਰ ਕਮਲਦੀਪ ਕੌਰ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਰਾਏਕੋਟ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 302 (ਹੱ-ਤਿ-ਆ) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਜੇ ਤੱਕ ਦੋਸ਼ੀਆਂ ਦਾ ਪਤਾ ਨਹੀਂ ਲਗਾ ਸਕੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *