ਪੰਜਾਬ ਸੂਬੇ ਦੇ ਸੁਲਤਾਨਪੁਰ ਲੋਧੀ ਵਿੱਚ ਇੱਕ ਔਰਤ ਦਾ ਕ-ਤ-ਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਘਟਨਾ ਵੀਰਵਾਰ ਰਾਤ ਕਰੀਬ 9.30 ਕੁ ਵਜੇ ਵਾਪਰੀ ਹੈ। ਔਰਤ ਦੇ ਜਵਾਈ ਉਤੇ ਕ-ਤ-ਲ ਦਾ ਦੋਸ਼ ਲੱਗਿਆ ਹੈ। ਸੁਲਤਾਨਪੁਰ ਲੋਧੀ ਦੇ ਡੀ. ਐਸ. ਪੀ. ਬਬਨਦੀਪ ਸਿੰਘ ਅਤੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲੀਸ ਨੇ ਮੌਕੇ ਉਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕੀਤੀ। ਇਹ ਘ-ਟ-ਨਾ ਸੁਲਤਾਨਪੁਰ ਲੋਧੀ ਦੇ ਅਰਬਨ ਅਸਟੇਟ (ਪੁੱਡਾ ਕਲੋਨੀ) ਵਿੱਚ ਵਾਪਰੀ ਹੈ। ਦੂਜੇ ਪਾਸੇ ਸੋਸ਼ਲ ਮੀਡੀਆ ਉਤੇ ਜਵਾਈ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਉਹ ਖੁ-ਦ-ਕੁ-ਸ਼ੀ ਦੀ ਗੱਲ ਕਰ ਰਿਹਾ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।
ਮੌਕੇ ਉਤੇ ਪਹੁੰਚੀ ਪੁਲਿਸ ਤਾਂ ਮਿਲੀ ਸੱਸ ਦੀ ਦੇਹ
ਡੀ. ਐਸ. ਪੀ. ਬਬਨਦੀਪ ਸਿੰਘ ਨੇ ਦੱਸਿਆ ਕਿ ਸ਼ਾਮ ਕਰੀਬ 6 ਵਜੇ ਬਲਵਿੰਦਰ ਸਿੰਘ ਨਾਮ ਦੇ ਇਕ ਵਿਅਕਤੀ ਦੀ ਵੀਡੀਓ ਮਿਲੀ ਸੀ। ਜੋ ਪਿੰਡ ਸਰਾਏ ਜੱਟਾਂ ਦਾ ਰਹਿਣ ਵਾਲਾ ਹੈ। ਕੁਝ ਦਿਨਾਂ ਤੋਂ ਉਹ ਡਿਪ੍ਰੈਸ਼ਨ ਵਿਚ ਸੀ। ਵੀਡੀਓ ਵਿਚ ਉਹ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਗੱਲ ਕਰ ਰਿਹਾ ਸੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਬਲਵਿੰਦਰ ਸਿੰਘ ਦੇ ਘਰ ਜਾ ਕੇ ਜਾਂਚ ਕੀਤੀ ਤਾਂ ਕਿ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਜਾ ਸਕੇ। ਪਰ ਉਹ ਨਹੀਂ ਮਿਲਿਆ। ਇਸ ਤੋਂ ਬਾਅਦ ਉਸ ਦੇ ਫੋਨ ਦੀ ਲੋਕੇਸ਼ਨ ਦੇ ਆਧਾਰ ਉਤੇ ਪੁਲਿਸ ਟੀਮ ਅਰਬਨ ਅਸਟੇਟ ਸਥਿਤ ਉਸ ਦੇ ਸਹੁਰੇ ਘਰ ਪਹੁੰਚੀ। ਇੱਥੇ ਜਦੋਂ ਟੀਮ ਨੇ ਅੰਦਰ ਜਾ ਕੇ ਦੇਖਿਆ ਤਾਂ ਇੱਕ ਕਮਰੇ ਵਿੱਚ ਸੱਸ ਦੀ ਦੇਹ ਪਈ ਸੀ।
ਮ੍ਰਿਤਕ ਦੀ ਪਹਿਚਾਣ ਜਸਵੀਰ ਕੌਰ ਪਤਨੀ ਨਿਰਵੈਲ ਸਿੰਘ ਵਾਸੀ ਅਰਬਨ ਅਸਟੇਟ ਦੇ ਰੂਪ ਵਜੋਂ ਹੋਈ ਹੈ। ਡੀ. ਐਸ. ਪੀ. ਨੇ ਦੱਸਿਆ ਕਿ ਬਲਵਿੰਦਰ ਸਿੰਘ ਅਮਰੀਕਾ ਜਾਣਾ ਚਾਹੁੰਦਾ ਸੀ ਕਿਉਂਕਿ ਉਸ ਦੀ ਪਤਨੀ ਰਾਜਵਿੰਦਰ ਕੌਰ ਆਪਣੇ ਬੱਚਿਆਂ ਨਾਲ ਅਮਰੀਕਾ ਵਿੱਚ ਰਹਿੰਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੁਆਈ ਨੂੰ ਵਿਦੇਸ਼ ਲਿਜਾਣ ਦੇ ਯਤਨ ਵੀ ਕੀਤੇ ਗਏ ਸਨ, ਪਰ ਉਹ ਰਸਤੇ ਵਿਚੋਂ ਹੀ ਫੜ ਹੋਣ ਕਾਰਨ ਵਾਪਸ ਭੇਜ ਦਿੱਤਾ ਗਿਆ। ਜਿਸ ਕਰਕੇ ਉਹ ਕੁਝ ਦਿਨਾਂ ਤੋਂ ਡਿਪ੍ਰੈਸ਼ਨ ਵਿਚ ਸੀ। ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। CCTV ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਘਰ ਵਿਚ ਇਕੱਲੀ ਸੀ, ਜਸਵੀਰ ਕੌਰ
ਮ੍ਰਿਤਕਾ ਦੀ ਰਿਸ਼ਤੇਦਾਰ ਲਖਵਿੰਦਰ ਕੌਰ ਨੇ ਦੱਸਿਆ ਕਿ ਜਸਵੀਰ ਕੌਰ ਘਰ ਵਿਚ ਇਕੱਲੀ ਰਹਿੰਦੀ ਸੀ। ਉਨ੍ਹਾਂ ਦਾ ਪੁੱਤਰ ਲੰਬੇ ਸਮੇਂ ਤੋਂ ਅਮਰੀਕਾ ਵਿਚ ਹੈ। ਧੀ ਵੀ ਆਪਣੇ ਬੱਚਿਆਂ ਨਾਲ ਅਮਰੀਕਾ ਵਿਚ ਰਹਿੰਦੀ ਹੈ। ਬਲਵਿੰਦਰ ਸਿੰਘ ਦਾ ਵਿਆਹ 2009 ਵਿੱਚ ਰਾਜਵਿੰਦਰ ਕੌਰ ਨਾਲ ਹੋਇਆ ਸੀ। ਉਨ੍ਹਾਂ ਨੇ ਪੁਲਿਸ ਤੋਂ ਜਸਵੀਰ ਕੌਰ ਦਾ ਕ-ਤ-ਲ ਕਰਨ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।