ਪੰਜਾਬ ਸੂਬੇ ਦੇ ਜਿਲ੍ਹਾ ਬਠਿੰਡਾ ਵਿੱਚ ਥਰਮਲ ਪਲਾਂਟ ਦੀ ਝੀਲ ਨੰਬਰ – 2 ਦੇ ਵਿੱਚੋਂ ਇੱਕ ਨੌਜਵਾਨ ਦੀ ਦੇਹ ਮਿਲੀ ਹੈ। ਇਸ ਮਾਮਲੇ ਬਾਰੇ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਸੰਮਤੀ ਦੇ ਵਰਕਰ ਅਤੇ ਥਰਮਲ ਥਾਣੇ ਦੇ ਕਰਮਚਾਰੀ ਮੌਕੇ ਉਤੇ ਪਹੁੰਚ ਗਏ। ਪੁਲੀਸ ਦੀ ਮੌਜੂਦਗੀ ਦੇ ਵਿੱਚ ਸਹਾਰਾ ਜਨਸੇਵਾ ਦੇ ਵਰਕਰਾਂ ਵਲੋਂ ਨੌਜਵਾਨ ਦੀ ਦੇਹ ਨੂੰ ਝੀਲ ਵਿੱਚੋਂ ਬਾਹਰ ਕੱਢਿਆ ਗਿਆ। ਪੁਲਿਸ ਨੇ ਮੁੱਢਲੀ ਕਾਰਵਾਈ ਤੋਂ ਬਾਅਦ ਦੇਹ ਨੂੰ ਪੋਸਟ ਮਾਰਟਮ ਦੇ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ।
ਪੁਲਿਸ ਕਢਵਾਏਗੀ ਪੈਨ ਡਰਾਈਵ ਦਾ ਡਾਟਾ
ਜਾਣਕਾਰੀ ਮਿਲੀ ਹੈ ਕਿ ਮੁੱਢਲੀ ਜਾਂਚ ਵਿਚ ਨੌਜਵਾਨ ਦੀ ਜੇਬ ਵਿਚੋਂ ਇਕ ਆਧਾਰ ਕਾਰਡ ਮਿਲਿਆ ਹੈ | ਜਿਸ ਉਤੇ ਮਹਿਕਦੀਪ ਲਿਖਿਆ ਹੋਇਆ ਹੈ, ਜਿਹੜਾ ਕਿ ਬਠਿੰਡਾ ਦੀ ਰੇਲਵੇ ਕਲੋਨੀ ਦਾ ਰਹਿਣ ਵਾਲਾ ਹੈ। ਇਹ ਹਾਦਸਾ ਹੈ ਜਾਂ ਖੁ-ਦ-ਕੁ-ਸ਼ੀ, ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਨੌਜਵਾਨ ਦੀ ਤਸਵੀਰ
ਦੂਜੇ ਪਾਸੇ ਇਸ ਮਾਮਲੇ ਸਬੰਧੀ ਸਹਾਰਾ ਜਨਸੇਵਾ ਦੇ ਕਰਮਚਾਰੀ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਸਵੇਰੇ 9 ਵਜੇ ਦੇ ਕਰੀਬ ਕੰਟਰੋਲ ਰੂਮ ਨੰਬਰ ਉਤੇ ਸੂਚਨਾ ਮਿਲੀ ਸੀ ਕਿ ਝੀਲ ਨੰਬਰ 2 ਦੇ ਵਿਚ ਇਕ ਨੌਜਵਾਨ ਦੀ ਦੇਹ ਪਈ ਹੈ। ਉਹ ਤੁਰੰਤ ਹੀ ਮੌਕੇ ਉਤੇ ਪਹੁੰਚ ਗਏ। ਰਾਜਿੰਦਰ ਕੁਮਾਰ ਦੇ ਅਨੁਸਾਰ ਉਨ੍ਹਾਂ ਨੇ ਥਰਮਲ ਥਾਣੇ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਦੇ ਆਉਣ ਤੋਂ ਬਾਅਦ ਦੇਹ ਨੂੰ ਝੀਲ ਵਿਚੋਂ ਬਾਹਰ ਕੱਢਿਆ ਗਿਆ। ਜਿਸ ਨੂੰ ਪੋਸਟ ਮਾਰਟਮ ਦੇ ਲਈ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ।
ਮੌਕੇ ਦੀ ਤਸਵੀਰ
ਮ੍ਰਿਤਕ ਨੌਜਵਾਨ ਦੀ ਜੇਬ ਵਿਚੋਂ ਇਕ ਪੈੱਨ ਡਰਾਈਵ ਵੀ ਮਿਲੀ ਹੈ, ਜਿਸ ਦਾ ਡਾਟਾ ਕੱਢ ਕੇ ਜਾਂਚ ਨੂੰ ਅੱਗੇ ਵਧਾਇਆ ਜਾਵੇਗਾ। ਫਿਲਹਾਲ ਪੁਲਿਸ ਵਲੋਂ ਲਾਪਤਾ ਵਿਅਕਤੀਆਂ ਦਾ ਰਿਕਾਰਡ ਮੰਗਵਾਇਆ ਗਿਆ ਹੈ। ਨੌਜਵਾਨ ਦੀ ਦੇਹ ਦੇ ਦਾਅਵੇਦਾਰ ਦੀ ਵੀ ਉਡੀਕ ਕੀਤੀ ਜਾ ਰਹੀ ਹੈ। ਉਸ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।