ਛੱਤੀਸਗੜ੍ਹ ਦੇ ਜਿਲ੍ਹਾ ਰਾਏਗੜ੍ਹ ਵਿੱਚ ਇੱਕ ਸੜਕ ਹਾਦਸੇ ਵਿੱਚ ਪਤੀ ਅਤੇ ਪਤਨੀ ਦੀ ਮੌ-ਤ ਹੋ ਗਈ ਹੈ। ਦੋਵੇਂ ਜੀਅ ਮੋਟਰਸਾਈਕਲ ਉਤੇ ਸਵਾਰ ਹੋ ਕੇ ਕਿਸੇ ਰਿਸ਼ਤੇਦਾਰ ਦੇ ਘਰ ਇਕ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਜਾ ਰਹੇ ਸਨ। ਰਸਤੇ ਵਿੱਚ ਜਾਂਦਿਆਂ ਉਨ੍ਹਾਂ ਨੂੰ ਇਕ ਟਰਾਲੇ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਦੋਵਾਂ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਇਸ ਦੌਰਾਨ ਦੋ ਬੱਚੇ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਹ ਹਾਦਸਾ ਖਰਸੀਆ ਥਾਣਾ ਏਰੀਏ ਵਿਚ ਵਾਪਰਿਆ ਹੈ।
ਬੇਟੀ ਅਤੇ ਭਤੀਜਾ ਵੀ ਸਨ ਬਾਇਕ ਤੇ ਸਵਾਰ
ਇਸ ਮਾਮਲੇ ਸਬੰਧੀ ਮਿਲੀ ਜਾਣਕਾਰੀ ਮੁਤਾਬਕ ਪੁਸੌਰ ਥਾਣਾ ਏਰੀਏ ਦੇ ਪਿੰਡ ਜਟਰੀ ਨਿਵਾਸੀ ਤੋਰੇਸ਼ ਪਟੇਲ ਉਮਰ 30 ਸਾਲ, ਪਤਨੀ ਬੀਨਾ ਪਟੇਲ ਉਮਰ 28 ਸਾਲ ਆਪਣੀ ਬੇਟੀ ਵੇਦਾਂਸੀ ਪਟੇਲ ਉਮਰ ਡੇਢ ਸਾਲ, ਭਤੀਜੇ ਸ਼੍ਰੇਆਂਸ਼ ਪਟੇਲ ਉਮਰ 6 ਸਾਲ ਨਾਲ ਸ਼ਨੀਵਾਰ ਰਾਤ ਨੂੰ ਘਰੋਂ ਗਿਆ ਸੀ। ਉਹ ਸਾਰੇ ਅਜੇ ਰਾਣੀਸਾਗਰ ਹੀ ਪਹੁੰਚੇ ਸਨ ਕਿ ਇਹ ਹਾਦਸਾ ਵਾਪਰ ਗਿਆ।
ਡਰਾਈਵਰ ਗੱਡੀ ਛੱਡ ਕੇ ਹੋਇਆ ਫਰਾਰ
ਦੱਸਿਆ ਜਾ ਰਿਹਾ ਹੈ ਕਿ ਟਰਾਲਾ ਕਾਫ਼ੀ ਤੇਜ਼ ਰਫਤਾਰ ਨਾਲ ਆ ਰਿਹਾ ਸੀ। ਜਿਸ ਨੇ ਉਨ੍ਹਾਂ ਨੂੰ ਸਾਹਮਣੇ ਤੋਂ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਜ਼ਬਰ-ਦਸਤ ਸੀ ਕਿ ਪਤੀ ਅਤੇ ਪਤਨੀ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਜਦੋਂ ਕਿ ਮੋਟਰਸਾਈਕਲ ਤੇ ਉਨ੍ਹਾਂ ਨਾਲ ਸਵਾਰ ਦੋਵੇਂ ਬੱਚੇ ਜ਼ਖਮੀ ਹੋ ਗਏ। ਦੂਜੇ ਪਾਸੇ ਇਸ ਘਟਨਾ ਤੋਂ ਬਾਅਦ ਦੋਸ਼ੀ ਟਰੱਕ ਡਰਾਈਵਰ ਗੱਡੀ ਛੱਡ ਕੇ ਫਰਾਰ ਹੋ ਗਿਆ।
ਸਥਾਨਕ ਲੋਕਾਂ ਨੇ ਦਿੱਤੀ ਪੁਲਿਸ ਨੂੰ ਸੂਚਨਾ
ਇਸ ਹਾਦਸੇ ਤੋਂ ਬਾਅਦ ਆਸਪਾਸ ਦੇ ਲੋਕ ਮੌਕੇ ਉਤੇ ਪਹੁੰਚ ਗਏ ਸਨ। ਉਨ੍ਹਾਂ ਨੇ ਤੁਰੰਤ ਇਸ ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਟੀਮ ਮੌਕੇ ਉਤੇ ਪਹੁੰਚ ਗਈ। ਫਿਰ ਜ਼ਖਮੀ ਬੱਚਿਆਂ ਨੂੰ ਹਸਪਤਾਲ ਭਰਤੀ ਕਰਾਇਆ ਗਿਆ। ਉਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਇਸ ਦੇ ਨਾਲ ਹੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ ਗਈ। ਸੂਚਨਾ ਤੋਂ ਬਾਅਦ ਮੌਕੇ ਉਤੇ ਪਹੁੰਚੀ ਪੁਲਿਸ ਵਲੋਂ ਦੇਹਾਂ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਐਤਵਾਰ ਨੂੰ ਦੇਹਾ ਦਾ ਪੋਸਟ ਮਾਰਟਮ ਕੀਤਾ ਗਿਆ ਹੈ। ਪੁਲਿਸ ਨੇ ਟਰਾਲੇ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਦੋਸ਼ੀ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।