ਪੰਜਾਬ ਦੇ ਖੰਨਾ ਨਾਲ ਸਬੰਧਿਤ ਇਕ ਦੁਖਦ ਖ਼ਬਰ ਪ੍ਰਾਪਤ ਹੋਈ ਹੈ। ਖੰਨਾ ਵਿੱਚ ਇੱਕ ਐਨ. ਆਰ. ਆਈ. ਆਪਣੀ ਮਾਂ ਦਾ ਇਲਾਜ ਕਰਵਾਉਣ ਦੇ ਲਈ ਆਸਟ੍ਰੇਲੀਆ ਤੋਂ ਆਪਣੇ ਘਰ ਪਰਤਿਆ ਸੀ। ਪਰ ਉਸ ਨੂੰ ਕੀ ਪਤਾ ਸੀ ਕਿ ਉਸ ਨਾਲ ਕੋਈ ਅਜਿਹਾ ਦੁਖਦ ਭਾਣਾ ਵਾਪਰ ਜਾਵੇਗਾ, ਜਿਸ ਤੋਂ ਬਾਅਦ ਉਹ ਮੁੜ ਕਦੇ ਵੀ ਵਿਦੇਸ਼ ਨਹੀਂ ਜਾ ਸਕੇਗਾ। ਇਸ ਐਨ. ਆਰ. ਆਈ. ਵਿਅਕਤੀ ਦੀ ਸ਼ੱਕ ਭਰੇ ਹਾਲ ਵਿਚ ਮੌ-ਤ ਹੋ ਗਈ। ਇਸ ਮਾਮਲੇ ਸਬੰਧੀ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਰਮਨਦੀਪ ਸਿੰਘ ਉਮਰ 40 ਸਾਲ ਦੇ ਰੂਪ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਰਮਨਦੀਪ ਸਿੰਘ ਆਪਣੀ ਮਾਂ ਦਾ ਇਲਾਜ ਕਰਵਾਉਣ ਲਈ ਆਸਟ੍ਰੇਲੀਆ ਤੋਂ ਪੰਜਾਬ ਵਾਪਸ ਆਇਆ ਸੀ। ਬੀਤੇ ਦਿਨੀਂ ਸ਼ਾਮ ਨੂੰ ਰਮਨਦੀਪ ਸਿੰਘ ਦੀ ਗਰਦਨ ਉਤੇ ਭਰਿੰਡ ਨੇ ਡੰਗ ਮਾਰ ਦਿੱਤਾ। ਜਿਸ ਤੋਂ ਬਾਅਦ ਉਸ ਦੀ ਹਾਲਤ ਵਿਗੜ ਗਈ। ਪਰਿਵਾਰ ਵਾਲੇ ਰਮਨਦੀਪ ਸਿੰਘ ਨੂੰ ਦੋ ਪ੍ਰਾਈਵੇਟ ਹਸਪਤਾਲਾਂ ਵਿਚ ਲੈ ਕੇ ਗਏ ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਕਰਨ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਰਮਨਦੀਪ ਸਿੰਘ ਨੂੰ ਸਰਕਾਰੀ ਹਸਪਤਾਲ ਖੰਨਾ ਵਿਖੇ ਲੈ ਕੇ ਆਏ।
ਜਿੱਥੇ ਐਮਰਜੈਂਸੀ ਡਿਊਟੀ ਕਰ ਰਹੇ ਡਾਕਟਰ ਨਵਦੀਪ ਜੱਸਲ ਨੇ ਵੀ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਮਰੀਜ਼ ਨੂੰ ਸਾਹ ਨਹੀਂ ਆ ਰਿਹਾ ਸੀ। ਉਹ ਪਹਿਲਾਂ ਹੀ ਮਰ ਚੁੱਕਿਆ ਸੀ। ਡਾਕਟਰ ਨਵਦੀਪ ਜੱਸਲ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਰਮਨਦੀਪ ਨੂੰ ਭਰਿੰਡ ਨੇ ਡੰਗ ਮਾਰਿਆ ਸੀ ਪਰ ਮੌ-ਤ ਦੇ ਅਸਲ ਕਾਰਨਾਂ ਦਾ ਪਤਾ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਘਰ ਵਿਚ ਮਾਤਮ ਛਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਉਤੇ ਬੇਵਕਤ ਦੁੱਖ ਦਾ ਪਹਾੜ ਟੁੱਟ ਗਿਆ ਹੈ।